ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥
Through that door, you will be called to account; do not serve at that door.
ਜਿਸ ਬੂਹੇ ਤੇ (ਬੈਠਿਆਂ, ਕੀਤੇ ਕਰਮਾਂ ਦਾ) ਲੇਖਾ (ਫਿਰ ਭੀ) ਮੰਗਿਆ ਜਾਣਾ ਹੈ ਉਹ ਬੂਹਾ ਕੋਈ ਨਾਹ ਮੱਲਿਓ। ਜਿਤੁ ਦਰਿ = ਜਿਸ ਦਰ ਤੇ {ਨੋਟ: ਇਸ ਦੇ ਟਾਕਰੇ ਤੇ ਗਹੁ ਨਾਲ ਵੇਖੋ 'ਜਿਸੁ ਦਰਿ'; ਇਸ ਦਾ ਅਰਥ ਹੈ ਜਿਸ ਦੇ ਦਰ ਤੇ}।
ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥
Seek and find such a True Guru, who has no equal in His greatness.
ਐਸਾ ਗੁਰੂ ਲੱਭੋ ਜਿਸ ਵਰਗਾ ਹੋਰ ਨਾਹ ਲੱਭ ਸਕੇ।
ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥
In His Sanctuary, one is released, and no one calls him to account.
ਉਸ ਗੁਰੂ ਦੀ ਸਰਨ ਪਿਆਂ (ਕਰਮਾਂ ਦੇ ਗੇੜ ਤੋਂ) ਮੁਕਤ ਹੋਈਦਾ ਹੈ। (ਫਿਰ ਕਿਸੇ ਕਰਮਾਂ ਦਾ) ਲੇਖਾ ਕੋਈ ਨਹੀਂ ਮੰਗਦਾ (ਕਿਉਂਕਿ)
ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥
Truth is implanted within Him, and He implants Truth within others. He bestows the blessing of the True Shabad.
ਉਹ ਗੁਰੂ ਆਪ ਪ੍ਰਭੂ ਦਾ ਨਾਮ ਪੱਲੇ ਬੰਨ੍ਹਦਾ ਹੈ (ਸਰਨ ਆਇਆਂ ਦੇ) ਪੱਲੇ ਬੰਨ੍ਹਾਂਦਾ ਹੈ ਤੇ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੇਂਦਾ ਹੈ। ਦ੍ਰਿੜਾਏ = ਪੱਕਾ ਕਰਦਾ ਹੈ, ਪੱਕੀ ਗੰਢ ਬੰਨ੍ਹਾਂਦਾ ਹੈ। ਦ੍ਰਿੜੁ = ਦ੍ਰਿੜ (ਕਰਦਾ ਹੈ), ਪੱਲੇ ਬੰਨ੍ਹਦਾ ਹੈ।
ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥
One who has Truth within his heart - his body and mind are also true.
ਜਿਸ ਮਨੁੱਖ ਦੇ ਹਿਰਦੇ ਵਿਚ ਰੱਬ ਆ ਵੱਸਦਾ ਹੈ ਉਸ ਦਾ ਸਰੀਰ ਭੀ ਉਸ ਦਾ ਮਨ ਭੀ ਰੱਬ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ।
ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥
O Nanak, if one submits to the Hukam, the Command of the True Lord God, he is blessed with true glory and greatness.
ਹੇ ਨਾਨਕ! ਜੇ ਪ੍ਰਭੂ ਦੀ ਰਜ਼ਾ ਮੰਨ ਲਈਏ ਤਾਂ ਉਹ ਸੱਚੀ ਵਡਿਆਈ ਬਖ਼ਸ਼ਦਾ ਹੈ; ਹੁਕਮਿ ਮੰਨਿਐ = {Locative Absolute} ਜੇ ਹੁਕਮ ਮੰਨ ਲਈਏ, ਹੁਕਮ ਮੰਨ ਲਿਆਂ।
ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥
He is immersed and merged in the True Lord, who blesses him with His Glance of Grace. ||2||
ਪਰ, ਉਹੀ ਮਨੁੱਖ ਆਪਣਾ ਆਪ ਪ੍ਰਭੂ ਵਿਚ ਲੀਨ ਕਰਦਾ ਹੈ ਜਿਸ ਉਤੇ ਉਹ ਆਪ ਮਿਹਰ ਦੀ ਨਜ਼ਰ ਕਰਦਾ ਹੈ ॥੨॥