ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥
The entire universe is in fear; only the Dear Lord is fearless.
(ਜਗਤ ਦਾ) ਸਾਰਾ ਆਕਾਰ (ਪ੍ਰਭੂ-ਪ੍ਰਭਾਵ) ਡਰ ਦੇ ਅਧੀਨ ਹੈ, ਇਕ ਉਹ ਪਰਮਾਤਮਾ ਹੀ ਡਰ ਤੋਂ ਰਹਿਤ ਹੈ।
ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥
Serving the True Guru, the Lord comes to dwell in the mind, and then, fear cannot stay there.
ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ ਤਾਂ (ਉਹ ਡਰ-ਰਹਿਤ) ਪ੍ਰਭੂ ਮਨ ਵਿਚ ਆ ਵੱਸਦਾ ਹੈ, (ਫਿਰ) ਉਸ ਮਨ ਵਿਚ ਕਦੇ (ਕੋਈ) ਡਰ ਨਹੀਂ ਵਿਆਪਦਾ। ਸਤਿਗੁਰਿ ਸੇਵਿਐ = ਜੇ ਗੁਰੂ ਦੀ ਦੱਸੀ ਕਾਰ ਕਰੀਏ, ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ।
ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥
Enemies and pain cannot come close, and no one can touch him.
ਕੋਈ ਵੈਰੀ ਉਸ ਦੇ ਨੇੜੇ ਨਹੀਂ ਢੁੱਕਦਾ, ਕੋਈ ਦੁਖ ਉਸ ਨੂੰ ਪੋਹ ਨਹੀਂ ਸਕਦਾ।
ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥
The Gurmukh reflects upon the Lord in his mind; whatever pleases the Lord - that alone comes to pass.
ਗੁਰਮੁਖਾਂ ਦੇ ਮਨ ਵਿਚ ਇਹ ਵਿਚਾਰ ਉੱਠਦੀ ਹੈ ਕਿ ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ। ਗੁਰਮੁਖਿ = ਜੋ ਮਨੁੱਖ ਗੁਰੂ ਦੇ ਰਾਹ ਤੇ ਤੁਰਦਾ ਹੈ, ਗੁਰੂ ਦੇ ਸਨਮੁਖ ਮਨੁੱਖ। ਤਿਸੁ = ਉਸ ਪ੍ਰਭੂ ਨੂੰ।
ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥
O Nanak, He Himself preserves one's honor; He alone resolves our affairs. ||1||
ਹੇ ਨਾਨਕ! ਅਸਾਡੀ ਲਾਜ ਉਹ ਆਪ ਹੀ ਰੱਖੇਗਾ, (ਅਸਾਡੇ) ਕੰਮ ਉਹ ਆਪ ਹੀ ਸੰਵਾਰਦਾ ਹੈ ॥੧॥