ਪਉੜੀ ਨਵੀ ਮਃ ੫ ॥
New Pauree, Fifth Mehl:
ਨਵੀ ਪਉੜੀ। ਪੰਜਵੀਂ ਪਾਤਿਸ਼ਾਹੀ।
ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥
His wonderful play is all-pervading; it is wonderful and amazing!
ਇਹ ਸਾਰਾ (ਜਗਤ ਪਰਮਾਤਮਾ ਦਾ) ਤਮਾਸ਼ਾ ਹੋ ਰਿਹਾ ਹੈ, ਇਸ ਨੂੰ ਤਮਾਸ਼ਾ ਹੀ ਕਿਹਾ ਜਾ ਸਕਦਾ ਹੈ, ਸਭੋ = ਸਾਰਾ। ਚਲਤੁ = ਤਮਾਸ਼ਾ। ਸਬਦਿ = ਗੁਰ-ਸ਼ਬਦ ਦੀ ਰਾਹੀਂ। ਵਖਾਣਿਆ = ਆਖਿਆ ਜਾ ਸਕਦਾ ਹੈ।
ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥
As Gurmukh, I know the the Transcendent Lord, the Supreme Lord God.
(ਇਸ ਤਮਾਸ਼ੇ ਨੂੰ ਰਚਣ ਵਾਲਾ) ਪਾਰਬ੍ਰਹਮ ਪਰਮਾਤਮਾ ਸਤਿਗੁਰੂ ਦੀ ਰਾਹੀਂ ਜਾਣਿਆ ਜਾਂਦਾ ਹੈ। ਗੁਰਮੁਖਿ = ਗੁਰੂ ਦੀ ਰਾਹੀਂ। ਜਾਣਿਆ = ਸਾਂਝ ਪਾਈ ਜਾ ਸਕਦੀ ਹੈ।
ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥
All my sins and corruption are washed away, through the insignia of the Shabad, the Word of God.
ਸਤਿਗੁਰੂ ਦੇ ਸ਼ਬਦ (-ਰੂਪ) ਨਗਾਰੇ ਨਾਲ ਸਾਰੇ ਵਿਕਾਰ ਲਹਿ ਜਾਂਦੇ ਹਨ (ਨੱਠ ਜਾਂਦੇ ਹਨ), ਨੀਸਾਣੁ = ਨਗਾਰਾ। ਸਭਿ = ਸਾਰੇ।
ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥
In the Saadh Sangat, the Company of the Holy, one is saved, and becomes free.
ਸਤਿਗੁਰੂ ਦੀ ਸੰਗਤ ਵਿਚ (ਰਿਹਾਂ, ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ ਤੇ ਬੇ-ਮੁਥਾਜ ਹੋ ਜਾਈਦਾ ਹੈ। ਨਿਕਾਣਿਆ = ਬੇ-ਮੁਥਾਜ। ਉਧਾਰੁ = ਪਾਰ-ਉਤਾਰਾ, ਬਚਾਉ।
ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥
Meditating, meditating in remembrance on the Great Giver, I enjoy all comforts and pleasures.
(ਗੁਰੂ ਦੀ ਬਰਕਤਿ ਨਾਲ) ਦਾਤਾਰ ਪ੍ਰਭੂ ਨੂੰ ਸਿਮਰ ਸਿਮਰ ਕੇ, (ਮਾਨੋ) ਸਾਰੇ ਰੰਗ ਮਾਣ ਲਈਦੇ ਹਨ (ਭਾਵ, ਸਿਮਰਨ ਦੇ ਆਨੰਦ ਦੇ ਟਾਕਰੇ ਤੇ ਦੁਨੀਆ ਦੇ ਰੰਗ ਫਿੱਕੇ ਪੈ ਜਾਂਦੇ ਹਨ)
ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥
I have become famous throughout the world, under the canopy of His kindness and grace.
(ਸਿਮਰਨ ਕਰਨ ਵਾਲਾ ਮਨੁੱਖ) ਜਗਤ ਵਿਚ ਭੀ ਉੱਘਾ ਹੋ ਜਾਂਦਾ ਹੈ, ਪ੍ਰਭੂ ਦੀ ਮਿਹਰ ਦਾ ਸਾਇਬਾਨ ਉਸ ਉਤੇ, ਮਾਨੋ, ਤਣਿਆ ਜਾਂਦਾ ਹੈ। ਛਾਵਾਣਿਆ = ਸਾਇਬਾਨ। ਪਰਗਟੁ = ਉੱਘਾ। ਸੰਸਾਰਿ = ਸੰਸਾਰ ਵਿਚ।
ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥
He Himself has forgiven me, and united me with Himself; I am forever a sacrifice to Him.
ਮੈਂ ਪ੍ਰਭੂ ਤੋਂ ਸਦਕੇ ਹਾਂ, ਉਹ (ਗੁਰੂ ਦੀ ਰਾਹੀਂ) ਆਪ ਹੀ ਮਿਹਰ ਕਰ ਕੇ ਆਪਣੇ ਨਾਲ ਜੋੜ ਲੈਂਦਾ ਹੈ। ਬਖਸਿ = ਮਿਹਰ ਕਰ ਕੇ।
ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥
O Nanak, by the Pleasure of His Will, my Lord and Master has blended me with Himself. ||27||
ਹੇ ਨਾਨਕ! ਜੋ ਬੰਦੇ ਖਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੨੭॥ ਖਸਮੈ = ਖਸਮ ਨੂੰ। ਭਾਣਿਆ = ਚੰਗੇ ਲੱਗਦੇ ਹਨ ॥੨੭॥