ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਜਿਸ ਤੇ ਉਪਜਿਆ ਤਿਸਹਿ ਪਛਾਨੁ ॥
Acknowledge the One, from whom You originated.
ਹੇ ਭਾਈ! ਜਿਸ ਪਰਮਾਤਮਾ ਤੋਂ ਤੂੰ ਪੈਦਾ ਹੋਇਆ ਹੈਂ, ਉਸ ਨਾਲ ਹੀ (ਸਦਾ) ਸਾਂਝ ਪਾਈ ਰੱਖ। ਜਿਸ ਤੇ = ਜਿਸ (ਪਰਮਾਤਮਾ) ਤੋਂ {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਤੇ' ਦੇ ਕਾਰਨ ਉਡ ਗਿਆ ਹੈ}। ਤੇ = ਤੋਂ। ਤਿਸਹਿ = ਤਿਸੁ ਹੀ, ਉਸ ਨੂੰ ਹੀ। ਪਛਾਣ = ਸਾਂਝ ਪਾ।
ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥
Meditating on the Supreme Lord God, the Transcendent Lord, I have found peace, pleasure and salvation. ||1||Pause||
ਜਿਸ ਮਨੁੱਖ ਨੇ ਉਸ ਪਾਰਬ੍ਰਹਮ ਪਰਮੇਸਰ ਦਾ ਨਾਮ ਸਿਮਰਿਆ ਹੈ ਉਸ ਦੇ ਅੰਦਰ ਸ਼ਾਂਤੀ ਸੁਖ ਆਨੰਦ ਬਣੇ ਰਹਿੰਦੇ ਹਨ ॥੧॥ ਰਹਾਉ ॥ ਕੁਸਲ ਖੇਮ = ਸੁਖ-ਸਾਂਦ ॥੧॥ ਰਹਾਉ ॥
ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥
I met the Perfect Guru, by great good fortune, and so found the wise and all-knowing Lord, the Inner-knower, the Searcher of hearts.
ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਬੰਦਿਆਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਸੋਹਣਾ ਤੇ ਸਿਆਣਾ ਹੈ, ਭੇਟਿਓ = ਮਿਲਿਆ। ਬਡਭਾਗੀ = ਜਿਸ ਵੱਡੇ ਭਾਗਾਂ ਵਾਲੇ ਨੂੰ। ਸੁਘੜੁ = ਸੋਹਣਾ। ਸੁਜਾਨੁ = ਸਿਆਣਾ।
ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥
He gave me His Hand, and making me His own, He saved me; He is absolutely all-powerful, the honor of the dishonored. ||1||
ਜੋ ਵੱਡੀ ਤਾਕਤ ਦਾ ਮਾਲਕ ਹੈ ਅਤੇ ਜੋ ਨਿਮਾਣਿਆਂ ਨੂੰ ਆਦਰ-ਮਾਣ ਦੇਣ ਵਾਲਾ ਹੈ; ਉਹਨਾਂ ਨੂੰ ਹੱਥ ਦੇ ਕੇ ਆਪਣੇ ਬਣਾ ਕੇ ਉਹ ਪਰਮਾਤਮਾ (ਸਭ ਡਰਾਂ ਭਰਮਾਂ ਤੋਂ) ਬਚਾਈ ਰੱਖਦਾ ਹੈ ॥੧॥ ਦੇਇ = ਦੇ ਕੇ ॥੧॥
ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥
Doubt and fear have been dispelled in an instant, and in the darkness, the Divine Light shines forth.
(ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ) ਸਾਰੇ ਡਰ ਭਰਮ ਖਿਨ ਵਿਚ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰੋਂ ਮੋਹ ਦਾ) ਹਨੇਰਾ ਦੂਰ ਹੋ ਕੇ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਅੰਧਕਾਰ = ਹਨੇਰਾ। ਚਾਨਾਣੁ = ਚਾਨਣ।
ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥
With each and every breath, Nanak worships and adores the Lord; forever and ever, I am a sacrifice to Him. ||2||21||107||
ਨਾਨਕ (ਤਾਂ) ਹਰੇਕ ਸਾਹ ਦੇ ਨਾਲ (ਉਸੇ ਪਰਮਾਤਮਾ ਨੂੰ) ਸਿਮਰਦਾ ਹੈ। (ਹੇ ਭਾਈ! ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਣਾ ਚਾਹੀਦਾ ਹੈ ॥੨॥੨੧॥੧੦੭॥ ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਕੁਰਬਾਣੁ = ਸਦਕੇ ॥੨॥੨੧॥੧੦੭॥