ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
When the body is burnt, it turns to ashes; if it is not cremated, then it is eaten by armies of worms.
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ।
ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
The unbaked clay pitcher dissolves, when water is poured into it; this is also the nature of the body. ||1||
(ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ = ਪੈਂਦਾ ਹੈ (ਤੇ ਨਿਕਲ ਜਾਂਦਾ ਹੈ)। ਇਹੈ = ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ ॥੧॥
ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥
Why, O Siblings of Destiny, do you strut around, all puffed up with pride?
ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ।
ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥
Have you forgotten those days, when you were hanging, face down, for ten months? ||1||Pause||
ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ ॥ ਮਾਸ = ਮਹੀਨੇ। ਉਰਧ ਮੁਖ = ਮੂੰਹ-ਭਾਰ, ਉਲਟਾ। ਸੋ ਦਿਨੁ = ਉਹ ਸਮਾ ॥੧॥ ਰਹਾਉ ॥
ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥
Like the bee which collects honey, the fool eagerly gathers and collects wealth.
ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ...ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ), ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ।
ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥
At the time of death, they shout, "Take him away, take him away! Why leave a ghost lying around?" ||2||
ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ ॥੨॥
ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥
His wife accompanies him to the threshold, and his friends and companions beyond.
ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ।
ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥
All the people and relatives go as far as the cremation grounds, and then, the soul-swan goes on alone. ||3||
ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ ॥੩॥
ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥
Says Kabeer, listen, O mortal being: you have been seized by Death, and you have fallen into the deep, dark pit.
ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ।
ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
You have entangled yourself in the false wealth of Maya, like the parrot caught in the trap. ||4||2||
ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥ ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ ॥੪॥੨॥