ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥
See, Fareed, what has happened: your beard has become grey.
ਹੇ ਫਰੀਦ! ਵੇਖ ਜੋ ਕੁਝ (ਹੁਣ ਤਕ) ਹੋ ਚੁਕਿਆ ਹੈ (ਉਹ ਇਹ ਹੈ ਕਿ) ਦਾੜ੍ਹੀ ਚਿੱਟੀ ਹੋ ਗਈ ਹੈ, ਥੀਆ = ਹੋ ਗਿਆ ਹੈ। ਜੁ = ਜੋ ਕੁਝ। ਭੂਰ = ਚਿੱਟੀ।
ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥੯॥
That which is coming is near, and the past is left far behind. ||9||
ਮੌਤ ਵਾਲੇ ਪਾਸਿਓਂ ਸਮਾਂ ਨੇੜੇ ਆ ਰਿਹਾ ਹੈ, ਤੇ ਪਿਛਲਾ ਪਾਸਾ (ਜਦੋਂ ਜੰਮਿਆਂ ਸੈਂ) ਦੂਰ (ਪਿਛਾਂਹ) ਰਹਿ ਗਿਆ ਹੈ, (ਸੋ ਹੁਣ ਅੰਞਾਣਾਂ ਵਾਲੇ ਕੰਮ ਨਾਹ ਕਰ, ਤੇ ਅਗਾਂਹ ਦੀ ਤਿਆਰੀ ਲਈ ਕਮਾਈ ਕਰ) ॥੯॥ ਅਗਹੁ = ਅਗਲੇ ਪਾਸਿਓਂ। ਪਿਛਾ = ਪਿਛਲਾ ਪਾਸਾ, ਜਦੋਂ ਜੰਮਿਆ ਸੈਂ ॥੯॥