ਆਸਾ ਮਹਲਾ ੧ ॥
Aasaa, First Mehl:
ਆਸਾ ਪਹਿਲੀ ਪਾਤਸ਼ਾਹੀ।
ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥
Make spiritual wisdom your molasses, and meditation your scented flowers; let good deeds be the herbs.
(ਹੇ ਜੋਗੀ!) ਪਰਮਾਤਮਾ ਨਾਲ ਡੂੰਘੀ ਸਾਂਝ ਨੂੰ ਗੁੜ ਬਣਾ, ਪ੍ਰਭੂ-ਚਰਨਾਂ ਵਿਚ ਜੁੜੀ ਸੁਰਤਿ ਨੂੰ ਮਹੂਏ ਦੇ ਫੁੱਲ ਬਣਾ, ਉੱਚੇ ਆਚਰਨ ਨੂੰ ਕਿੱਕਰਾਂ ਦੇ ਸੱਕ ਬਣਾ ਕੇ (ਇਹਨਾਂ ਵਿਚ) ਰਲਾ ਦੇ। ਗਿਆਨੁ = ਅਕਾਲ ਪੁਰਖ ਨਾਲ ਡੂੰਘੀ ਸਾਂਝ। ਧਿਆਨੁ = ਪ੍ਰਭੂ ਦੀ ਯਾਦ ਵਿਚ ਸੁਰਤਿ ਜੁੜੀ ਰਹਿਣੀ। ਧਾਵੈ = ਮਹੂਏ ਦੇ ਫੁੱਲ। ਕਰਣੀ = ਉੱਚਾ ਆਚਰਨ। ਕਸੁ = ਕਿੱਕਰ ਦੇ ਸੱਕ।
ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥
Let devotional faith be the distilling fire, and your love the ceramic cup. Thus the sweet nectar of life is distilled. ||1||
ਸਰੀਰਕ ਮੋਹ ਨੂੰ ਸਾੜ-ਇਹ ਸ਼ਰਾਬ ਕੱਢਣ ਦੀ ਭੱਠੀ ਤਿਆਰ ਕਰ, ਪ੍ਰਭੂ-ਚਰਨਾਂ ਵਿਚ ਪਿਆਰ ਜੋੜ-ਇਹ ਹੈ ਉਹ ਠੰਡਾ ਪੋਚਾ ਜੋ ਅਰਕ ਵਾਲੀ ਨਾਲੀ ਉਤੇ ਫੇਰਨਾ ਹੈ। ਇਸ ਸਾਰੇ ਮਿਲਵੇਂ ਰਸ ਵਿਚੋਂ (ਅਟੱਲ ਆਤਮਕ ਜੀਵਨ ਦਾਤਾ) ਅੰਮ੍ਰਿਤ ਨਿਕਲੇਗਾ ॥੧॥ ਭਵਨੁ = ਸਰੀਰ, ਦੇਹ-ਅੱਧਿਆਸ। ਭਾਠੀ = ਸ਼ਰਾਬ ਕੱਢਣ ਵਾਸਤੇ ਭੱਠੀ, (ਲਾਹਣ ਵਾਲਾ ਭਾਂਡਾ, ਭਾਂਡੇ ਦੇ ਉਪਰ ਨਾਲ, ਭਾਂਡੇ ਦੇ ਹੇਠ ਅੱਗ = ਇਸ ਸਾਰੇ ਦਾ ਸਮੂਹ)। ਪੋਚਾ = ਠੰਡੇ ਪਾਣੀ ਦਾ ਪੋਚਾ ਉਸ ਨਾਲੀ ਉਤੇ ਜਿਸ ਵਿਚੋਂ ਅਰਕ ਦੀ ਭਾਫ਼ ਨਿਕਲਦੀ ਹੈ, ਤਾਕਿ ਭਾਫ਼ ਠੰਡੀ ਹੋ ਕੇ ਅਰਕ ਬਣਦੀ ਜਾਏ। ਇਤੁ = ਇਸ ਦੀ ਰਾਹੀਂ। ਇਤੁ ਰਸਿ = ਇਸ (ਤਿਆਰ ਹੋਏ) ਰਸ ਦੀ ਰਾਹੀਂ। ਅਮਿਉ = ਅੰਮ੍ਰਿਤ ॥੧॥
ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥
O Baba, the mind is intoxicated with the Naam, drinking in its Nectar. It remains absorbed in the Lord's Love.
ਜੇ ਜੋਗੀ! (ਤੁਸੀਂ ਸੁਰਤਿ ਨੂੰ ਟਿਕਾਣ ਲਈ ਸ਼ਰਾਬ ਪੀਂਦੇ ਹੋ, ਇਹ ਨਸ਼ਾ ਉਤਰ ਜਾਂਦਾ ਹੈ; ਤੇ ਸੁਰਤਿ ਮੁੜ ਉੱਖੜ ਜਾਂਦੀ ਹੈ) ਅਸਲ ਮਸਤਾਨਾ ਉਹ ਮਨ ਹੈ ਜੋ ਪਰਮਾਤਮਾ ਦੇ ਸਿਮਰਨ ਦਾ ਰਸ ਪੀਂਦਾ ਹੈ (ਸਿਮਰਨ ਦਾ ਆਨੰਦ ਮਾਣਦਾ ਹੈ) ਜੋ (ਸਿਮਰਨ ਦੀ ਬਰਕਤਿ ਨਾਲ) ਅਡੋਲਤਾ ਦੇ ਹੁਲਾਰਿਆਂ ਵਿਚ ਟਿਕਿਆ ਰਹਿੰਦਾ ਹੈ, ਬਾਬਾ = ਜੇ ਜੋਗੀ! ਮਤਵਾਰੋ = ਮਸਤ। ਸਹਜ = ਅਡੋਲਤਾ।
ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥
Night and day, remaining attached to the Love of the Lord, the celestial music of the Shabad resounds. ||1||Pause||
ਜਿਸ ਨੂੰ ਪ੍ਰਭੂ-ਚਰਨਾਂ ਦੇ ਪ੍ਰੇਮ ਦੀ ਇਤਨੀ ਲਿਵ ਲਗਦੀ ਹੈ ਕਿ ਦਿਨ ਰਾਤ ਬਣੀ ਰਹਿੰਦੀ ਹੈ, ਜੋ ਆਪਣੇ ਗੁਰੂ ਦੇ ਸ਼ਬਦ ਨੂੰ ਸਦਾ ਇਕ-ਰਸ ਆਪਣੇ ਅੰਦਰ ਟਿਕਾਈ ਰੱਖਦਾ ਹੈ ॥੧॥ ਰਹਾਉ ॥ ਅਹਿ = ਦਿਨ। ਨਿਸਿ = ਰਾਤ। ਅਨਾਹਦ = ਇਕ-ਰਸ, ਲਗਾਤਾਰ। ਗਹਿਆ = ਪਕੜਿਆ, ਗ੍ਰਹਣ ਕੀਤਾ ॥੧॥ ਰਹਾਉ ॥
ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥
The Perfect Lord naturally gives the cup of Truth, to the one upon whom He casts His Glance of Grace.
(ਹੇ ਜੋਗੀ!) ਇਹ ਹੈ ਉਹ ਪਿਆਲਾ ਜਿਸ ਦੀ ਮਸਤੀ ਸਦਾ ਟਿਕੀ ਰਹਿੰਦੀ ਹੈ, ਸਭ ਗੁਣਾਂ ਦਾ ਮਾਲਕ ਪ੍ਰਭੂ ਅਡੋਲਤਾ ਵਿਚ ਰੱਖ ਕੇ ਉਸ ਮਨੁੱਖ ਨੂੰ (ਇਹ ਪਿਆਲਾ) ਪਿਲਾਂਦਾ ਹੈ ਜਿਸ ਉਤੇ ਆਪ ਮੇਹਰ ਦੀ ਨਜ਼ਰ ਕਰਦਾ ਹੈ। ਪੂਰਾ = ਸਭ ਗੁਣਾਂ ਦਾ ਮਾਲਕ ਪ੍ਰਭੂ। ਸਾਚੁ = ਸਦਾ ਟਿਕੇ ਰਹਿਣ ਵਾਲਾ। ਸਹਜੇ = ਅਡੋਲ ਅਵਸਥਾ ਵਿਚ (ਰੱਖ ਕੇ)।
ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥
One who trades in this Nectar - how could he ever love the wine of the world? ||2||
ਜੇਹੜਾ ਮਨੁੱਖ ਅਟੱਲ ਆਤਮਕ ਜੀਵਨ ਦੇਣ ਵਾਲੇ ਇਸ ਰਸ ਦਾ ਵਪਾਰੀ ਬਣ ਜਾਏ ਉਹ (ਤੁਹਾਡੇ ਵਾਲੇ ਇਸ) ਹੋਛੇ ਸ਼ਰਾਬ ਨਾਲ ਪਿਆਰ ਨਹੀਂ ਕਰਦਾ ॥੨॥ ਮਦਿ = ਸ਼ਰਾਬ ਵਿਚ। ਛੂਛੈ = ਫੋਕੇ ਵਿਚ। ਭਾਉ = ਪਿਆਰ ॥੨॥
ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥
The Teachings of the Guru, the Ambrosial Bani - drinking them in, one becomes acceptable and renowned.
ਜਿਸ ਮਨੁੱਖ ਨੇ ਅਟੱਲ ਆਤਮਕ ਜੀਵਨ ਦੇਣ ਵਾਲੀ ਗੁਰੂ ਦੀ ਸਿੱਖਿਆ-ਭਰੀ ਬਾਣੀ ਦਾ ਰਸ ਪੀਤਾ ਹੈ, ਉਹ ਪੀਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ ਕਬੂਲ ਹੋ ਜਾਂਦਾ ਹੈ, ਸਾਖੀ = ਸਿੱਖਿਆ, ਉਪਦੇਸ਼। ਅੰਮ੍ਰਿਤ = ਅਟੱਲ ਆਤਮਕ ਜੀਵਨ ਦੇਣ ਵਾਲੀ। ਪਰਵਾਣੁ = ਕਬੂਲ।
ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥
Unto the one who loves the Lord's Court, and the Blessed Vision of His Darshan, of what use is liberation or paradise? ||3||
ਉਹ ਪਰਮਾਤਮਾ ਦੇ ਦਰ ਦੇ ਦੀਦਾਰ ਦਾ ਪ੍ਰੇਮੀ ਬਣ ਜਾਂਦਾ ਹੈ, ਉਸ ਨੂੰ ਨਾਹ ਮੁਕਤੀ ਦੀ ਲੋੜ ਰਹਿੰਦੀ ਹੈ ਨਾਹ ਬੈਕੁੰਠ ਦੀ ॥੩॥
ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥
Imbued with the Lord's Praises, one is forever a Bairaagee, a renunciate, and one's life is not lost in the gamble.
ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਰੰਗਿਆ ਗਿਆ ਹੈ ਉਹ ਸਦਾ (ਮਾਇਆ ਦੇ ਮੋਹ ਤੋਂ) ਵਿਰਕਤ ਰਹਿੰਦਾ ਹੈ, ਉਹ ਆਤਮਕ ਮਨੁੱਖਾ ਜੀਵਨ ਜੂਏ ਵਿਚ (ਭਾਵ, ਅਜਾਈਂ) ਨਹੀਂ ਗਵਾਂਦਾ, ਰਤਾ = ਰੰਗਿਆ ਹੋਇਆ। ਜੂਐ = ਜੂਏ ਵਿਚ।
ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥
Says Nanak, listen, O Bharthari Yogi: drink in the intoxicating nectar of the Lord. ||4||4||38||
ਹੇ ਨਾਨਕ! (ਆਖ-) ਹੇ ਭਰਥਰੀ ਜੋਗੀ! ਉਹ ਤਾਂ ਅਟੱਲ ਆਤਮਕ ਜੀਵਨ ਦਾਤੇ ਆਨੰਦ ਵਿਚ ਮਸਤ ਰਹਿੰਦਾ ਹੈ ॥੪॥੪॥੩੮॥ ਖੀਵਾ = ਮਸਤ। ਧਾਰ = ਲਿਵ, ਬ੍ਰਿਤੀ ॥੪॥੪॥੩੮॥