ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਦੇਵਗੰਧਾਰੀ ਮਹਲਾ

Dayv-Gandhaaree, Fifth Mehl:

ਰਾਗ ਦੇਵਗੰਧਾਰੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ਅਪੁਨੇ ਸਤਿਗੁਰ ਪਹਿ ਬਿਨਉ ਕਹਿਆ

I offer my prayer to my True Guru.

ਜਦੋਂ ਮੈਂ ਆਪਣੇ ਗੁਰੂ ਪਾਸ ਅਰਜ਼ੋਈ ਕਰਨੀ ਸ਼ੁਰੂ ਕੀਤੀ, ਪਹਿ = ਪਾਸ। ਬਿਨਉ = {विनय} ਬੇਨਤੀ।

ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ਰਹਾਉ

The Destroyer of distress has become kind and merciful, and all my anxiety is over. ||Pause||

ਤਾਂ ਦੁੱਖਾਂ ਦੇ ਨਾਸ ਕਰਨ ਵਾਲੇ ਪਿਆਰੇ ਪ੍ਰਭੂ ਜੀ ਮੇਰੇ ਉੱਤੇ ਦਇਆਵਾਨ ਹੋਏ (ਪ੍ਰਭੂ ਜੀ ਦੀ ਕਿਰਪਾ ਨਾਲ) ਮੇਰਾ ਸਾਰਾ ਚਿੰਤਾ-ਫ਼ਿਕਰ ਦੂਰ ਹੋ ਗਿਆ। ਰਹਾਉ॥ ਦੁਖ ਭੰਜਨ = ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਜੀ ॥ ਰਹਾਉ॥

ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ

I am a sinner, hypocritical and greedy, but still, He puts up with all of my merits and demerits.

ਅਸੀਂ ਜੀਵ ਪਾਪੀ ਹਾਂ, ਪਖੰਡੀ ਹਾਂ, ਲੋਭੀ ਹਾਂ (ਪਰਮਾਤਮਾ ਇਤਨਾ ਦਇਆਵਾਨ ਹੈ ਕਿ ਉਹ) ਸਾਡਾ ਹਰੇਕ ਗੁਣ ਔਗੁਣ ਸਹਾਰਦਾ ਹੈ। ਸਭੁ = ਸਾਰਾ। ਸਹਿਆ = ਸਹਾਰਿਆ। ਕਰੁ = ਹੱਥ {ਇਕ-ਵਚਨ}।

ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥੧॥

Placing His hand on my forehead, He has exalted me. The wicked ones who wanted to destroy me have been killed. ||1||

ਜੀਵਾਂ ਨੂੰ ਪੈਦਾ ਕਰ ਕੇ ਉਹਨਾਂ ਦੇ ਮੱਥੇ ਉਤੇ ਹੱਥ ਰੱਖ ਕੇ ਉਹਨਾਂ ਦੇ ਜੀਵਨ ਸਵਾਰਦਾ ਹੈ (ਜਿਸ ਦੀ ਬਰਕਤਿ ਨਾਲ ਕਾਮਾਦਿਕ) ਵੈਰੀ, ਜੋ ਆਤਮਕ ਜੀਵਨ ਦਾ ਨਾਸ ਕਰਨ ਵਾਲੇ ਹਨ, ਮੁੱਕ ਜਾਂਦੇ ਹਨ ॥੧॥ ਮਸਤਕਿ = ਮੱਥੇ ਉੱਤੇ। ਧਾਰਿ = ਰੱਖ ਕੇ। ਸਾਜਿ ਨਿਵਾਜੇ = ਪੈਦਾ ਕਰ ਕੇ ਸਵਾਰਦਾ ਹੈ। ਜੋ = ਜੇਹੜੇ। ਖਇਆ = ਨਾਸ ਕਰਨ ਵਾਲੇ ॥੧॥

ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ

He is generous and benevolent, the beautifier of all, the embodiment of peace; the Blessed Vision of His Darshan is so fruitful!

ਪ੍ਰਭੂ ਜੀ ਪਰ-ਉਪਕਾਰੀ ਹਨ, ਸਾਰੇ ਜੀਵਾਂ ਨੂੰ ਆਸਰਾ ਦੇਣ ਵਾਲੇ ਹਨ, ਪ੍ਰਭੂ ਦਾ ਦੀਦਾਰ ਮਨੁੱਖਾ ਜੀਵਨ ਦਾ ਫਲ ਦੇਣ ਵਾਲਾ ਹੈ, ਆਤਮਕ ਅਡੋਲਤਾ ਦੀ ਦਾਤ ਕਰਨ ਵਾਲਾ ਹੈ। ਸਰਬ ਸਧਾਰੀ = ਸਭ ਜੀਵਾਂ ਨੂੰ ਸਹਾਰਾ ਦੇਣ ਵਾਲਾ। ਸਹਜਇਆ = ਆਤਮਕ ਅਡੋਲਤਾ ਦੇਣ ਵਾਲਾ।

ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥੨॥੨੪॥

Says Nanak, He is the Giver to the unworthy; I enshrine His Lotus Feet within my heart. ||2||24||

ਹੇ ਨਾਨਕ, ਆਖ! ਪ੍ਰਭੂ ਗੁਣ-ਹੀਨ ਜੀਵਾਂ ਨੂੰ ਭੀ ਦਾਤਾਂ ਦੇਣ ਵਾਲਾ ਹੈ। ਮੈਂ ਉਸ ਦੇ ਸੋਹਣੇ ਕੋਮਲ ਚਰਨ (ਗੁਰੂ ਦੀ ਕਿਰਪਾ ਨਾਲ ਆਪਣੇ) ਹਿਰਦੇ ਵਿਚ ਟਿਕਾ ਲਏ ਹਨ ॥੨॥੨੪॥ ਉਰ = ਹਿਰਦਾ ॥੨॥੨੪॥