ਪਉੜੀ ॥
Pauree:
ਪਉੜੀ।
ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥
You are Inaccessible and Unfathomable, O Invisible and Infinite True Lord Master.
ਹੇ ਪ੍ਰਭੂ! ਤੂੰ ਅਪਹੁੰਚ ਹੈਂ, ਤੂੰ (ਮਾਨੁੱਖੀ) ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈਂ, ਤੂੰ ਸਭ ਦਾ ਮਾਲਕ ਹੈਂ ਸਦਾ-ਥਿਰ ਹੈਂ, ਅਦ੍ਰਿਸ਼ਟ ਹੈਂ ਤੇ ਬੇਅੰਤ ਹੈਂ। ਅਗੋਚਰੁ = (ਗੋ = ਇੰਦ੍ਰੇ। ਚਰੁ = ਪਹੁੰਚ। ਗੋਚਰੁ = ਜਿਸ ਤਕ ਇੰਦ੍ਰਿਆਂ ਦੀ ਪਹੁੰਚ ਹੋ ਸਕੇ) ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਾਹ ਹੋ ਸਕੇ। ਧਣੀ = ਮਾਲਕ।
ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥
You are the Giver, all are beggars of You. You alone are the Great Giver.
ਸਾਰੇ ਜੀਵ ਮੰਗਤੇ ਹਨ ਤੂੰ ਦਾਤਾ ਹੈਂ, ਤੂੰ ਇਕੋ ਹੀ ਸਭ ਨੂੰ ਦੇਣ-ਜੋਗਾ ਹੈਂ।
ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥
Those who serve You find peace, reflecting on the Guru's Teachings.
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮੱਤ ਦੀ ਰਾਹੀਂ (ਉੱਚੀ) ਸਮਝ ਹਾਸਲ ਕਰ ਕੇ ਤੈਨੂੰ ਸਿਮਰਿਆ ਹੈ ਉਹਨਾਂ ਨੇ ਸੁਖ ਪ੍ਰਾਪਤ ਕੀਤਾ ਹੈ; ਵੀਚਾਰੁ = ਸਮਝ।
ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥
Some, according to Your Will, are in love with Maya.
ਪਰ, ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਮਾਇਆ ਨਾਲ ਪਿਆਰ ਕਰਨਾ ਹੀ ਦਿੱਤਾ ਹੈ, ਤੈਨੂੰ ਇਉਂ ਹੀ ਚੰਗਾ ਲੱਗਦਾ ਹੈ। ਇਕਨਾ ਨੋ = ਕਈ ਜੀਵਾਂ ਨੂੰ। ਏਵੈ ਭਾਵਦਾ = ਇਉਂ ਹੀ ਚੰਗਾ ਲੱਗਦਾ ਹੈ। ਤੁਧੁ = ਤੈਨੂੰ।
ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥
Through the Word of the Guru's Shabad, praise the Lord with love and affection within.
ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦੇ ਵਿਚ ਪ੍ਰੇਮ-ਪਿਆਰ ਪੈਦਾ ਕਰ ਕੇ ਹੀ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ;
ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥
Without love, there is no devotion. Without the True Guru, love is not enshrined.
ਪ੍ਰੇਮ ਤੋਂ ਬਿਨਾ ਬੰਦਗੀ ਨਹੀਂ ਹੋ ਸਕਦੀ, ਤੇ ਪ੍ਰੇਮ ਸਤਿਗੁਰੂ ਤੋਂ ਬਿਨਾ ਨਹੀਂ ਮਿਲਦਾ।
ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥
You are the Lord God; everyone serves You. This is the prayer of Your humble minstrel.
ਤੂੰ ਸਭ ਦਾ ਮਾਲਕ ਹੈਂ, ਸਾਰੇ ਜੀਵ ਤੈਨੂੰ ਹੀ ਸਿਮਰਦੇ ਹਨ; ਮੈਂ (ਤੇਰਾ) ਢਾਢੀ (ਤੇਰੇ ਅੱਗੇ) ਇਕ ਇਹੀ ਅਰਜ਼ੋਈ ਕਰਦਾ ਹਾਂ- ਇਕ ਪੁਕਾਰ = ਇਕ ਇਹੀ ਅਰਜ਼ੋਈ। ਸਭਿ = ਸਾਰੇ।
ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥
Please bless me with the gift of contentment, that I may receive the True Name as my Support. ||19||
ਹੇ ਪ੍ਰਭੂ! ਮੈਨੂੰ ਆਪਣਾ 'ਨਾਮ' ਬਖ਼ਸ਼, ਮੈਨੂੰ ਤੇਰਾ ਸਦਾ ਕਾਇਮ ਰਹਿਣ ਵਾਲਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਮਿਲੇ, (ਜਿਸ ਦੀ ਬਰਕਤਿ ਨਾਲ) ਮੈਂ ਸੰਤੋਖ ਵਾਲਾ ਹੋ ਜਾਵਾਂ ॥੧੯॥ ਸੰਤੋਖੀਆ = ਮੈਂ ਸੰਤੋਖੀ ਹੋ ਜਾਵਾਂ। ਆਧਾਰੁ = ਆਸਰਾ।॥੧੯॥