ਗਉੜੀ ਮਹਲਾ

Gauree, Ninth Mehl:

ਗਊੜੀ ਪਾਤਸ਼ਾਹੀ ਨੌਵੀਂ।

ਸਾਧੋ ਰਚਨਾ ਰਾਮ ਬਨਾਈ

Holy Saadhus: the Lord fashioned the creation.

ਹੇ ਸੰਤ ਜਨੋ! ਪਰਮਾਤਮਾ ਨੇ (ਜਗਤ ਦੀ ਇਹ ਅਸਚਰਜ) ਰਚਨਾ ਰਚ ਦਿੱਤੀ ਹੈ, ਰਾਮਿ = ਰਾਮ ਨੇ।

ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਜਾਈ ॥੧॥ ਰਹਾਉ

One person passes away, and another thinks that he will live forever - this is a wonder beyond understanding! ||1||Pause||

(ਕਿ) ਇਕ ਮਨੁੱਖ (ਤਾਂ) ਮਰਦਾ ਹੈ (ਪਰ) ਦੂਜਾ ਮਨੁੱਖ (ਉਸ ਨੂੰ ਮਰਦਿਆਂ ਵੇਖ ਕੇ ਭੀ ਆਪਣੇ ਆਪ ਨੂੰ) ਸਦਾ ਟਿਕੇ ਰਹਿਣ ਵਾਲਾ ਸਮਝਦਾ ਹੈ। ਇਹ ਇਕ ਅਸਚਰਜ ਤਮਾਸ਼ਾ ਹੈ ਜੋ ਬਿਆਨ ਨਹੀਂ ਕੀਤਾ ਜਾ ਸਕਦਾ ॥੧॥ ਰਹਾਉ ॥ ਇਕਿ = ਕੋਈ ਮਨੁੱਖ। ਬਿਨਸੈ = ਮਰਦਾ ਹੈ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਮਾਨੈ = ਮੰਨਦਾ ਹੈ, ਸਮਝਦਾ ਹੈ। ਲਖਿਓ ਨ ਜਾਈ = ਬਿਆਨ ਨਹੀਂ ਕੀਤਾ ਜਾ ਸਕਦਾ ॥੧॥ ਰਹਾਉ ॥

ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ

The mortal beings are held in the power of sexual desire, anger and emotional attachment; they have forgotten the Lord, the Immortal Form.

(ਹੇ ਸੰਤ ਜਨੋ!) ਮਨੁੱਖ ਕਾਮ ਦੇ ਕ੍ਰੋਧ ਦੇ ਮੋਹ ਦੇ ਕਾਬੂ ਵਿਚ ਆਇਆ ਰਹਿੰਦਾ ਹੈ ਤੇ ਪਰਮਾਤਮਾ ਦੀ ਹਸਤੀ ਨੂੰ ਭੁਲਾਈ ਰੱਖਦਾ ਹੈ। ਬਸਿ = ਵੱਸ ਵਿਚ। ਪ੍ਰਾਨੀ = ਜੀਵ। ਹਰਿ ਮੂਰਤਿ = ਹਰੀ ਦੀ ਮੂਰਤੀ, ਪਰਮਾਤਮਾ ਦੀ ਹਸਤੀ।

ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥

The body is false, but they believe it to be true; it is like a dream in the night. ||1||

ਇਹ ਸਰੀਰ ਸਦਾ ਨਾਲ ਰਹਿਣ ਵਾਲਾ ਨਹੀਂ ਹੈ, ਪਰ ਮਨੁੱਖ ਇਸ ਨੂੰ ਸਦਾ ਕਾਇਮ ਰਹਿਣ ਵਾਲਾ ਸਮਝਦਾ ਹੈ, ਜਿਵੇਂ ਰਾਤ ਵੇਲੇ (ਸੁੱਤਿਆਂ ਜੇਹੜਾ) ਸੁਪਨਾ (ਆਉਂਦਾ ਹੈ ਮਨੁੱਖ ਨੀਂਦਰ ਦੀ ਹਾਲਤ ਵਿਚ ਉਸ ਸੁਪਨੇ ਨੂੰ ਅਸਲੀ ਵਾਪਰ ਰਹੀ ਗੱਲ ਸਮਝਦਾ ਹੈ) ॥੧॥ ਝੂਠਾ = ਨਾਸਵੰਤ। ਸਾਚਾ = ਸਦਾ-ਥਿਰ ਰਹਿਣ ਵਾਲਾ। ਰੈਨਾਈ = ਰਾਤ (ਦਾ) ॥੧॥

ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ

Whatever is seen, shall all pass away, like the shadow of a cloud.

(ਹੇ ਸੰਤ ਜਨੋ!) ਜਿਵੇਂ ਬੱਦਲ ਦੀ ਛਾਂ (ਸਦਾ ਇੱਕ ਥਾਂ ਟਿਕੀ ਨਹੀਂ ਰਹਿ ਸਕਦੀ, ਤਿਵੇਂ) ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਇਹ ਸਭ ਕੁਝ (ਆਪਣੇ ਆਪਣੇ ਸਮੇ) ਨਾਸ ਹੋ ਜਾਂਦਾ ਹੈ। ਸਗਲ = ਸਾਰਾ। ਬਾਦਰ = ਬੱਦਲ। ਛਾਈ = ਛਾਂ।

ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥੨॥੨॥

O servant Nanak, one who knows the world to be unreal, dwells in the Sanctuary of the Lord. ||2||2||

ਹੇ ਦਾਸ ਨਾਨਕ! (ਜਿਸ ਮਨੁੱਖ ਨੇ) ਜਗਤ ਨੂੰ ਨਾਸਵੰਤ ਸਮਝ ਲਿਆ ਹੈ, ਉਹ (ਸਦਾ-ਥਿਰ ਰਹਿਣ ਵਾਲੇ) ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ ॥੨॥੨॥ ਜਾਨਿਓ = ਜਾਣਿਆ ਹੈ। ਮਿਥਿਆ = ਨਾਸਵੰਤ। ਰਹਿਓ = ਟਿਕਿਆ ਰਹਿੰਦਾ ਹੈ ॥੨॥