ਪਉੜੀ

Pauree:

ਪਉੜੀ।

ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ

I am forever a sacrifice to the Guru, who has taught me about the Lord, the Life of the World.

ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਜਗਤ-ਦਾ-ਸਹਾਰਾ-ਪ੍ਰਭੂ ਨੇੜੇ ਵਿਖਾ ਦਿੱਤਾ ਹੈ। ਜਿਨਿ ਉਪਦੇਸਿਆ = {ਦਿਸ਼ = ਹੱਥ ਨਾਲ ਇਸ਼ਾਰਾ ਕਰ ਕੇ ਵਿਖਾਉਣਾ। ਉਪ = ਨੇੜੇ। ਉਪਦਿਸ਼ = ਨੇੜੇ ਵਿਖਾਉਣਾ।} ਜਿਸ ਗੁਰੂ ਨੇ ਰੱਬ ਨੇੜੇ ਵਿਖਾ ਦਿੱਤਾ ਹੈ।

ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ

I am every bit a sacrifice to the Guru, the Lover of Nectar, who has revealed the Name of the Lord.

ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਅਹੰਕਾਰ-ਦੈਂਤ ਨੂੰ ਮਾਰਨ ਵਾਲੇ ਪ੍ਰਭੂ ਦਾ ਨਾਮ ਸੁਣਾਇਆ ਹੈ (ਭਾਵ, ਨਾਮ ਸਿਮਰਨ ਦੀ ਸਿੱਖਿਆ ਦਿੱਤੀ ਹੈ)।

ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ

I am a sacrifice to the Guru, who has totally cured me of the fatal disease of egotism.

ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਹਉਮੈ ਰੂਪ ਜ਼ਹਿਰ ਤੇ ਹੋਰ ਸਾਰਾ (ਵਿਕਾਰਾਂ ਦਾ) ਰੋਗ ਦੂਰ ਕੀਤਾ ਹੈ।

ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ

Glorious and great are the virtues of the Guru, who has eradicated evil, and instructed me in virtue.

ਜਿਸ ਗੁਰੂ ਨੇ (ਜੀਵ ਦੇ) ਪਾਪ ਕੱਟ ਕੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸੋਝੀ ਪਾਈ ਹੈ, ਉਸ ਦਾ (ਜੀਵਾਂ ਉੱਤੇ) ਇਹ ਬਹੁਤ ਭਾਰਾ ਉਪਕਾਰ ਹੈ। ਗੁਣੀ = ਗੁਣਾਂ ਦਾ ਖ਼ਜ਼ਾਨਾ।

ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥

The True Guru meets with those upon whose foreheads such blessed destiny is recorded. ||7||

ਐਸਾ ਗੁਰੂ ਉਹਨਾਂ ਨੂੰ ਮਿਲਿਆ ਹੈ ਜਿਨ੍ਹਾਂ ਦੇ ਮੱਥੇ ਉੱਤੇ ਮੂੰਹ ਉੱਤੇ (ਪਿਛਲੇ ਕੀਤੇ ਚੰਗੇ ਕਰਮਾਂ ਦੇ ਸੰਸਕਾਰਾਂ ਦਾ) ਭਾਗ ਲਿਖਿਆ ਪਿਆ ਹੈ ॥੭॥