ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਆਸਾ ਮਹਲਾ ਛੰਤ ਘਰੁ

Aasaa, First Mehl, Chhant, Third House:

ਰਾਗ ਆਸਾ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ'।

ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ

Listen, O black deer: why are you so attached to the orchard of passion?

ਹੇ ਕਾਲੇ ਹਰਣ! (ਹੇ ਕਾਲੇ ਹਰਣ ਵਾਂਗ ਸੰਸਾਰ-ਬਨ ਵਿਚ ਬੇ-ਪਰਵਾਹ ਹੋ ਕੇ ਚੁੰਗੀਆਂ ਮਾਰਨ ਵਾਲੇ ਮਨ!) ਤੂੰ (ਮੇਰੀ ਗੱਲ) ਸੁਣ! ਤੂੰ ਇਸ (ਜਗਤ-) ਫੁਲਵਾੜੀ ਵਿਚ ਕਿਉਂ ਮਸਤ ਹੋ ਰਿਹਾ ਹੈਂ? ਕੀ = ਕਿਉਂ? ਵਾੜੀਐ = ਫੁਲਵਾੜੀ ਵਿਚ। ਰਾਤਾ = ਮਸਤ।

ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ

The fruit of sin is sweet for only a few days, and then it grows hot and bitter.

(ਇਸ ਫੁਲਵਾੜੀ ਦਾ) ਫਲ ਜ਼ਹਰ ਹੈ, (ਭਾਵ, ਆਤਮਕ ਮੌਤ ਪੈਦਾ ਕਰਦਾ ਹੈ) ਇਹ ਥੋੜੇ ਦਿਨ ਹੀ ਸੁਆਦਲਾ ਲੱਗਦਾ ਹੈ, ਫਿਰ ਇਹ ਦੁਖਦਾਈ ਬਣ ਜਾਂਦਾ ਹੈ। ਬਿਖੁ = ਜ਼ਹਰ। ਤਾਤਾ = ਤੱਤਾ, ਦੁਖਦਾਈ।

ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ

That fruit which intoxicated you has now become bitter and painful, without the Naam.

ਜਿਸ ਵਿਚ ਤੂੰ ਇਤਨਾ ਮਸਤ ਹੈਂ ਇਹ ਆਖ਼ਰ ਦੁੱਖਦਾਈ ਹੋ ਜਾਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਬਹੁਤ ਦੁੱਖ ਦੇਂਦਾ ਹੈ। ਖਰਾ = ਬਹੁਤ। ਮਾਤਾ = ਮਸਤ। ਪਰਤਾਪਏ = ਦੁੱਖ ਦੇਂਦਾ ਹੈ।

ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ

It is temporary, like the waves on the sea, and the flash of lightning.

(ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇਂ ਬਿਜਲੀ ਲਿਸ਼ਕ ਮਾਰਦੀ ਹੈ। ਜੇਵ = ਜਿਵੇਂ, ਵਾਂਗ। ਸਾਇਰ = ਸਮੁੰਦਰ। ਦੇਇ = ਦੇਂਦਾ ਹੈ। ਲਹਰੀ = {ਲਫ਼ਜ਼ 'ਲਹਰਿ' ਤੋਂ ਬਹੁ-ਵਚਨ}।

ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ

Without the Lord, there is no other protector, but you have forgotten Him.

ਪਰਮਾਤਮਾ (ਦੇ ਨਾਮ) ਤੋਂ ਬਿਨਾ ਹੋਰ ਕੋਈ (ਸਦਾ ਨਾਲ ਨਿਭਣ ਵਾਲਾ) ਰਾਖਾ ਨਹੀਂ (ਹੇ ਹਰਨ ਵਾਂਗ ਚੁੰਗੀਆਂ ਮਾਰਨ ਵਾਲੇ ਮਨ!) ਉਸ ਨੂੰ ਤੂੰ ਭੁਲਾਈ ਬੈਠਾ ਹੈਂ। ਸੋਇ = ਉਹ (ਹਰੀ)। ਤੁਝਹਿ = ਤੂੰ।

ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥

Nanak speaks the Truth. Reflect upon it, O mind; you shall die, O black deer. ||1||

ਨਾਨਕ ਆਖਦਾ ਹੈ-ਹੇ ਕਾਲੇ ਹਰਨ! ਹੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ (ਇਸ ਜਗਤ-ਫੁਲਵਾੜੀ ਵਿਚ ਮਸਤ ਹੋ ਕੇ) ਤੂੰ ਆਪਣੀ ਆਤਮਕ ਮੌਤ ਸਹੇੜ ਲਏਂਗਾ ॥੧॥ ਮਰਹਿ = ਮਰ ਜਾਹਿਂਗਾ, ਆਤਮਕ ਮੌਤ ਸਹੇੜ ਲਏਂਗਾ ॥੧॥

ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ

O bumble bee, you wander among the flowers, but terrible pain awaits you.

ਹੇ (ਹਰੇਕ) ਫੁੱਲ ਉੱਤੇ ਉੱਡਣ ਵਾਲੇ ਭੌਰੇ (ਮਨ!) (ਫੁੱਲ ਫੁੱਲ ਦੀ ਸੁਗੰਧੀ ਲੈਂਦੇ ਫਿਰਨ ਵਿਚੋਂ) ਬੜਾ ਭਾਰੀ ਦੁੱਖ ਨਿਕਲਦਾ ਹੈ। ਫੂਲਿ = ਫੁੱਲ ਉਤੇ।

ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ

I have asked my Guru for true understanding.

ਮੈਂ ਆਪਣੇ ਗੁਰੂ ਪਾਸੋਂ ਪੁੱਛਿਆ ਹੈ ਜੇਹੜਾ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ। ਬੀਚਾਰੀ = ਵਿਚਾਰ ਕੇ।

ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ

I have asked my True Guru for understanding about the bumble bee, who is so involved with the flowers of the garden.

(ਹੇ ਭੌਰੇ ਮਨ! ਤੇਰੀ ਇਹ ਹਾਲਤ) ਵਿਚਾਰ ਕੇ ਮੈਂ ਗੁਰੂ ਤੋਂ ਪੁੱਛਿਆ ਹੈ ਕਿ ਇਹ ਮਨ-ਭੌਰਾ ਤਾਂ ਵੇਲਾਂ ਫੁੱਲਾਂ ਉਤੇ (ਦੁਨੀਆ ਦੇ ਸੁੰਦਰ ਪਦਾਰਥਾਂ ਦੇ ਰਸਾਂ ਵਿਚ) ਮਸਤ ਹੋ ਰਿਹਾ ਹੈ (ਇਸ ਦਾ ਕੀਹ ਬਣੇਗਾ? ਮੁਝੈ = ਮੈਂ। ਬੇਲੀ = ਵੇਲਾਂ (ਦੇ ਫੁੱਲਾਂ) ਉਤੇ। ਰਾਤਓ = ਮਸਤ।

ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ

When the sun rises, the body will fall, and it will be cooked in hot oil.

ਮੈਨੂੰ ਗੁਰੂ ਨੇ ਮਤਿ ਦਿੱਤੀ ਹੈ ਕਿ) ਜਦੋਂ ਜ਼ਿੰਦਗੀ ਦੀ ਰਾਤ ਮੁੱਕ ਜਾਂਦੀ ਹੈ (ਜਦੋਂ ਦਿਨ ਚੜ੍ਹ ਪੈਂਦਾ ਹੈ) ਇਹ ਸਰੀਰ ਢਹਿ ਢੇਰੀ ਹੋ ਜਾਂਦਾ ਹੈ (ਵਿਕਾਰਾਂ ਵਿਚ ਫਸੇ ਰਹਿਣ ਕਰਕੇ ਜੀਵ ਇਉਂ ਦੁਖੀ ਹੁੰਦਾ ਹੈਂ ਜਿਵੇਂ) ਤੇਲ ਤਾਉੜੀ ਵਿਚ ਪਾ ਕੇ ਡਾਇਆ ਜਾਂਦਾ ਹੈ। ਪਿੰਡੁ = ਸਰੀਰ। ਸੂਰਜੁ ਚੜਿਆ = ਉਮਰ ਦੀ ਰਾਤ ਮੁੱਕ ਗਈ। ਪੜਿਆ = ਢਹਿ ਢੇਰੀ ਹੋ ਗਿਆ। ਤਾਵਣਿ = ਤਾਉਣੀ ਵਿਚ, ਤਾਉੜੀ ਵਿਚ। ਤਾਤਉ = ਤਾਇਆ ਜਾਂਦਾ ਹੈ।

ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ

You shall be bound and beaten on the road of Death, without the Word of the Shabad, O madman.

ਹੇ (ਦੁਨੀਆ ਦੇ ਪਦਾਰਥਾਂ ਵਿਚ ਮਸਤ ਹੋਏ) ਭੂਤ! ਸਤਿਗੁਰੂ ਦੇ ਸ਼ਬਦ ਤੋਂ ਖੁੰਝ ਕੇ ਤੂੰ ਜਮਰਾਜ ਦੇ ਰਸਤੇ ਵਿਚ ਬੱਝਾ ਹੋਇਆ ਚੋਟਾਂ ਖਾਵੇਂਗਾ। ਮਗਿ = ਰਸਤੇ ਉਤੇ। ਬੇਤਾਲਿਆ = ਭੂਤਨਾ।

ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥

Nanak speaks the Truth. Reflect upon it, O mind; you shall die, O bumble bee. ||2||

ਨਾਨਕ ਆਖਦਾ ਹੈ-ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ ਭੌਰੇ (ਵਾਂਗ ਫੁੱਲਾਂ ਦੇ ਮਸਤ ਹੋਏ ਮਨ!) ਆਤਮਕ ਮੌਤ ਸਹੇੜ ਲਏਂਗਾ ॥੨॥

ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ

O my stranger soul, why do you fall into entanglements?

ਹੇ ਮੇਰੇ ਪਰਦੇਸੀ ਜੀਵਾਤਮਾ! ਤੂੰ ਕਿਉਂ (ਮਾਇਆ ਦੇ) ਜੰਜਾਲ ਵਿਚ ਫਸ ਰਿਹਾ ਹੈਂ? ਕਿਤੁ = ਕਾਹਦੇ ਲਈ?

ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ

The True Lord abides within your mind; why are you trapped by the noose of Death?

ਜੇ ਸਦਾ-ਥਿਰ ਰਹਿਣ ਵਾਲਾ ਮਾਲਕ ਤੇਰੇ ਮਨ ਵਿਚ ਵੱਸਦਾ ਹੋਵੇ ਤਾਂ ਤੂੰ (ਮਾਇਆ ਦੇ ਮੋਹ-ਰੂਪ) ਜਮ ਦੇ ਖਿਲਾਰੇ ਹੋਏ ਜਾਲ ਵਿਚ ਕਿਉਂ ਫਸੇਂ? ਸਾਚਾ = ਸਦਾ-ਥਿਰ ਰਹਿਣ ਵਾਲਾ। ਮਨਿ = ਮਨ ਵਿਚ। ਕੀ = ਕਿਉਂ?

ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ

The fish leaves the water with tearful eyes, when the fisherman casts his net.

(ਹੇ ਮੇਰੀ ਜਿੰਦੇ! ਵੇਖ) ਜਦੋਂ ਸ਼ਿਕਾਰੀ ਨੇ (ਪਾਣੀ ਵਿਚ) ਜਾਲ ਪਾਇਆ ਹੁੰਦਾ ਹੈ ਤੇ ਮੱਛੀ (ਭਿੱਤੀ ਦੇ ਲੱਬ ਵਿਚ ਫਸ ਕੇ ਜਾਲ ਵਿਚ ਫਸ ਜਾਂਦੀ ਹੈ ਤੇ ਪਾਣੀ ਤੋਂ) ਵਿਛੁੜ ਜਾਂਦੀ ਹੈ ਤਦੋਂ ਅੱਖਾਂ ਭਰ ਕੇ ਰੋਂਦੀ ਹੈ, ਨੈਣ ਰੁੰਨੀ = ਅੱਖਾਂ (ਭਰ ਕੇ) ਰੋਈ। ਬਧਿਕਿ = ਬਧਿਕ ਨੇ, ਸ਼ਿਕਾਰੀ ਨੇ।

ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ

The love of Maya is sweet to the world, but in the end, this delusion is dispelled.

(ਇਸੇ ਤਰ੍ਹਾਂ ਜੀਵ ਨੂੰ) ਇਹ ਜਗਤ ਮਿੱਠਾ ਲੱਗਦਾ ਹੈ, ਮਾਇਆ ਦਾ ਮੋਹ ਮਿੱਠਾ ਲੱਗਦਾ ਹੈ, ਪਰ (ਫਸ ਕੇ) ਅੰਤ ਵੇਲੇ ਇਹ ਭੁਲੇਖਾ ਦੂਰ ਹੁੰਦਾ ਹੈ (ਜਦੋਂ ਜਿੰਦ ਦੁੱਖਾਂ ਦੇ ਮੂੰਹ ਆਉਂਦੀ ਹੈ ਤੇ ਮਾਇਕ ਪਦਾਰਥ ਭੀ ਸਾਥ ਛੱਡ ਜਾਂਦੇ ਹਨ)। ਭਰਮੁ = ਭੁਲੇਖਾ। ਅੰਤਿ = ਅਖ਼ੀਰ ਵੇਲੇ।

ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ

So perform devotional worship, link your consciousness to the Lord, and dispel anxiety from your mind.

ਹੇ ਮੇਰੀ ਜਿੰਦੇ! ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜ ਕੇ ਭਗਤੀ ਕਰ ਕੇ ਇਸ ਤਰ੍ਹਾਂ ਆਪਣੇ ਮਨ ਵਿਚੋਂ ਫ਼ਿਕਰ-ਅੰਦੇਸ਼ੇ ਦੂਰ ਕਰ ਲੈ। ਸਿਉ = ਨਾਲ।

ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥

Nanak speaks the Truth; focus your consciousness on the Lord, O my stranger soul. ||3||

ਨਾਨਕ ਆਖਦਾ ਹੈ-ਹੇ ਮੇਰੇ ਪਰਦੇਸੀ ਜੀਊੜੇ! ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ ॥੩॥

ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ

The rivers and streams which separate may sometime be united again.

ਨਦੀਆਂ ਤੋਂ ਵਿਛੁੜੇ ਹੋਏ ਵਹਣਾਂ ਦਾ (ਨਦੀਆਂ ਨਾਲ ਮੁੜ) ਮੇਲ ਭਾਗਾਂ ਨਾਲ ਹੀ ਹੁੰਦਾ ਹੈ (ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਨਾਲੋਂ ਵਿਛੁੜੇ ਜੀਵ ਮੁੜ ਭਾਗਾਂ ਨਾਲ ਹੀ ਮਿਲਦੇ ਹਨ)। ਰਾਹੁ = ਵਹਣ। ਸੰਜੋਗੀ = ਭਾਗਾਂ ਨਾਲ ਹੀ।

ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ

In age after age, that which is sweet, is full of poison; how rare is the Yogi who understands this.

ਜੇਹੜਾ ਕੋਈ ਵਿਰਲਾ ਮਨੁੱਖ ਪ੍ਰਭੂ-ਚਰਨਾਂ ਵਿਚ ਜੁੜਦਾ ਹੈ ਉਹ ਸਮਝ ਲੈਂਦਾ ਹੈ ਕਿ ਮਾਇਆ ਦਾ ਮੋਹ ਹੈ ਤਾਂ ਮਿੱਠਾ ਪਰ ਸਦਾ ਜ਼ਹਰ ਨਾਲ ਭਰਿਆ ਰਹਿੰਦਾ ਹੈ (ਤੇ ਜੀਵ ਨੂੰ ਆਤਮਕ ਮੌਤੇ ਮਾਰ ਦੇਂਦਾ ਹੈ)। ਜੁਗੁ ਜੁਗ = ਸਦਾ ਹੀ। ਵਿਸੁ = ਜ਼ਹਰ। ਕੋ = ਕੋਈ ਵਿਰਲਾ। ਜੋਗੀ = ਵਿਰਕਤ।

ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ

That rare person who centers his consciousness on the True Guru, knows intuitively and realizes the Lord.

ਅਜੇਹਾ ਕੋਈ ਵਿਰਲਾ ਬੰਦਾ ਜਿਸ ਨੇ ਆਪਣੇ ਗੁਰੂ ਨੂੰ ਚੇਤੇ ਰੱਖਿਆ ਹੈ ਆਤਮਕ ਅਡੋਲਤਾ ਵਿਚ ਟਿਕ ਕੇ ਇਸੇ ਅਸਲੀਅਤ ਨੂੰ ਸਮਝਦਾ ਹੈ ਤੇ ਪਰਮਾਤਮਾ ਨਾਲ ਸਾਂਝ ਪਾਂਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਜਿਨਿ = ਜਿਸ ਮਨੁੱਖ ਨੇ।

ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ

Without the Naam, the Name of the Lord, the thoughtless fools wander in doubt, and are ruined.

ਪਰਮਾਤਮਾ ਦੇ ਨਾਮ ਤੋਂ ਬਿਨਾ ਮਾਇਆ ਦੇ ਮੋਹ ਦੀ ਭਟਕਣਾ ਵਿਚ ਕੁਰਾਹੇ ਪੈ ਕੇ ਅਨੇਕਾਂ ਮੂਰਖ ਗ਼ਾਫ਼ਿਲ ਜੀਵ ਖ਼ੁਆਰ ਹੁੰਦੇ ਹਨ। ਭਰਮਿ = ਭਟਕਣਾ ਵਿਚ। ਪਚਹਿ = ਖ਼ੁਆਰ ਹੁੰਦੇ ਹਨ। ਮੁਗਧ = ਮੂਰਖ ਬੰਦੇ। ਅਚੇਤਿਆ = ਗ਼ਾਫ਼ਿਲ।

ਹਰਿ ਨਾਮੁ ਭਗਤਿ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ

Those whose hearts are not touched by devotional worship and the Name of the True Lord, shall weep and wail loudly in the end.

ਜੇਹੜੇ ਬੰਦੇ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਪ੍ਰਭੂ ਦੀ ਭਗਤੀ ਨਹੀਂ ਕਰਦੇ, ਆਪਣੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਨੂੰ ਨਹੀਂ ਵਸਾਂਦੇ, ਉਹ ਆਖ਼ਰ ਢਾਹਾਂ ਮਾਰ ਮਾਰ ਕੇ ਰੋਂਦੇ ਹਨ। ਰਿਦੈ = ਹਿਰਦੇ ਵਿਚ। ਧਾਹੀ = ਢਾਹਾਂ ਮਾਰ ਕੇ।

ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥

Nanak speaks the Truth; through the True Word of the Shabad, those long separated from the Lord, are united once again. ||4||1||5||

ਨਾਨਕ ਆਖਦਾ ਹੈ-ਸਦਾ-ਥਿਰ ਪ੍ਰਭੂ ਆਪਣੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੋੜ ਕੇ ਚਿਰਾਂ ਤੋਂ ਵਿਛੁੜੇ ਜੀਵਾਂ ਨੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ॥੪॥੧॥੫॥ ਚਿਰੀ ਵਿਛੁੰਨਿਆ = ਚਿਰਾਂ ਦੇ ਵਿਛੁੜਿਆਂ ਨੂੰ ॥੪॥੧॥੫॥