ਪਉੜੀ ॥
Pauree:
ਪਉੜੀ।
ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥
That Saint, that devotee, is acceptable, who is loved by God.
ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।
ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥
Those beings are wise, who meditate on the Lord.
ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ।
ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥
They eat the food, the treasure of the Ambrosial Naam, the Name of the Lord.
ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ)।
ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥
They apply the dust of the feet of the Saints to their foreheads.
ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਮਸਤਕਿ = ਮੱਥੇ ਤੇ।
ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
O Nanak, they are purified, bathing in the sacred shrine of the Lord. ||26||
ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥ ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ ॥੨੬॥