ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਰਾਖਿ ਲੀਆ ਗੁਰਿ ਪੂਰੈ ਆਪਿ ॥
The Perfect Guru Himself has saved me.
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਅਨੁਸਾਰ ਰਹਿੰਦਾ ਹੈ) ਪੂਰੇ ਗੁਰੂ ਨੇ ਆਪ ਉਸ ਨੂੰ (ਸਦਾ ਕਾਮਾਦਿਕ ਵੈਰੀਆਂ ਤੋਂ) ਬਚਾ ਲਿਆ ਹੈ, ਗੁਰਿ = ਗੁਰੂ ਨੇ।
ਮਨਮੁਖ ਕਉ ਲਾਗੋ ਸੰਤਾਪੁ ॥੧॥
The self-willed manmukhs are afflicted with misfortune. ||1||
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ (ਇਹਨਾਂ ਦਾ) ਸੇਕ ਲੱਗਦਾ ਹੀ ਰਹਿੰਦਾ ਹੈ ॥੧॥ ਮਨਮੁਖ ਕਉ = ਮਨਮੁਖ ਨੂੰ, ਉਸ ਮਨੁੱਖ ਨੂੰ ਜਿਸ ਦਾ ਮੂੰਹ ਆਪਣੇ ਮਨ ਵਲ ਹੈ। ਸੰਤਾਪੁ = ਦੁੱਖ, ਕਲੇਸ਼। ਲਾਗੋ = ਲੱਗਦਾ ਹੈ, ਚੰਬੜਦਾ ਹੈ ॥੧॥
ਗੁਰੂ ਗੁਰੂ ਜਪਿ ਮੀਤ ਹਮਾਰੇ ॥
Chant and meditate on the Guru, the Guru, O my friend.
ਹੇ ਮੇਰੇ ਮਿੱਤਰੋ! ਸਦਾ (ਆਪਣੇ) ਗੁਰੂ ਨੂੰ ਚੇਤੇ ਰੱਖੋ, ਮੀਤ ਹਮਾਰੇ = ਹੇ ਮੇਰੇ ਮਿੱਤਰੋ!
ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥
Your face shall be radiant in the Court of the Lord. ||1||Pause||
(ਗੁਰੂ ਦਾ ਉਪਦੇਸ਼ ਚੇਤੇ ਰੱਖਿਆਂ) ਤੁਹਾਡੇ ਮੂੰਹ ਪਰਮਾਤਮਾ ਦੀ ਦਰਗਾਹ ਵਿਚ ਰੌਸ਼ਨ ਹੋਣਗੇ ॥੧॥ ਰਹਾਉ ॥ ਊਜਲ = ਰੌਸ਼ਨ। ਹੋਵਹਿ = ਹੋਣਗੇ ॥੧॥ ਰਹਾਉ ॥
ਗੁਰ ਕੇ ਚਰਣ ਹਿਰਦੈ ਵਸਾਇ ॥
Enshrine the Feet of the Guru within your heart;
(ਹੇ ਭਾਈ! ਤੂੰ ਆਪਣੇ) ਹਿਰਦੇ ਵਿਚ ਗੁਰੂ ਦੇ ਚਰਨ ਵਸਾਈ ਰੱਖ। ਵਸਾਇ = ਟਿਕਾ ਰੱਖ।
ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥
your pains, enemies and bad luck shall be destroyed. ||2||
(ਗੁਰੂ ਤੇਰੇ ਸਾਰੇ) ਦੁੱਖ-ਕਲੇਸ਼ ਨਾਸ ਕਰੇਗਾ (ਕਾਮਾਦਿਕ ਤੇਰੇ ਸਾਰੇ) ਵੈਰੀਆਂ ਨੂੰ ਮਾਰ ਮੁਕਾਏਗਾ (ਤੇਰੇ ਉਤੇ ਦਬਾਉ ਪਾਣ ਵਾਲੀ ਮਾਇਆ-) ਚੁੜੇਲ ਨੂੰ ਮੁਕਾ ਦੇਵੇਗਾ ॥੨॥ ਹਤੈ = ਮਾਰ ਦੇਂਦਾ ਹੈ, ਮਾਰ ਦੇਵੇਗਾ। ਬਲਾਇ = ਚੁੜੇਲ ॥੨॥
ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥
The Word of the Guru's Shabad is your Companion and Helper.
ਹੇ ਭਾਈ! ਗੁਰੂ ਦਾ ਸ਼ਬਦ ਹੀ ਤੇਰੇ ਨਾਲ (ਸਦਾ ਸਾਥ ਨਿਬਾਹੁਣ ਵਾਲਾ) ਸਾਥੀ ਹੈ। ਸਹਾਈ = ਸਾਥੀ।
ਦਇਆਲ ਭਏ ਸਗਲੇ ਜੀਅ ਭਾਈ ॥੩॥
O Siblings of Destiny, all beings shall be kind to you. ||3||
(ਗੁਰੂ ਦਾ ਸ਼ਬਦ ਹਿਰਦੇ ਵਿਚ ਪ੍ਰੋ ਰੱਖਿਆਂ) ਸਾਰੇ ਲੋਕ ਦਇਆਵਾਨ ਹੋ ਜਾਂਦੇ ਹਨ ॥੩॥ ਸਗਲੇ = ਸਾਰੇ। ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ} ॥੩॥
ਗੁਰਿ ਪੂਰੈ ਜਬ ਕਿਰਪਾ ਕਰੀ ॥
When the Perfect Guru granted His Grace,
ਜਦੋਂ ਪੂਰੇ ਗੁਰੂ ਨੇ (ਮੇਰੇ ਉਤੇ) ਮਿਹਰ ਕੀਤੀ,
ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥
says Nanak, I was totally, completely fulfilled. ||4||54||123||
ਨਾਨਕ ਆਖਦਾ ਹੈ-ਤਾਂ ਮੇਰੀ ਜੀਵਨ-ਘਾਲ ਸਫਲ ਹੋ ਗਈ (ਕਾਮਾਦਿਕ ਵੈਰੀ ਮੇਰੇ ਉੱਤੇ ਹੱਲਾ ਕਰਨੋਂ ਹਟ ਗਏ) ॥੪॥੫੪॥੧੨੩॥ ਭਨਤਿ = ਆਖਦਾ ਹੈ। ਪਰੀ = ਪਈ। ਪੂਰੀ ਪਰੀ = (ਘਾਲ) ਪੂਰੀ ਹੋ ਗਈ ॥੪॥