ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਸ਼ਾਹੀ।

ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ

Fareed, this world is beautiful, but there is a thorny garden within it.

ਹੇ ਫਰੀਦ! (ਇਹ) ਧਰਤੀ (ਤਾਂ) ਸੁਹਾਵਣੀ ਹੈ (ਪਰ ਮਨੁੱਖੀ ਮਨ ਦੇ ਟੋਏ ਟਿੱਬਿਆਂ ਦੇ ਕਾਰਨ ਇਸ) ਵਿਚ ਵਿਹੁਲਾ ਬਾਗ਼ (ਲੱਗਾ ਹੋਇਆ) ਹੈ (ਜਿਸ ਵਿਚ ਦੁਖਾਂ ਦੀ ਅੱਗ ਬਲ ਰਹੀ ਹੈ)। ਭੂਮਿ = ਧਰਤੀ। ਰੰਗਾਵਲੀ = ਰੰਗ-ਆਵਲੀ। ਆਵਲੀ = ਕਤਾਰ, ਸਿਲਸਿਲਾ। ਰੰਗ = ਆਨੰਦ। ਰੰਗਾਵਲੀ = ਸੁਹਾਵਣੀ। ਮੰਝਿ = (ਇਸ) ਵਿਚ। ਵਿਸੂਲਾ = ਵਿਸ-ਭਰਿਆ, ਵਿਹੁਲਾ।

ਜੋ ਨਰ ਪੀਰਿ ਨਿਵਾਜਿਆ ਤਿਨੑਾ ਅੰਚ ਲਾਗ ॥੧॥

Those who are blessed by their spiritual teacher are not even scratched. ||1||

ਜਿਸ ਜਿਸ ਮਨੁੱਖ ਨੂੰ ਸਤਿਗੁਰੂ ਨੇ ਉੱਚਾ ਕੀਤਾ ਹੈ, ਉਹਨਾਂ ਨੂੰ (ਦੁੱਖ-ਅਗਨੀ ਦਾ) ਸੇਕ ਨਹੀਂ ਲੱਗਦਾ ॥੧॥