ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
You are the treasure of peace, O my Beloved God.
ਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ! ਹੇ ਮੇਰੇ ਪ੍ਰੀਤਮ ਪ੍ਰਭੂ! ਸੁਖ ਨਿਧਾਨ ਪ੍ਰਭ = ਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ!
ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥
Your Glories are uncounted, O God, my Lord and Master.
ਹੇ ਠਾਕੁਰ ਪ੍ਰਭੂ! ਤੇਰੇ ਗੁਣ ਗਿਣੇ ਨਹੀਂ ਜਾ ਸਕਦੇ। ਅਗਨਤ = ਅ-ਗਨਤ, ਜੋ ਗਿਣੇ ਨਾਹ ਜਾ ਸਕਣ।
ਮੋਹਿ ਅਨਾਥ ਤੁਮਰੀ ਸਰਣਾਈ ॥
I am an orphan, entering Your Sanctuary.
ਮੈਂ ਅਨਾਥ ਤੇਰੀ ਸਰਨ ਆਇਆ ਹਾਂ। ਮੋਹਿ = ਮੈਂ।
ਕਰਿ ਕਿਰਪਾ ਹਰਿ ਚਰਨ ਧਿਆਈ ॥੧॥
Have Mercy on me, O Lord, that I may meditate on Your Feet. ||1||
ਹੇ ਹਰੀ! ਮੇਰੇ ਉਤੇ ਮੇਹਰ ਕਰ, ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ ॥੧॥ ਧਿਆਈ = ਧਿਆਈਂ, ਮੈਂ ਧਿਆਵਾਂ ॥੧॥
ਦਇਆ ਕਰਹੁ ਬਸਹੁ ਮਨਿ ਆਇ ॥
Take pity upon me, and abide within my mind;
ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੇਰੇ ਮਨ ਵਿਚ ਆ ਵੱਸ। ਮਨਿ = ਮਨ ਵਿਚ। ਆਇ = ਆ ਕੇ।
ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥
I am worthless - please let me grasp hold of the hem of Your robe. ||1||Pause||
ਮੈਨੂੰ ਗੁਣ-ਹੀਨ ਨੂੰ ਆਪਣੇ ਲੜ ਲਾ ਲੈ ਰਹਾਉ॥ ਮੋਹਿ = ਮੈਨੂੰ। ਨਿਰਗੁਨ = ਗੁਣ-ਹੀਨ। ਲਾਇ ਲੀਜੈ = ਲਾ ਲੈ। ਲੜਿ = ਲੜ ਨਾਲ, ਪੱਲੇ ਨਾਲ ॥ਰਹਾਉ॥
ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥
When God comes into my consciousness, what misfortune can strike me?
ਹੇ ਭਾਈ! ਜਦੋਂ ਪ੍ਰਭੂ ਮਨ ਵਿਚ ਆ ਵੱਸੇ, ਤਾਂ ਕੋਈ ਭੀ ਬਿਪਤਾ ਪੋਹ ਨਹੀਂ ਸਕਦੀ। ਚਿਤਿ = ਚਿੱਤ ਵਿਚ। ਭੀੜ = ਬਿਪਤਾ।
ਹਰਿ ਸੇਵਕ ਨਾਹੀ ਜਮ ਪੀੜ ॥
The Lord's servant does not suffer pain from the Messenger of Death.
ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ ਨੂੰ ਜਮਾਂ ਦਾ ਦੁੱਖ ਭੀ ਡਰਾ ਨਹੀਂ ਸਕਦਾ।
ਸਰਬ ਦੂਖ ਹਰਿ ਸਿਮਰਤ ਨਸੇ ॥
All pains are dispelled, when one remembers the Lord in meditation;
ਨਾਮ ਸਿਮਰਿਆਂ ਉਸ ਮਨੁੱਖ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਸਰਬ = ਸਾਰੇ। ਸਿਮਰਤ = ਸਿਮਰਦਿਆਂ।
ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥
God abides with him forever. ||2||
ਜਿਸ ਦੇ ਅੰਗ-ਸੰਗ ਸਦਾ ਪਰਮਾਤਮਾ ਵੱਸਦਾ ਹੈ ॥੨॥ ਜਾ ਕੈ ਸੰਗਿ = ਜਿਸ ਦੇ ਨਾਲ ॥੨॥
ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥
The Name of God is the Support of my mind and body.
ਹੇ ਭਾਈ! ਪਰਮਾਤਮਾ ਦਾ ਨਾਮ (ਹੀ ਮਨੁੱਖ ਦੇ) ਮਨ ਵਿਚ ਸਰੀਰ ਵਿਚ ਆਸਰਾ (ਦੇਣ ਵਾਲਾ) ਹੈ। ਤਨਿ = ਤਨ ਵਿਚ। ਆਧਾਰੁ = ਆਸਰਾ।
ਬਿਸਰਤ ਨਾਮੁ ਹੋਵਤ ਤਨੁ ਛਾਰੁ ॥
Forgetting the Naam, the Name of the Lord, the body is reduced to ashes.
ਪਰਮਾਤਮਾ ਦਾ ਨਾਮ ਭੁੱਲਿਆਂ ਸਰੀਰ (ਮਾਨੋ) ਸੁਆਹ (ਦੀ ਢੇਰੀ) ਹੋ ਜਾਂਦਾ ਹੈ। ਤਨੁ = ਸਰੀਰ। ਛਾਰੁ = ਸੁਆਹ।
ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥
When God comes into my consciousness, all my affairs are resolved.
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵਸਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ। ਕਾਜ = ਕੰਮ।
ਹਰਿ ਬਿਸਰਤ ਸਭ ਕਾ ਮੁਹਤਾਜ ॥੩॥
Forgetting the Lord, one becomes subservient to all. ||3||
ਪਰਮਾਤਮਾ ਦਾ ਨਾਮ ਭੁੱਲਿਆਂ ਮਨੁੱਖ ਧਿਰ ਧਿਰ ਦਾ ਅਰਥੀਆ ਹੋ ਜਾਂਦਾ ਹੈ ॥੩॥ ਮੁਹਤਾਜ = ਅਰਥੀਆ ॥੩॥
ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥
I am in love with the Lotus Feet of the Lord.
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਸੰਗਿ = ਨਾਲ।
ਬਿਸਰਿ ਗਈ ਸਭ ਦੁਰਮਤਿ ਰੀਤਿ ॥
I am rid of all evil-minded ways.
ਉਸ ਨੂੰ ਖੋਟੀ ਮਤਿ ਵਾਲਾ ਸਾਰਾ (ਜੀਵਨ) ਰਵਈਆ ਭੁੱਲ ਜਾਂਦਾ ਹੈ। ਦੁਰਮਤਿ = ਖੋਟੀ ਮਤਿ। ਰੀਤਿ = ਰਵਈਆ।
ਮਨ ਤਨ ਅੰਤਰਿ ਹਰਿ ਹਰਿ ਮੰਤ ॥
The Mantra of the Lord's Name, Har, Har, is deep within my mind and body.
ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ-ਮੰਤਰ ਵੱਸਦਾ ਰਹਿੰਦਾ ਹੈ (ਜੋ ਖੋਟੀ ਮਤਿ ਨੂੰ ਨੇੜੇ ਨਹੀਂ ਢੁੱਕਣ ਦੇਂਦਾ) ਮੰਤ = ਮੰਤਰ।
ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥
O Nanak, eternal bliss fills the home of the Lord's devotees. ||4||3||
ਹੇ ਨਾਨਕ! ਪ੍ਰਭੂ ਦੇ ਭਗਤਾਂ ਦੇ ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ॥੪॥੩॥ ਘਰਿ = ਹਿਰਦੇ-ਘਰ ਵਿਚ ॥੪॥੩॥