ਬਿਲਾਵਲੁ ਮਹਲਾ

Bilaaval, Fifth Mehl:

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ

Those who forget the Giver of life, die, over and over again, only to be reborn and die.

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਜ਼ਿੰਦਗੀ ਦੇਣ ਵਾਲਾ ਪਰਮਾਤਮਾ ਭੁੱਲ ਜਾਂਦਾ ਹੈ, ਉਹ ਆਤਮਕ ਮੌਤ ਸਹੇੜ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਰਿ = ਮਰਿ ਕੇ, ਆਤਮਕ ਮੌਤ ਸਹੇੜ ਕੇ। ਜਿਨ = ਜਿਨ੍ਹਾਂ ਨੂੰ। ਜੀਵਨ = ਜ਼ਿੰਦਗੀ।

ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥

The humble servant of the Supreme Lord God serves Him; night and day, he remains imbued with His Love. ||1||

ਪਰ ਪ੍ਰਭੂ ਦੇ ਸੇਵਕ ਨੇ ਪ੍ਰਭੂ ਨੂੰ ਹਰ ਵੇਲੇ ਸਿਮਰਿਆ ਹੈ, (ਪ੍ਰਭੂ ਦਾ ਸੇਵਕ ਪ੍ਰਭੂ ਦੇ) ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ ॥੧॥ ਜਨਿ = ਜਨ ਨੇ, ਸੇਵਕ ਨੇ। ਸੇਵਿਆ = ਸਿਮਰਿਆ। ਅਨਦਿਨੁ = ਹਰ ਰੋਜ਼, ਹਰ ਵੇਲੇ। ਰੰਗਿ = ਪ੍ਰੇਮ ਵਿਚ ॥੧॥

ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ

I have found peace, tranquility and great ecstasy; my hopes have been fulfilled.

(ਹੇ ਭਾਈ! ਸੇਵਕ ਦੇ ਹਿਰਦੇ ਵਿਚ) ਸ਼ਾਂਤੀ, ਆਤਮਕ ਅਡੋਲਤਾ ਤੇ ਬਹੁਤ ਆਨੰਦ ਬਣਿਆ ਰਹਿੰਦਾ ਹੈ। (ਉਸ ਦੀ) ਹਰੇਕ ਕਾਮਨਾ ਪੂਰੀ ਹੋ ਜਾਂਦੀ ਹੈ। ਸਹਜੁ = ਆਤਮਕ ਅਡੋਲਤਾ। ਘਨਾ = ਬਹੁਤ।

ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ

I have found peace in the Saadh Sangat, the Company of the Holy; I meditate in remembrance on the Lord, the treasure of virtue. ||1||Pause||

(ਸੇਵਕ ਨੇ) ਗੁਣਾਂ ਦੇ ਖ਼ਜ਼ਾਨੇ ਹਰੀ (ਦਾ ਨਾਮ) ਸਾਧ ਸੰਗਤਿ ਵਿਚ ਸਿਮਰਦਿਆਂ (ਸਦਾ) ਆਤਮਕ ਆਨੰਦ ਪ੍ਰਾਪਤ ਕੀਤਾ ਹੈ ॥੧॥ ਰਹਾਉ ॥ ਸਾਧ ਸੰਗਿ = ਸਾਧ ਸੰਗਤਿ ਵਿਚ। ਗੁਣਤਾਸ = ਗੁਣਾਂ ਦਾ ਖ਼ਜ਼ਾਨਾ ॥੧॥ ਰਹਾਉ ॥

ਸੁਣਿ ਸੁਆਮੀ ਅਰਦਾਸਿ ਜਨ ਤੁਮੑ ਅੰਤਰਜਾਮੀ

O my Lord and Master, please listen to the prayer of Your humble servant; You are the Inner-knower, the Searcher of hearts.

ਹੇ ਸੁਆਮੀ! ਤੂੰ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈਂ, ਤੂੰ (ਆਪਣੇ) ਸੇਵਕ ਦੀ ਅਰਦਾਸ (ਸਦਾ) ਸੁਣਦਾ ਹੈਂ। ਸੁਣਿ = ਸੁਣੀ। ਸੁਆਮੀ = ਹੇ ਸੁਆਮੀ! ਅਰਦਾਸਿ ਜਨ = (ਆਪਣੇ) ਸੇਵਕ ਦੀ ਅਰਦਾਸ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ।

ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥

Nanak's Lord and Master is permeating and pervading all places and interspaces. ||2||14||78||

ਹੇ ਨਾਨਕ ਦੇ ਮਾਲਕ! ਤੂੰ ਹਰ ਥਾਂ ਵਿਚ ਵੱਸਦਾ ਹੈਂ ॥੨॥੧੪॥੭੮॥ ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਰਵਿ ਰਹੇ = ਤੁਸੀ ਮੌਜੂਦ ਹੋ ॥੨॥੧੪॥੭੮॥