ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥
Such is my love for the Lord of the Universe;
(ਹੇ ਭਾਈ!) ਪਰਮਾਤਮਾ ਨਾਲ ਜਿਨ੍ਹਾਂ ਮਨੁੱਖਾਂ ਦੀ ਇਹੋ ਜਿਹੀ ਪ੍ਰੀਤਿ (ਜਿਸ ਦਾ ਜ਼ਿਕਰ ਇਥੇ ਕੀਤਾ ਜਾ ਰਿਹਾ ਹੈ) ਬਣਦੀ ਹੈ, ਸਿਉ = ਨਾਲ।
ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥
through perfect good destiny, I have been united with Him. ||1||Pause||
ਉਹ ਮਨੁੱਖ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਾਰੇ ਗੁਣਾਂ ਨਾਲ ਭਰਪੂਰ ਹੋ ਜਾਂਦੇ ਹਨ, ਪਰਮਾਤਮਾ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੧॥ ਰਹਾਉ ॥ ਪੂਰਨ = ਸਾਰੇ ਗੁਣਾਂ ਨਾਲ ਭਰਪੂਰ। ਵਡਭਾਗੀ = ਵੱਡੇ ਭਾਗਾਂ ਵਾਲੇ ॥੧॥ ਰਹਾਉ ॥
ਭਰਤਾ ਪੇਖਿ ਬਿਗਸੈ ਜਿਉ ਨਾਰੀ ॥
As the wife is delighted upon beholding her husband,
ਜਿਵੇਂ ਇਸਤ੍ਰੀ ਆਪਣੇ ਪਤੀ ਨੂੰ ਵੇਖ ਕੇ ਖ਼ੁਸ਼ ਹੁੰਦੀ ਹੈ, ਭਰਤਾ = ਖਸਮ। ਪੇਖਿ = ਵੇਖ ਕੇ। ਬਿਗਸੈ = ਖਿੜ ਪੈਂਦੀ ਹੈ, ਖ਼ੁਸ਼ ਹੁੰਦੀ ਹੈ।
ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥
so does the Lord's humble servant live by chanting the Naam, the Name of the Lord. ||1||
ਤਿਵੇਂ ਹਰੀ ਦਾ ਦਾਸ ਹਰੀ ਦਾ ਨਾਮ ਚੇਤੇ ਕਰ ਕੇ ਅੰਤਰ ਆਤਮੇ ਹੁਲਾਰੇ ਵਿਚ ਆਉਂਦਾ ਹੈ ॥੧॥ ਜੀਵੈ = ਆਤਮਕ ਜੀਵਨ ਹਾਸਲ ਕਰਦਾ ਹੈ। ਚਿਤਾਰੀ = ਚਿਤਾਰਿ, ਚਿਤਾਰ ਕੇ ॥੧॥
ਪੂਤ ਪੇਖਿ ਜਿਉ ਜੀਵਤ ਮਾਤਾ ॥
As the mother is rejuvenated upon seeing her son,
ਜਿਵੇਂ ਮਾਂ ਆਪਣੇ ਪੁੱਤਰਾਂ ਨੂੰ ਵੇਖ ਵੇਖ ਕੇ ਜੀਊਂਦੀ ਹੈ,
ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥
so is the Lord's humble servant imbued with Him, through and through. ||2||
ਤਿਵੇਂ ਪਰਮਾਤਮਾ ਦਾ ਭਗਤ ਪਰਮਾਤਮਾ ਨਾਲ ਤਾਣੇ ਪੇਟੇ ਦੇ ਸੂਤਰ ਵਾਂਗ ਰੱਤਾ ਰਹਿੰਦਾ ਹੈ ॥੨॥ ਓਤਿ = ਉਣੇ ਹੋਏ ਵਿਚ। ਪੋਤਿ = ਪ੍ਰੋਤੇ ਹੋਏ ਵਿਚ। ਰਾਤਾ = ਰੰਗਿਆ ਹੋਇਆ, ਮਸਤ ॥੨॥
ਲੋਭੀ ਅਨਦੁ ਕਰੈ ਪੇਖਿ ਧਨਾ ॥
As the greedy man rejoices upon beholding his wealth,
(ਜਿਵੇਂ, ਹੇ ਭਾਈ!) ਲਾਲਚੀ ਮਨੁੱਖ ਧਨ ਵੇਖ ਕੇ ਖ਼ੁਸ਼ੀ ਮਨਾਂਦਾ ਹੈ, ਅਨਦੁ = ਖ਼ੁਸ਼ੀ।
ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥
so is the mind of the Lord's humble servant attached to His Lotus Feet. ||3||
ਤਿਵੇਂ ਪਰਮਾਤਮਾ ਦੇ ਭਗਤ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਲਪਟਿਆ ਰਹਿੰਦਾ ਹੈ ॥੩॥ ਜਨ ਮਨਾ = ਸੇਵਕ ਦਾ ਮਨ ॥੩॥
ਬਿਸਰੁ ਨਹੀ ਇਕੁ ਤਿਲੁ ਦਾਤਾਰ ॥
May I never forget You, for even an instant, O Great Giver!
ਹੇ ਦਾਤਾਰ! ਇਕ ਰਤਾ ਜਿਤਨਾ ਸਮਾ ਭੀ ਨਾਹ ਭੁੱਲ। ਦਾਤਾਰ = ਹੇ ਦਾਤਾਰ!
ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥
Nanak's God is the Support of his breath of life. ||4||93||162||
ਹੇ ਨਾਨਕ ਦੇ ਪ੍ਰਾਣਾਂ ਦੇ ਆਸਰੇ ਪ੍ਰਭੂ! (ਤੂੰ ਮੈਨੂੰ ਨਾਹ ਭੁੱਲੇਂ)! ॥੪॥੯੩॥੧੬੨॥ ਅਧਾਰ = ਹੇ ਆਸਰੇ! ॥੪॥