ਗੂਜਰੀ ਮਹਲਾ ੧ ॥
Goojaree, First Mehl:
ਗੂਜਰੀ ਪਹਿਲੀ ਪਾਤਿਸ਼ਾਹੀ।
ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥
O Dear One, I am not high or low or in the middle. I am the Lord's slave, and I seek the Lord's Sanctuary.
ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦੀ ਭਗਤੀ ਕਰਦੇ ਹਨ ਜੋ ਪਰਮਾਤਮਾ ਦੀ ਸਰਨ ਆਉਂਦੇ ਹਨ ਉਹਨਾਂ ਨੂੰ ਨਾਹ ਇਹ ਮਾਣ ਹੁੰਦਾ ਹੈ ਕਿ ਅਸੀਂ ਸਭ ਤੋਂ ਉੱਚੀ ਜਾਂ ਵਿਚਕਾਰਲੀ ਜਾਤਿ ਦੇ ਹਾਂ, ਨਾਹ ਇਹ ਸਹਮ ਹੁੰਦਾ ਹੈ ਕਿ ਅਸੀਂ ਨੀਵੀਂ ਜਾਤਿ ਦੇ ਹਾਂ। ਐ ਜੀ = ਹੇ ਭਾਈ! ਉਤਮ = ਉੱਚੀ ਜਾਤਿ ਦੇ। ਨੀਚ = ਨੀਵੀਂ ਜਾਤਿ ਦੇ। ਮਧਿਮ = ਵਿਚਕਾਰਲੀ ਜਾਤਿ ਦੇ। ਹਰਿ ਸਰਣਾਗਤਿ = ਹਰੀ ਦੀ ਸਰਨ ਆਏ ਹੋਏ। ਹਰਿ ਕੇ ਲੋਗ = ਪਰਮਾਤਮਾ ਦੇ ਭਗਤ।
ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥
Imbued with the Naam, the Name of the Lord, I am detached from the world; I have forgotten sorrow, separation and disease. ||1||
ਸਿਰਫ਼ ਪ੍ਰਭੂ-ਨਾਮ ਵਿਚ ਰੰਗੇ ਰਹਿਣ ਕਰਕੇ ਉਹ (ਇਸ ਊਚਤਾ ਨੀਚਤਾ ਆਦਿਕ ਵਲੋਂ) ਨਿਰਮੋਹ ਰਹਿੰਦੇ ਹਨ। ਚਿੰਤਾ, ਵਿਛੋੜਾ, ਰੋਗ ਆਦਿਕ ਉਹ ਸਭ ਭੁਲਾ ਚੁਕੇ ਹੁੰਦੇ ਹਨ ॥੧॥ ਰਤੇ = ਰੰਗੇ ਹੋਏ। ਬੈਰਾਗੀ = ਨਿਰਮੋਹ। ਸੋਗ = ਚਿੰਤਾ। ਬਿਜੋਗ = ਵਿਛੋੜਾ। ਬਿਸਰਜਿਤ = ਵਿਸਾਰੇ ਹੋਏ ॥੧॥
ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥
O Siblings of Destiny, by Guru's Grace, I perform devotional worship to my Lord and Master.
ਹੇ ਭਾਈ! ਪਰਮਾਤਮਾ ਦੀ ਭਗਤੀ ਗੁਰੂ ਦੀ ਮੇਹਰ ਨਾਲ ਹੀ ਹੋ ਸਕਦੀ ਹੈ। ਤੇ = ਤੋਂ, ਨਾਲ।
ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥
One whose heart is filled with the Hymns of the True Guru, obtains the Pure Lord. He is not under the power of the Messenger of Death, nor does he owe Death anything. ||1||Pause||
ਜਿਸ ਮਨੁੱਖ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਪਵਿਤ੍ਰ ਨਾਮ ਵਸਾ ਲਿਆ ਹੈ, ਉਸ ਨੂੰ ਜਮ ਦੀ ਮੁਥਾਜੀ ਨਹੀਂ ਰਹਿੰਦੀ, ਉਸ ਦੇ ਜ਼ਿੰਮੇ ਪਿਛਲੇ ਕੀਤੇ ਕਰਮਾਂ ਦਾ ਕੋਈ ਅਜੇਹਾ ਬਾਕੀ ਲੇਖਾ ਨਹੀਂ ਰਹਿ ਜਾਂਦਾ ਜਿਸ ਕਰਕੇ ਜਮਰਾਜ ਦਾ ਉਸ ਉਤੇ ਜ਼ੋਰ ਪੈ ਸਕੇ ॥੧॥ ਰਹਾਉ ॥ ਵਾਕਿ = ਵਾਕ ਦੀ ਰਾਹੀਂ, ਸ਼ਬਦ ਦੀ ਰਾਹੀਂ। ਕਾਣਿ = ਮੁਥਾਜੀ। ਜਮ ਕੀ ਬਾਕੀ = ਅਜੇਹਾ ਬਾਕੀ ਲੇਖਾ ਜਿਸ ਕਰਕੇ ਜਮਰਾਜ ਦਾ ਜ਼ੋਰ ਪੈ ਸਕੇ ॥੧॥ ਰਹਾਉ ॥
ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥
He chants the Glorious Praises of the Lord with his tongue, and abides with God; he does whatever pleases the Lord.
(ਪਰਮਾਤਮਾ ਦੇ ਭਗਤ) ਪਰਮਾਤਮਾ ਦੀ ਸੰਗਤ ਵਿਚ ਟਿਕ ਕੇ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦੇ ਹਨ (ਉਹ ਇਹੀ ਸਮਝਦੇ ਹਨ ਕਿ) ਸੁਤੇ ਹੀ (ਜਗਤ ਵਿਚ ਉਹੀ ਵਰਤਦਾ ਹੈ) ਜੋ ਉਸ ਪਰਮਾਤਮਾ ਨੂੰ ਭਾਉਂਦਾ ਹੈ। ਰਸਨ = ਜੀਭ (ਨਾਲ)। ਰਵਹਿ = ਜਪਦੇ ਹਨ। ਪ੍ਰਭ ਸੰਗੇ = ਪ੍ਰਭੂ ਦੀ ਸੰਗਤ ਵਿਚ। ਸਹਜਿ = ਸੁਤੇ ਹੀ।
ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥
Without the Lord's Name, life passes in vain in the world, and every moment is useless. ||2||
ਪਰਮਾਤਮਾ ਦੇ ਨਾਮ ਤੋਂ ਬਿਨਾ ਜਗਤ ਵਿਚ ਜਿਊਣਾ ਉਹਨਾਂ ਨੂੰ ਵਿਅਰਥ ਦਿੱਸਦਾ ਹੈ, ਪਰਮਾਤਮਾ ਦੀ ਭਗਤੀ ਤੋਂ ਬਿਨਾ ਉਹਨਾਂ ਨੂੰ ਇੱਕ ਭੀ ਘੜੀ ਨਿਸਫਲ ਜਾਪਦੀ ਹੈ ॥੨॥ ਜਗਿ = ਜਗਤ ਵਿਚ। ਮੇਕ = ਇੱਕ ਭੀ ॥੨॥
ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥
The false have no place of rest, either inside or outside; the slanderer does not find salvation.
ਹੇ ਮਨ! ਜੇਹੜਾ ਮਨੁੱਖ (ਪਰਮਾਤਮਾ ਦੇ ਭਗਤਾਂ ਵਾਸਤੇ) ਆਪਣੇ ਮਨ ਵਿਚ ਖੋਟ ਰੱਖਦਾ ਹੈ ਤੇ ਉਹਨਾਂ ਦੀ ਨਿੰਦਾ ਕਰਦਾ ਹੈ, ਉਸ ਨੂੰ ਨਾਹ ਘਰ ਵਿਚ ਨਾਹ ਬਾਹਰ ਕਿਤੇ ਭੀ ਆਤਮਕ ਸ਼ਾਂਤੀ ਦੀ ਥਾਂ ਨਹੀਂ ਮਿਲਦੀ ਕਿਉਂਕਿ ਉਸ ਦੀ ਆਪਣੀ ਆਤਮਕ ਅਵਸਥਾ ਠੀਕ ਨਹੀਂ ਹੈ। ਘਰਿ = ਘਰ ਵਿਚ। ਗਤਿ = ਉੱਚੀ ਆਤਮਕ ਅਵਸਥਾ।
ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥
Even if one is resentful, God does not withhold His blessings; day by day, they increase. ||3||
(ਪਰਮਾਤਮਾ ਆਪਣੇ ਭਗਤਾਂ ਉਤੇ ਸਦਾ ਬਖ਼ਸ਼ਸ਼ਾਂ ਕਰਦਾ ਹੈ) ਜੇ ਨਿੰਦਕ (ਇਹ ਬਖ਼ਸ਼ਸ਼ਾਂ ਵੇਖ ਕੇ) ਖਿੱਝੇ, ਤਾਂ ਭੀ ਪਰਮਾਤਮਾ ਆਪਣੀ ਬਖ਼ਸ਼ਸ਼ ਬੰਦ ਨਹੀਂ ਕਰਦਾ, ਉਹ ਸਗੋਂ ਸਦਾ ਹੀ ਵਧਦੀ ਹੈ ॥੩॥ ਰੋਸੁ = ਗੁੱਸਾ। ਬਖਸ = ਬਖ਼ਸ਼ਸ਼। ਸਵਾਈ = ਹੋਰ ਵਧੀਕ ॥੩॥
ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥
No one can take away the Guru's gifts; my Lord and Master Himself has given them.
ਹੇ ਮਨ! (ਪ੍ਰਭੂ ਦੀ ਸਿਫ਼ਤ-ਸਾਲਾਹ) ਗੁਰੂ ਦੀ ਦਿੱਤੀ ਹੋਈ ਦਾਤ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ; ਠਾਕੁਰ-ਪ੍ਰਭੂ ਨੇ ਆਪ ਹੀ ਇਹ (ਨਾਮ ਦੀ) ਦਾਤ ਦਿਵਾਈ ਹੁੰਦੀ ਹੈ। ਠਾਕੁਰਿ = ਠਾਕੁਰ ਨੇ।
ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥
The black-faced slanderers, with slander in their mouths, do not appreciate the Guru's gifts. ||4||
ਜਿਨ੍ਹਾਂ ਨਿੰਦਕਾਂ ਨੂੰ (ਭਗਤ ਜਨਾਂ ਨੂੰ ਦਿੱਤੀ ਹੋਈ) ਗੁਰੂ ਦੀ ਦਾਤ ਪਸੰਦ ਨਹੀਂ ਆਉਂਦੀ (ਤੇ ਉਹ ਭਗਤਾਂ ਦੀ ਨਿੰਦਾ ਕਰਦੇ ਹਨ) ਨਿੰਦਾ ਦੇ ਕਾਰਨ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ (ਦਿੱਸਦੇ ਹਨ) ॥੪॥ ਕਾਲੇ ਮੁਖ = ਕਾਲੇ ਮੂੰਹ ਵਾਲੇ। ਨ ਭਾਈ = ਚੰਗੀ ਨਾਹ ਲੱਗੀ ॥੪॥
ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥
God forgives and blends with Himself those who take to His Sanctuary; He does not delay for an instant.
ਹੇ ਮਨ! ਜੇਹੜੇ ਮਨੁੱਖ (ਪ੍ਰਭੂ ਦੀ) ਸਰਨ ਪੈਂਦੇ ਹਨ, ਪ੍ਰਭੂ ਮੇਹਰ ਕਰ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਰਤਾ ਭਰ ਭੀ ਢਿੱਲ ਨਹੀਂ ਕਰਦਾ। ਬਖਸਿ = ਬਖ਼ਸ਼ ਕੇ, ਮੇਹਰ ਕਰ ਕੇ। ਬਿਲਮ = ਦੇਰ, ਢਿੱਲ। ਅਧੂਆ ਰਾਈ = ਅੱਧੀ ਰਾਈ, ਰਤਾ ਭਰ ਭੀ।
ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥
He is the source of bliss, the Greatest Lord; through the True Guru, we are united in His Union. ||5||
ਉਹ ਪ੍ਰਭੂ ਆਤਮਕ ਆਨੰਦ ਦਾ ਸੋਮਾ ਹੈ, ਸਭ ਤੋਂ ਵੱਡਾ ਨਾਥ ਹੈ, ਗੁਰੂ (ਸਰਨ ਪਏ ਮਨੁੱਖ ਨੂੰ) ਪਰਮਾਤਮਾ ਦੇ ਮੇਲ ਵਿਚ ਮਿਲਾ ਦੇਂਦਾ ਹੈ ॥੫॥ ਆਨਦ ਮੂਲੁ = ਸੁਖਾਂ ਦਾ ਸੋਮਾ। ਸਿਰਿ ਨਾਥਾ = ਨਾਥਾਂ ਦੇ ਸਿਰ ਤੇ। ਮੇਲਿ = ਮੇਲ ਵਿਚ ॥੫॥
ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥
Through His Kindness, the Kind Lord pervades us; through Guru's Teachings, our wanderings cease.
ਹੇ ਮਨ! ਪਰਮਾਤਮਾ ਦਇਆ ਦਾ ਸੋਮਾ ਹੈ (ਸਭ ਜੀਵਾਂ ਉਤੇ) ਸਦਾ ਦਇਆ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਉਸ ਨੂੰ ਸਿਮਰਦਾ ਹੈ, ਪ੍ਰਭੂ ਉਸ ਦੀ ਭਟਕਣਾ ਮਿਟਾ ਦੇਂਦਾ ਹੈ। ਰਵਿਆ = ਸਿਮਰਿਆ। ਭ੍ਰਮਨਿ = ਭਟਕਣਾ। ਚੁਕਾਈ = ਮੁਕਾ ਦਿੱਤੀ।
ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥
Touching the philosopher's stone, metal is transformed into gold. Such is the glorious greatness of the Society of the Saints. ||6||
ਜਿਵੇਂ (ਲੋਹਾ ਆਦਿਕ) ਧਾਤ ਪਾਰਸ ਨੂੰ ਛੁਹ ਕੇ ਸੋਨਾ ਬਣ ਜਾਂਦੀ ਹੈ ਤਿਵੇਂ ਸਾਧ ਸੰਗਤ ਵਿਚ ਭੀ ਇਹੀ ਬਰਕਤਿ ਹੈ ॥੬॥ ਭੇਟਿ = ਛੁਹ ਕੇ, ਮਿਲ ਕੇ। ਵਡਿਆਈ = ਬਰਕਤਿ, ਅਜ਼ਮਤ ॥੬॥
ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥
The Lord is the immaculate water; the mind is the bather, and the True Guru is the bath attendant, O Siblings of Destiny.
ਪਰਮਾਤਮਾ (ਮਾਨੋ) ਪਵਿਤ੍ਰ ਜਲ ਹੈ, ਜੇਹੜਾ ਮਨੁਖ (ਇਸ ਪਵਿਤ੍ਰ ਜਲ ਵਿਚ) ਇਸ਼ਨਾਨ ਕਰਨ ਜੋਗਾ ਬਣ ਜਾਂਦਾ ਹੈ ਤੇ ਜਿਸ ਨੂੰ ਸਤਿਗੁਰੂ ਪਿਆਰਾ ਲੱਗਦਾ ਹੈ ਉਹ (ਇਸ ਪਵਿਤ੍ਰ ਜਲ ਵਿਚ) ਚੁੱਭੀ ਲਾਂਦਾ ਹੈ। ਮਜਨੁ = ਚੁੱਭੀ, ਇਸ਼ਨਾਨ। ਭਾਈ = ਚੰਗਾ ਲੱਗਾ।
ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥
That humble being who joins the Sat Sangat shall not be consigned to reincarnation again; his light merges into the Light. ||7||
ਸਾਧ ਸੰਗਤ ਵਿਚ ਰਹਿ ਕੇ ਉਸ ਨੂੰ ਮੁੜ ਮੁੜ ਜਨਮ ਨਹੀਂ ਹੁੰਦਾ, (ਕਿਉਂਕਿ ਗੁਰੂ) ਉਸ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ॥੭॥ ਪੁਨਰਪਿ = {पुनःअपि} ਮੁੜ ਮੁੜ ॥੭॥
ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥
You are the Great Primal Lord, the infinite tree of life; I am a bird perched on Your branches.
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਅਪਹੁੰਚ ਹੈਂ। ਤੂੰ (ਮਾਨੋ) ਇਕ ਸ੍ਰੇਸ਼ਟ ਰੁੱਖ ਹੈਂ ਜਿਸ ਦੇ ਆਸਰੇ ਰਹਿਣ ਵਾਲੇ ਅਸੀਂ ਸਾਰੇ ਜੀਵ ਪੰਛੀ ਹਾਂ। ਅਗੰਮ = ਅਪਹੁੰਚ। ਤਰੋਵਰੁ = ਸ੍ਰੇਸ਼ਟ ਰੁੱਖ।
ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥
Grant to Nanak the Immaculate Naam; throughout the ages, he sings the Praises of the Shabad. ||8||4||
ਹੇ ਨਿਰੰਜਨ ਪ੍ਰਭੂ! ਮੈਨੂੰ ਨਾਨਕ ਨੂੰ ਆਪਣਾ ਨਾਮ ਬਖ਼ਸ਼, ਤਾਂ ਕਿ ਮੈਂ ਸਦਾ ਹੀ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ ॥੮॥੪॥ ਜੁਗਿ ਜੁਗਿ = ਸਦਾ ਹੀ। ਸਲਾਹੀ = ਮੈਂ ਸਿਫ਼ਤ-ਸਾਲਾਹ ਕਰਾਂ ॥੮॥੪॥