ਆਗੈ ਪਾਛੈ ਕੁਸਲੁ ਭਇਆ ॥
Here, and hereafter, there is happiness.
ਹੇ ਭਾਈ! ਉਸ ਮਨੁੱਖ ਵਾਸਤੇ ਇਸ ਲੋਕ ਵਿਚ ਅਤੇ ਪਰਲੋਕ ਵਿਚ ਸੁਖ ਬਣਿਆ ਰਹਿੰਦਾ ਹੈ, ਆਗੈ = ਪਰਲੋਕ ਵਿਚ। ਪਾਛੈ = ਇਸ ਲੋਕ ਵਿਚ। ਕੁਸਲੁ = ਸੁਖ। ਭਇਆ = ਹੋ ਗਿਆ, ਹੋ ਜਾਂਦਾ ਹੈ।
ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥
The Perfect Guru has perfectly, totally saved me; the Supreme Lord God has been kind to me. ||1||Pause||
ਜਿਸ ਉਤੇ ਪਾਰਬ੍ਰਹਮ ਨੇ ਪ੍ਰਭੂ ਨੇ ਮੇਹਰ ਕਰ ਦਿੱਤੀ, ('ਦੂਤ ਦੁਸਟ' ਦੇ ਟਾਕਰੇ ਤੇ) ਪੂਰੇ ਗੁਰੂ ਨੇ (ਜਿਸ ਮਨੁੱਖ ਦੀ) ਇੱਜ਼ਤ ਚੰਗੀ ਤਰ੍ਹਾਂ ਬਚਾ ਲਈ ॥੧॥ ਰਹਾਉ ॥ ਗੁਰਿ = ਗੁਰੂ ਨੇ। ਰਾਖੀ = (ਵਿਕਾਰਾਂ ਦੇ ਟਾਕਰੇ ਤੇ ਇੱਜ਼ਤ) ਰੱਖੀ। ਪਾਰਬ੍ਰਹਮਿ = ਪਾਰਬ੍ਰਹਮ ਨੇ। ਪ੍ਰਭਿ = ਪ੍ਰਭੂ ਨੇ। ਮਇਆ = ਦਇਆ ॥੧॥ ਰਹਾਉ ॥
ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥
The Lord, my Beloved, is pervading and permeating my mind and body; all my pains and sufferings are dispelled.
(ਹੇ ਭਾਈ! ਜਿਸ ਮਨੁੱਖ ਦੀ ਇੱਜ਼ਤ ਪੂਰਾ ਗੁਰੂ ਬਚਾਂਦਾ ਹੈ, ਉਸ ਦੇ) ਮਨ ਵਿਚ ਹਿਰਦੇ ਵਿਚ ਪ੍ਰੀਤਮ ਹਰੀ ਹਰ ਵੇਲੇ ਵੱਸਿਆ ਰਹਿੰਦਾ ਹੈ, ਉਸ ਦੇ ਸਾਰੇ ਦੁੱਖ ਦਰਦ ਮਿਟ ਜਾਂਦੇ ਹਨ। ਮਨਿ = ਮਨ ਵਿਚ। ਤਨਿ = ਤਨ ਵਿਚ। ਰਵਿ ਰਹਿਆ = ਹਰ ਵੇਲੇ ਮੌਜੂਦ ਰਹਿੰਦਾ ਹੈ। ਸਗਲਾ = ਸਾਰਾ।
ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥
In celestial peace, tranquility and bliss, I sing the Glorious Praises of the Lord; my enemies and adversaries have been totally destroyed. ||1||
ਉਹ (ਹਰ ਵੇਲੇ ਪ੍ਰਭੂ ਦੇ) ਗੁਣ ਗਾਂਦਾ ਰਹਿੰਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰ) ਸ਼ਾਂਤੀ ਅਤੇ ਅਡੋਲਤਾ ਦੇ ਆਨੰਦ ਬਣੇ ਰਹਿੰਦੇ ਹਨ, (ਕਾਮਾਦਿਕ) ਸਾਰੇ (ਉਸ ਦੇ) ਦੋਖੀ ਵੈਰੀ ਨਾਸ ਹੋ ਜਾਂਦੇ ਹਨ ॥੧॥ ਸਹਜ = ਆਤਮਕ ਅਡੋਲਤਾ। ਦੂਤ = ਵੈਰੀ। ਦੁਸਟ = ਭੈੜੇ ਵਿਕਾਰ। ਸਭਿ = ਸਾਰੇ। ਖਇਆ = ਖੈ, ਨਾਸ ॥੧॥
ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥
God has not considered my merits and demerits; in His Mercy, He has made me His own.
(ਹੇ ਭਾਈ! ਪੂਰਾ ਗੁਰੂ ਜਿਸ ਮਨੁੱਖ ਦੀ ਇੱਜ਼ਤ ਬਚਾਂਦਾ ਹੈ) ਪਰਮਾਤਮਾ ਉਸ ਦਾ ਕੋਈ ਗੁਣ ਔਗੁਣ ਨਹੀਂ ਪੜਤਾਲਦਾ, ਮੇਹਰ ਕਰ ਕੇ ਉਸ ਨੂੰ ਪ੍ਰਭੂ ਆਪਣਾ (ਸੇਵਕ) ਬਣਾ ਲੈਂਦਾ ਹੈ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ। ਕਰਿ ਲਇਆ = ਬਣਾ ਲਿਆ, ਬਣਾ ਲੈਂਦਾ ਹੈ।
ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥
Unweighable is the greatness of the immovable and imperishable Lord; Nanak proclaims the victory of the Lord. ||2||8||124||
ਹੇ ਭਾਈ! ਅਟੱਲ ਅਤੇ ਅਬਿਨਾਸ਼ੀ ਪਰਮਾਤਮਾ ਦੀ ਤਾਕਤ ਬੇ-ਮਿਸਾਲ ਹੈ। ਨਾਨਕ ਸਦਾ ਉਸੇ ਪ੍ਰਭੂ ਦੀ ਜੈ ਜੈਕਾਰ ਉਚਾਰਦਾ ਰਹਿੰਦਾ ਹੈ ॥੨॥੮॥੧੨੪॥ ਅਤੁਲ = ਜੋ ਤੋਲੀ ਨਾਹ ਜਾ ਸਕੇ, ਜਿਸ ਦੇ ਬਰਾਬਰ ਦੀ ਹੋਰ ਕੋਈ ਚੀਜ਼ ਨਾਹ ਹੋਵੇ, ਬੇ-ਮਿਸਾਲ। ਅਚੁਤ = ਅੱਚੁਤ {च्युत = ਡਿੱਗਾ ਹੋਇਆ} ਜੋ ਡਿੱਗ ਨਾਹ ਸਕੇ, ਕਦੇ ਨਾਹ ਡਿੱਗ ਸਕਣ ਵਾਲਾ। ਨਾਨਕੁ ਉਚਰੈ = ਨਾਨਕ ਉਚਾਰਦਾ ਹੈ। ਜਇਆ = ਜੈ ॥੨॥੮॥੧੨੪॥