ਮਾਰੂ ਮਹਲਾ

Maaroo, Fifth Mehl:

ਮਾਰੂ ਪੰਜਵੀਂ ਪਾਤਿਸ਼ਾਹੀ।

ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ

Those who have forgotten the Naam, the Name of the Lord - I have seen them reduced to dust.

(ਹੇ ਮੇਰੇ ਮਨ!) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ, ਉਹ (ਵਿਕਾਰਾਂ ਦੀ ਅੱਗ ਦੇ ਸਮੁੰਦਰ ਵਿਚ ਸੜ ਕੇ) ਸੁਆਹ ਹੁੰਦੇ ਵੇਖੇ ਜਾਂਦੇ ਹਨ। ਸੇ = ਉਹ {ਬਹੁ-ਵਚਨ}। ਹੋਤ ਦੇਖੇ ਖੇਹ = ਖੇਹ ਹੋਤ ਦੇਖੇ, ਸੁਆਹ ਹੁੰਦੇ ਵੇਖੇ ਜਾਂਦੇ ਹਨ, ਵਿਕਾਰਾਂ ਦੀ ਅੱਗ ਦੇ ਸਮੁੰਦਰ ਵਿਚ ਸੜ ਕੇ ਸੁਆਹ ਹੁੰਦੇ ਵੇਖੇ ਜਾਂਦੇ ਹਨ।

ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਨੇਹ ॥੧॥

The love of children and friends, and the pleasures of married life are torn apart. ||1||

ਪੁੱਤਰ, ਮਿੱਤਰ, ਇਸਤ੍ਰੀ (ਆਦਿਕ ਸਨਬੰਧੀ ਜਿਨ੍ਹਾਂ ਨਾਲ ਮਨੁੱਖ ਦੁਨੀਆ ਦੀਆਂ) ਰੰਗ-ਰਲੀਆਂ (ਮਾਣਦਾ ਹੈ)-ਇਹ ਸਾਰੇ ਪਿਆਰ (ਆਖ਼ਿਰ) ਟੁੱਟ ਜਾਂਦੇ ਹਨ ॥੧॥ ਬਿਲਾਸ = ਰੰਗ-ਰਲੀਆਂ। ਬਨਿਤਾ = ਇਸਤ੍ਰੀ। ਏ ਨੇਹ = ਇਹ ਸਾਰੇ ਪਿਆਰ ॥੧॥

ਮੇਰੇ ਮਨ ਨਾਮੁ ਨਿਤ ਨਿਤ ਲੇਹ

O my mind, continually, continuously chant the Naam, the Name of the Lord.

ਹੇ ਮੇਰੇ ਮਨ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰ। ਮਨ = ਹੇ ਮਨ! ਨਿਤ ਨਿਤ = ਸਦਾ ਹੀ।

ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥੧॥ ਰਹਾਉ

You shall not burn in the ocean of fire, and your mind and body shall be blessed with peace. ||1||Pause||

(ਜਿਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ ਉਹ ਤ੍ਰਿਸ਼ਨਾ ਦੀ) ਅੱਗ ਦੇ ਸਮੁੰਦਰਾਂ ਵਿਚ ਸੜਦਾ ਨਹੀਂ, ਉਸ ਦੇ ਮਨ ਵਿਚ ਤਨ ਵਿਚ ਦੇਹੀ ਵਿਚ ਸੁਖ-ਆਨੰਦ ਬਣਿਆ ਰਹਿੰਦਾ ਹੈ ॥੧॥ ਰਹਾਉ ॥ ਜਲਤ ਨਾਹੀ = ਸੜਦਾ ਨਹੀਂ। ਅਗਨਿ ਸਾਗਰ = ਤ੍ਰਿਸ਼ਨਾ ਦੀ ਅੱਗ ਦਾ ਸਮੁੰਦਰ। ਮਨਿ = ਮਨ ਵਿਚ। ਤਨਿ = ਤਨ ਵਿਚ। ਦੇਹ = ਸਰੀਰ ॥੧॥ ਰਹਾਉ ॥

ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ

Like the shade of a tree, these things shall pass away, like the clouds blown away by the wind.

ਹੇ ਨਾਨਕ! ਜਿਵੇਂ ਰੁੱਖ ਦੀ ਛਾਂ ਨਾਸ ਹੋ ਜਾਂਦੀ ਹੈ, (ਛੇਤੀ ਬਦਲਦੀ ਜਾਂਦੀ ਹੈ) ਜਿਵੇਂ ਹਵਾ ਬੱਦਲਾਂ ਨੂੰ ਉਡਾ ਕੇ ਲੈ ਜਾਂਦੀ ਹੈ (ਤੇ ਉਹਨਾਂ ਦੀ ਛਾਂ ਮੁੱਕ ਜਾਂਦੀ ਹੈ ਇਸੇ ਤਰ੍ਹਾਂ ਦੁਨੀਆ ਦੇ ਬਿਲਾਸ ਨਾਸਵੰਤ ਹਨ)। ਬਿਰਖ = ਰੁੱਖ। ਛਾਇਆ = ਛਾਂ। ਪਵਨ = ਹਵਾ। ਮੇਹ = ਮੇਘ, ਬੱਦਲ। ਝੂਲਤ = ਉਡਾ ਕੇ ਲੈ ਜਾਂਦੀ ਹੈ।

ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥

Meeting with the Holy, devotional worship to the Lord is implanted within; O Nanak, only this shall work for you. ||2||2||25||

ਗੁਰੂ ਨੂੰ ਮਿਲ ਅਤੇ ਆਪਣੇ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਪੱਕੀ ਕਰ। ਇਹੀ ਤੇਰੇ ਕੰਮ ਆਉਣ ਵਾਲੀ ਹੈ ॥੨॥੨॥੨੫॥ ਦ੍ਰਿੜੁ = ਹਿਰਦੇ ਵਿਚ ਪੱਕੀ ਕਰ। ਮਿਲੁ ਸਾਧ = ਗੁਰੂ ਨੂੰ ਮਿਲ। ਤੇਰੈ ਕਾਮਿ = ਤੇਰੇ ਕੰਮ ਵਿਚ। ਏਹ = ਇਹ ਭਗਤੀ ਹੀ ॥੨॥੨॥੨੫॥