ਆਸਾ ਮਹਲਾ ੪ ॥
Aasaa, Fourth Mehl:
ਆਸਾ ਚੌਥੀ ਪਾਤਸ਼ਾਹੀ।
ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥
The Love of the Naam, the Name of the Lord, is the Support of my mind and body.
(ਹੇ ਮੇਰੇ ਸੱਜਣੋਂ ਮਿੱਤਰੋ!) ਪਰਮਾਤਮਾ ਦਾ ਪਿਆਰ ਤੇ ਪਰਮਾਤਮਾ ਦਾ ਨਾਮ (ਹੀ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਆਸਰਾ ਹੈ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਅਧਾਰੁ = ਆਸਰਾ।
ਨਾਮੁ ਜਪੀ ਨਾਮੋ ਸੁਖ ਸਾਰੁ ॥੧॥
I chant the Naam; the Naam is the essence of peace. ||1||
ਮੈਂ (ਸਦਾ ਪ੍ਰਭੂ ਦਾ) ਨਾਮ ਜਪਦਾ ਰਹਿੰਦਾ ਹਾਂ, ਨਾਮ ਹੀ (ਮੇਰੇ ਵਾਸਤੇ ਸਾਰੇ) ਸੁਖਾਂ ਦਾ ਨਿਚੋੜ ਹੈ ॥੧॥ ਜਪੀ = ਜਪੀਂ, ਮੈਂ ਜਪਦਾ ਹਾਂ। ਨਾਮੋ = ਨਾਮ ਹੀ। ਸੁਖ ਸਾਰੁ = ਸੁਖਾਂ ਦਾ ਤੱਤ ॥੧॥
ਨਾਮੁ ਜਪਹੁ ਮੇਰੇ ਸਾਜਨ ਸੈਨਾ ॥
So chant the Naam, O my friends and companions.
ਹੇ ਮੇਰੇ ਸਜਣੋਂ! ਹੇ ਮੇਰੇ ਮਿੱਤਰੋ! ਪਰਮਾਤਮਾ ਦਾ ਨਾਮ ਜਪਿਆ ਕਰੋ। ਸਾਜਨ ਸੈਨਾ = ਸੱਜਣੋਂ ਮਿੱਤਰੋ!
ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥
Without the Naam, there is nothing else for me. By great good fortune, as Gurmukh, I have received the Lord's Name. ||1||Pause||
ਪਰਮਾਤਮਾ ਦੇ ਨਾਮ ਤੋਂ ਬਿਨਾ ਮੈਨੂੰ (ਤਾਂ ਜ਼ਿੰਦਗੀ ਦਾ) ਹੋਰ ਕੋਈ (ਆਸਰਾ) ਨਹੀਂ ਦਿੱਸਦਾ। ਇਹ ਹਰਿ-ਨਾਮ ਵੱਡੀ ਕਿਸਮਤਿ ਨਾਲ ਗੁਰੂ ਦੀ ਰਾਹੀਂ ਹੀ ਮਿਲ ਸਕਦਾ ਹੈ ॥੧॥ ਰਹਾਉ ॥ ਮੈ = ਮੈਨੂੰ। ਭਾਗਿ = ਕਿਸਮਤ ਨਾਲ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੧॥ ਰਹਾਉ ॥
ਨਾਮ ਬਿਨਾ ਨਹੀ ਜੀਵਿਆ ਜਾਇ ॥
Without the Naam, I cannot live.
(ਹੇ ਮੇਰੇ ਮਿੱਤਰੋ!) ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਆਤਮਕ ਜੀਵਨ ਨਹੀਂ ਮਿਲ ਸਕਦਾ।
ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥
By great good fortune, the Gurmukhs obtain the Naam. ||2||
ਇਹ ਹਰਿ-ਨਾਮ ਵੱਡੀ ਕਿਸਮਤਿ ਨਾਲ ਗੁਰੂ ਦੀ ਰਾਹੀਂ ਹੀ ਮਿਲਦਾ ਹੈ ॥੨॥ ਪਾਇ = ਮਿਲਦਾ ਹੈ ॥੨॥
ਨਾਮਹੀਨ ਕਾਲਖ ਮੁਖਿ ਮਾਇਆ ॥
Those who lack the Naam have their faces rubbed in the dirt of Maya.
(ਹੇ ਮੇਰੇ ਮਿੱਤਰੋ!) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜੀਊਣਾ ਫਿਟਕਾਰ-ਜੋਗ ਹੈ। ਮੁਖਿ = ਮੂੰਹ ਉਤੇ।
ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥
Without the Naam, cursed, cursed are their lives. ||3||
ਪਰਮਾਤਮਾ ਦੇ ਨਾਮ ਤੋਂ ਵਾਂਜੇ ਰਿਹਾਂ ਮਾਇਆ ਦੇ (ਮੋਹ ਦੇ) ਕਾਰਨ ਮੂੰਹ ਉਤੇ ਕਾਲਖ ਲੱਗਦੀ ਹੈ ॥੩॥ ਧ੍ਰਿਗੁ = ਫਿਟਕਾਰ-ਯੋਗ ॥੩॥
ਵਡਾ ਵਡਾ ਹਰਿ ਭਾਗ ਕਰਿ ਪਾਇਆ ॥
The Great Lord is obtained by great good destiny.
ਉਹ ਮਨੁੱਖ ਉਸ ਸਭ ਤੋਂ ਵੱਡੇ ਪਰਮਾਤਮਾ ਨੂੰ ਵੱਡੀ ਕਿਸਮਤਿ ਨਾਲ ਮਿਲ ਪੈਂਦਾ ਹੈ, ਭਾਗ ਕਰਿ = ਕਿਸਮਤਿ ਨਾਲ।
ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥
O Nanak, the Gurmukh is blessed with the Naam. ||4||4||56||
ਹੇ ਨਾਨਕ! ਗੁਰੂ ਦੀ ਰਾਹੀਂ (ਜਿਸ ਨੂੰ ਪਰਮਾਤਮਾ) ਆਪਣੇ ਨਾਮ ਦੀ ਦਾਤਿ ਦਿਵਾਂਦਾ ਹੈ ॥੪॥੪॥੫੬॥ ਗੁਰਮੁਖਿ = ਗੁਰੂ ਦੀ ਰਾਹੀਂ ॥੪॥੪॥੫੬॥