ਮਃ

Fifth Mehl:

ਪੰਜਵੀਂ ਪਾਤਸ਼ਾਹੀ।

ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ

If the beggar begs for the Lord's Name every day, his Lord and Master will grant his request.

(ਜੋ ਮਨੁੱਖ) ਮੰਗਤਾ (ਬਣ ਕੇ ਮਾਲਕ-ਪ੍ਰਭੂ ਤੋਂ) ਸਦਾ ਨਾਮ ਮੰਗਦਾ ਹੈ (ਉਸ ਦੀ ਅਰਜ਼) ਮਾਲਕ ਕਬੂਲ ਕਰਦਾ ਹੈ। ਜਾਚਿਕੁ = ਮੰਗਤਾ।

ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਮੂਲਿ ॥੨॥

O Nanak, the Transcendent Lord is the most generous host; He does not lack anything at all. ||2||

ਹੇ ਨਾਨਕ! ਜਿਸ ਮਨੁੱਖ ਦਾ ਜਜਮਾਨ (ਆਪ) ਪਰਮੇਸਰ ਹੈ ਉਸ ਨੂੰ ਰਤਾ ਭੀ (ਮਾਇਆ ਦੀ) ਭੁੱਖ ਨਹੀਂ ਰਹਿੰਦੀ ॥੨॥ ਜਜਮਾਨੁ = ਦੱਛਨਾ ਦੇਣ ਵਾਲਾ। ਨ ਮੂਲਿ = ਰਤਾ ਭੀ ਨਹੀਂ ॥੨॥