ਪਹਿਲ ਪੁਰੀਏ ਪੁੰਡਰਕ ਵਨਾ ॥
First of all, the lotuses bloomed in the woods;
ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈ, ਪਹਿਲ ਪੁਰੀਏ = ਪਹਿਲਾਂ ਪਹਿਲ। {ਪੁਰਾ (पुरा) ਸੰਸਕ੍ਰਿਤ ਪਦ ਹੈ, ਇਸ ਦਾ ਅਰਥ ਹੈ 'ਪਹਿਲਾਂ'}। ਪੁੰਡਰਕ ਵਨਾ = ਪੁੰਡਰਕਾਂ ਦਾ ਬਨ, ਕੌਲ ਫੁੱਲਾਂ ਦਾ ਖੇਤ। ਪੁੰਡਰਕ = {पुंडरीक} ਚਿੱਟਾ ਕੌਲ ਫੁੱਲ।
ਤਾ ਚੇ ਹੰਸਾ ਸਗਲੇ ਜਨਾਂ ॥
from them, all the swan-souls came into being.
ਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤ) ਦੇ ਹੰਸ ਹਨ। ਤਾ ਚੇ = ਉਸ (ਪੁੰਡਰਕ ਵਨ) ਦੇ, ਉਸ (ਕੌਲ ਫੁੱਲਾਂ ਦੇ ਖੇਤ) ਦੇ। ਸਗਲੇ ਜਨਾਂ = ਸਾਰੇ ਜੀਅ ਜੰਤ।
ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥
Know that, through Krishna, the Lord, Har, Har, the dance of creation dances. ||1||
ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ ॥੧॥ ਕ੍ਰਿਸ੍ਨਾ = ਮਾਇਆ। ਤੇ = ਤੋਂ। ਜਾਨਊ = ਜਾਣੋ, ਸਮਝੋ। ਹਰਿ ਕ੍ਰਿਸ੍ਨਾ = ਪ੍ਰਭੂ ਦੀ ਮਾਇਆ। ਹਰਿ ਨਾਚਨਾ = ਪ੍ਰਭੂ ਦੀ ਨਾਚ ਕਰਨ ਵਾਲੀ (ਸ੍ਰਿਸ਼ਟੀ)। ਨਾਚੰਤੀ = ਨੱਚ ਰਹੀ ਹੈ ॥੧॥
ਪਹਿਲ ਪੁਰਸਾਬਿਰਾ ॥
First of all, there was only the Primal Being.
ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਪੁਰਸਾਬਿਰਾ = ਪੁਰਸ-ਆਬਿਰਾ। ਪੁਰਸ = ਪਰਮਾਤਮਾ। ਆਬਿਰਾ = ਪਰਗਟ (ਹੋਇਆ)। ਆਬਿਰ ਭੂ = {आविर भु } ਪਰਗਟ ਹੋਣਾ।
ਅਥੋਨ ਪੁਰਸਾਦਮਰਾ ॥
From that Primal Being, Maya was produced.
ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ")। ਅਥੋਨ = ਉਸ ਤੋਂ ਪਿਛੋਂ, ਫਿਰ। ਪੁਰਸਾਦਮਰਾ = ਪੁਰਸ਼ਾਤ-ਅਮਰਾ {पुरूषात् = अमरा} ਪੁਰਸ਼ ਤੋਂ ਮਾਇਆ। ਅਮਰਾ = ਮਾਇਆ, ਕੁਦਰਤ।
ਅਸਗਾ ਅਸ ਉਸਗਾ ॥
All that is, is His.
ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ")। ਅਸ ਗਾ = ਇਸ ਦਾ। ਅਸ = ਅਤੇ। ਉਸ ਗਾ = ਉਸ ਦਾ।
ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥
In this Garden of the Lord, we all dance, like water in the pots of the Persian wheel. ||1||Pause||
(ਇਸ ਤਰ੍ਹਾਂ ਇਹ ਸੰਸਾਰ) ਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ) ॥੧॥ ਰਹਾਉ ॥ ਬਾਗਰਾ = ਸੋਹਣਾ ਜਿਹਾ ਬਾਗ਼। ਪਿੰਧੀ = ਟਿੰਡਾਂ। ਸਾਗਰਾ = ਸਮੁੰਦਰ, ਪਾਣੀ ॥੧॥ ਰਹਾਉ ॥
ਨਾਚੰਤੀ ਗੋਪੀ ਜੰਨਾ ॥
Women and men both dance.
ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, ਗੋਪੀ ਜੰਨਾ = ਇਸਤ੍ਰੀਆਂ ਅਤੇ ਮਰਦ।
ਨਈਆ ਤੇ ਬੈਰੇ ਕੰਨਾ ॥
There is no other than the Lord.
(ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। ਨਈਆ = ਨਾਇਕ, ਪਰਮਾਤਮਾ। ਤੇ = ਤੋਂ। ਬੈਰੇ = ਵੱਖਰੇ। ਕੰਨਾ = ਕੋਈ ਨਹੀਂ।
ਤਰਕੁ ਨ ਚਾ ॥
Don't dispute this,
(ਹੇ ਭਾਈ! ਇਸ ਵਿਚ) ਸ਼ੱਕ ਨਾ ਕਰ,
ਭ੍ਰਮੀਆ ਚਾ ॥
and don't doubt this.
(ਇਸ ਸੰਬੰਧੀ) ਭਰਮ ਦੂਰ ਕਰ ਦੇਹ।
ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥
The Lord says, "This creation and I are one and the same." ||2||
ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ) ॥੨॥ ਕੇਸਵਾ ਬਚਉਨੀ = ਕੇਸ਼ਵ ਦੇ ਬਚਨ ਹੀ। ਅਈਏ ਮਈਏ = ਇਸਤ੍ਰੀ ਮਰਦ ਵਿਚ। ਅਈਆ = {अर्या} ਇਸਤ੍ਰੀ। ਮਈਆ {मर्य} ਮਨੁੱਖ। ਏਕ ਆਨ = {एकायन = ਇਕ ਅਯਨ। ਅਯਨ = ਰਸਤਾ} ਇੱਕੋ ਰਾਹੇ, ਇੱਕ-ਰਸ ॥੨॥
ਪਿੰਧੀ ਉਭਕਲੇ ਸੰਸਾਰਾ ॥
Like the pots on the Persian wheel, sometimes the world is high, and sometimes it is low.
(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਉਭਕਲੇ = ਡੁਬਕੀਆਂ। ਸੰਸਾਰਾ = ਸੰਸਾਰ (ਸਮੁੰਦਰ) ਵਿਚ।
ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥
Wandering and roaming around, I have come at last to Your Door.
ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤੁਮ ਚੇ = ਤੇਰੇ। ਚੇ = ਦੇ।
ਤੂ ਕੁਨੁ ਰੇ ॥
"Who are you?"
ਹੇ (ਪ੍ਰਭੂ) ਜੀ! (ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? ਰੇ = ਹੇ ਭਾਈ! ਕੁਨੁ = ਕੌਣ?
ਮੈ ਜੀ ॥ ਨਾਮਾ ॥ ਹੋ ਜੀ ॥
"I am Naam Dayv, Sir."
(ਤਾਂ) ਮੈਂ ਹੇ ਪ੍ਰਭੂ ਜੀ! ਨਾਮਾ ਹਾਂ। ਹੇ ਪ੍ਰਭੂ ਜੀ! ਜੀ = ਹੇ (ਪ੍ਰਭੂ) ਜੀ!
ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥
O Lord, please save me from Maya, the cause of death. ||3||4||
ਮੈਨੂੰ ਜਗਤ ਦੇ ਜੰਜਾਲ ਤੋਂ, ਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ ॥੩॥੪॥ ਆਲਾ = ਆਲਯ, ਘਰ, ਜਗਤ ਦਾ ਜੰਜਾਲ। ਤੇ = ਤੋਂ। ਨਿਵਾਰਣਾ = ਬਚਾ ਲੈ। ਜਮ ਕਾਰਣਾ = ਜਮਾਂ (ਦੇ ਡਰ) ਦਾ ਕਾਰਨ। ❀ ਨੋਟ: ਲਫ਼ਜ਼ 'ਆਲਾ' ਦਾ ਅਰਥ ਕਈ ਸੱਜਣ 'ਆਇਆ' ਕਰਦੇ ਹਨ। ਇਸ ਲਫ਼ਜ਼ 'ਆਲਾ' ਨੂੰ ਉਹ ਧਾਤੂ 'ਆ' ਦਾ 'ਭੂਤਕਾਲ' ਮੰਨਦੇ ਹਨ। ਮਰਾਠੀ ਬੋਲੀ ਵਿਚ ਕਿਸੇ ਧਾਤੂ ਤੋਂ 'ਭੂਤਕਾਲ' ਬਣਾਣ ਲਈ ਪਿਛੇਤਰ 'ਲਾ' ਵਰਤੀਦਾ ਹੈ। ਪਰ ਧਾਤੂ 'ਆ' ਤੋਂ ਮਰਾਠੀ ਵਿਚ 'ਆਲਾ' ਭੂਤਕਾਲ ਨਹੀਂ ਬਣਦਾ, 'ਆ' ਅਤੇ 'ਲਾ' ਦੇ ਵਿਚਕਾਰ 'ਇ' ਭੀ ਵਰਤੀ ਜਾਂਦੀ ਹੈ। 'ਆ' ਤੋਂ ਭੂਤਕਾਲ 'ਆਇਲਾ' ਹੈ; ਜਿਵੇਂ: "ਗਰੁੜ ਚੜੇ ਗੋਬਿੰਦੁ ਆਇਲਾ" (ਨਾਮਦੇਵ ਜੀ)। ਲਫ਼ਜ਼ 'ਤੇ' ਦਾ ਉਹ ਸੱਜਣ 'ਅਤੇ' ਅਰਥ ਕਰਦੇ ਹਨ। ਇਹ ਭੀ ਗ਼ਲਤ ਹੈ। 'ਤੇ' ਦਾ ਅਰਥ ਹੈ 'ਤੋਂ'। 'ਅਤੇ' ਵਾਸਤੇ ਪੁਰਾਣੀ ਪੰਜਾਬੀ ਵਿਚ ਲਫ਼ਜ਼ 'ਤੈ' ਹੈ ॥੩॥੪॥