ਸਿਰੀਰਾਗੁ ਮਹਲਾ ੩ ॥
Siree Raag, Third Mehl:
ਸਿਰੀ ਰਾਗ, ਤੀਜੀ ਪਾਤਸ਼ਾਹੀ।
ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥
If you know that He is your Husband Lord, offer your body and mind to Him.
ਜਦੋਂ (ਕੋਈ ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਆਪਣਾ ਸਮਝ ਲੈਂਦੀ ਹੈ (ਭਾਵ, ਪ੍ਰਭੂ-ਪਤੀ ਨਾਲ ਯਾਦ ਦੀ ਰਾਹੀਂ ਡੂੰਘੀ ਸਾਂਝ ਪਾ ਲੈਂਦੀ ਹੈ) ਤਾਂ ਉਹ ਆਪਣਾ ਮਨ ਉਸ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਆਪਣੇ ਮਨ ਦੇ ਪਿੱਛੇ ਤੁਰਨਾ ਛੱਡ ਦੇਂਦੀ ਹੈ) ਆਪਣਾ ਸਰੀਰ ਭੀ ਹਵਾਲੇ ਕਰ ਦੇਂਦੀ ਹੈ (ਭਾਵ, ਗਿਆਨ-ਇੰਦ੍ਰੇ ਮਾਇਆ ਵਲੋਂ ਹਟ ਜਾਂਦੇ ਹਨ)। ਜਾ = ਜਦੋਂ। ਪਿਰੁ ਜਾਣੈ = ਪ੍ਰਭੂ-ਪਤੀ ਨੂੰ ਜਾਣ ਲੈਂਦੀ ਹੈ, ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਅਗੈ ਧਰੇਇ = ਹਵਾਲੇ ਕਰ ਦੇਂਦੀ ਹੈ।
ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥
Behave like the happy and pure soul-bride.
ਉਹ ਜੀਵ-ਇਸਤ੍ਰੀ ਉਹੀ ਉੱਦਮ ਕਰਦੀ ਹੈ ਜੋ ਭਗਤ-ਜਨ ਕਰਦੇ ਹਨ। ਸੋਹਾਗਣੀ = ਸੁਹਾਗ-ਭਾਗ ਵਾਲੀਆਂ ਜੀਵ-ਇਸਤ੍ਰੀਆਂ, ਭਗਤ ਜਨ।
ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥
With intuitive ease, you shall merge with the True Lord, and He shall bless you with true greatness. ||1||
(ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਟਿਕਣ ਕਰਕੇ ਸਦਾ-ਥਿਰ ਪ੍ਰਭੂ ਵਿਚ ਉਸ ਦਾ ਮਿਲਾਪ ਹੋ ਜਾਂਦਾ ਹੈ, ਸਦਾ-ਥਿਰ ਪਰਮਾਤਮਾ ਉਸ ਨੂੰ (ਆਪਣੇ ਦਰ ਤੇ) ਇੱਜ਼ਤ ਦੇਂਦਾ ਹੈ ॥੧॥ ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ)। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਾਚੁ = ਸਦਾ-ਥਿਰ ਪ੍ਰਭੂ। ਦੇਇ = ਦੇਂਦਾ ਹੈ॥੧॥
ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥
O Siblings of Destiny, without the Guru, there is no devotional worship.
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦੀ ਭਗਤ ਨਹੀਂ ਹੋ ਸਕਦੀ।
ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥
Without the Guru, devotion is not obtained, even though everyone may long for it. ||1||Pause||
ਜੇ ਹਰੇਕ ਜੀਵ ਭੀ (ਪਰਮਾਤਮਾ ਦੀ ਭਗਤੀ ਵਾਸਤੇ) ਤਾਂਘ ਕਰੇ, ਤਾਂ ਭੀ ਗੁਰੂ ਦੀ ਸਰਨ ਤੋਂ ਬਿਨਾ ਭਗਤੀ (ਦੀ ਦਾਤਿ) ਨਹੀਂ ਮਿਲ ਸਕਦੀ ॥੧॥ ਰਹਾਉ ॥ ਸਭੁ ਕੋਇ = ਹਰੇਕ ਜੀਵ॥੧॥ਰਹਾਉ॥
ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥
The soul-bride in love with duality goes around the wheel of reincarnation, through 8.4 million incarnations.
ਪਰ ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਪਿਆਰ ਵਿਚ ਰਹਿੰਦੀ ਹੈ ਉਸ ਨੂੰ ਚੌਰਾਸੀ ਲੱਖ ਜੂਨਾਂ ਦਾ ਗੇੜ ਭੁਗਤਣਾ ਪੈਂਦਾ ਹੈ। ਫੇਰੁ = ਗੇੜ। ਕਾਮਣਿ = (ਜੀਵ-) ਇਸਤ੍ਰੀ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।
ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥
Without the Guru, she finds no sleep, and she passes her life-night in pain.
ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ ਆਤਮਕ ਸ਼ਾਂਤੀ ਨਸੀਬ ਨਹੀਂ ਹੁੰਦੀ, ਉਸ ਦੀ (ਜ਼ਿੰਦਗੀ ਦੀ) ਰਾਤ ਦੁੱਖਾਂ ਵਿਚ ਗੁਜ਼ਰਦੀ ਹੈ। ਨੀਦ = ਸ਼ਾਂਤੀ। ਰੈਣਿ = (ਜ਼ਿੰਦਗੀ ਦੀ) ਰਾਤ।
ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥੨॥
Without the Shabad, she does not find her Husband Lord, and her life wastes away in vain. ||2||
ਗੁਰੂ ਦੇ ਸ਼ਬਦ ਤੋਂ ਬਿਨਾ ਪ੍ਰਭੂ-ਪਤੀ ਨਹੀਂ ਮਿਲਦਾ (ਜੇਹੜਾ ਮਨੁੱਖ ਗੁਰੂ ਦੇ ਸ਼ਬਦ ਤੋਂ ਵਾਂਜਿਆ ਰਹਿੰਦਾ ਹੈ) ਉਹ ਆਪਣਾ ਮਨੁੱਖਾ ਜਨਮ ਜ਼ਾਇਆ ਕਰ ਲੈਂਦਾ ਹੈ ॥੨॥
ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥
Practicing egotism, selfishness and conceit, she wanders around the world, but her wealth and property will not go with her.
(ਲੁਕਾਈ ਆਮ ਤੌਰ ਤੇ) ਮਮਤਾ-ਜਲ ਵਿਚ ਫਸੀ ਹੋਈ (ਸਾਰਾ) ਜਗਤ (ਮਾਇਆ ਦੀ ਖ਼ਾਤਰ) ਭਾਲਦੀ ਫਿਰਦੀ ਹੈ, ਪਰ (ਇਕੱਠਾ ਕੀਤਾ) ਧਨ ਪਦਾਰਥ ਕਿਸੇ ਦਾ ਨਾਲ ਨਹੀਂ ਜਾਂਦਾ। ਹਉ ਹਉ ਕਰਤੀ = ਮਮਤਾ-ਜਾਲ ਵਿਚ ਫਸੀ ਹੋਈ। ਸੰਪੈ = ਧਨ-ਪਦਾਰਥ।
ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥
The spiritually blind do not even think of the Naam; they are all bound and gagged by the Messenger of Death.
(ਮਾਇਆ ਦੇ ਮੋਹ ਵਿਚ) ਅੰਨ੍ਹੀ ਹੋਈ ਲੁਕਾਈ ਪਰਮਾਤਮਾ ਦਾ ਨਾਮ ਨਹੀਂ ਸਿਮਰਦੀ (ਸਿਮਰਨ-ਹੀਨ ਲੁਕਾਈ ਨੂੰ) ਆਤਮਕ ਮੌਤ ਨੇ ਆਪਣੇ ਬੰਧਨਾਂ ਵਿਚ ਬੰਨ੍ਹਿਆ ਹੁੰਦਾ ਹੈ। ਜਮਕਾਲਿ = ਜਮ ਕਾਲ ਨੇ, ਆਤਮਕ ਮੌਤ ਨੇ।
ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥
Meeting the True Guru, the wealth is obtained, contemplating the Name of the Lord in the heart. ||3||
ਜੇ ਗੁਰੂ ਮਿਲ ਪਏ ਤਾਂ ਹਰੀ-ਨਾਮ-ਧਨ ਪ੍ਰਾਪਤ ਹੋ ਜਾਂਦਾ ਹੈ (ਗੁਰੂ ਦੀ ਸਰਨ ਪੈ ਕੇ ਜੀਵ) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸਾਂਭੀ ਰੱਖਦਾ ਹੈ ॥੩॥ ਸਤਿਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਰਿਦੈ = ਹਿਰਦੇ ਵਿਚ॥੩॥
ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥
Those who are attuned to the Naam are immaculate and pure; through the Guru, they obtain intuitive peace and poise.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜੇਹੜੇ ਮਨੁੱਖ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਜਾਂਦੇ ਹਨ ਉਹ ਪਵਿਤ੍ਰ (ਜੀਵਨ ਵਾਲੇ) ਹੋ ਜਾਂਦੇ ਹਨ। ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ, ਉਹ ਪ੍ਰਭੂ-ਪ੍ਰੇਮ ਵਿਚ ਜੁੜੇ ਰਹਿੰਦੇ ਹਨ। ਨਾਮਿ = ਨਾਮ ਵਿਚ। ਗੁਰੂ ਕੈ = ਗੁਰੂ ਦੇ ਸ਼ਬਦ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।
ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥
Their minds and bodies are dyed in the Color of the Lord's Love, and their tongues savor His Sublime Essence.
ਉਹਨਾਂ ਦਾ ਮਨ ਉਹਨਾਂ ਦਾ ਸਰੀਰ ਪ੍ਰਭੂ ਦੇ ਪ੍ਰੇਮ ਰੰਗ ਵਿਚ ਰੰਗਿਆ ਜਾਂਦਾ ਹੈ, ਉਹਨਾਂ ਦੀ ਜੀਭ ਨਾਮ-ਰਸ ਵਿਚ ਰਸੀ ਰਹਿੰਦੀ ਹੈ। ਰਸਨਾ = ਜੀਭ। ਰਸਨ ਰਸਾਇ = ਨਾਮ-ਰਸ ਵਿਚ ਰਸ ਜਾਂਦੀ ਹੈ।
ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥
O Nanak, that Primal Color which the Lord has applied, shall never fade away. ||4||14||47||
ਹੇ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਧੁਰੋਂ ਆਪਣੀ ਰਜ਼ਾ ਵਿਚ ਨਾਮ ਰੰਗ ਚਾੜ੍ਹ ਦੇਂਦਾ ਹੈ, ਉਹਨਾਂ ਦਾ ਉਹ ਰੰਗ ਕਦੇ ਉਤਰਦਾ ਨਹੀਂ ॥੪॥੧੪॥੪੭॥{31-32} ਧੁਰਿ = ਧੁਰ ਤੋਂ ਆਪਣੇ ਹੁਕਮ ਵਿਚ॥੪॥