ਪਉੜੀ

Pauree:

ਪਉੜੀ।

ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ

Some sing, some listen, and some speek and preach.

ਜਿਹੜਾ ਕੋਈ ਮਨੁੱਖ (ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ) ਗਾਂਦਾ ਹੈ ਜਾਂ ਸੁਣਦਾ ਹੈ ਜਾਂ ਬੋਲ ਕੇ (ਹੋਰਨਾਂ ਨੂੰ) ਸੁਣਾਂਦਾ ਹੈ, ਕੋਈ = ਜਿਹੜਾ ਕੋਈ ਮਨੁੱਖ। ਗਾਵੈ = ਗਾਂਦਾ ਹੈ। ਕੋ = ਜਿਹੜਾ ਕੋਈ ਮਨੁੱਖ। ਉਚਰਿ = ਉਚਾਰ ਕੇ, ਬੋਲ ਕੇ।

ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ

The filth and pollution of countless lifetimes is washed away, and the wishes of the mind are fulfilled.

ਉਸ ਦੀ ਅਨੇਕਾਂ ਜਨਮਾਂ ਦੀ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਮਨ-ਇੱਛਤ ਫਲ ਪਾ ਲੈਂਦਾ ਹੈ। ਮਨ ਚਿੰਦਿਆ = ਮਨ-ਇੱਛਤ (ਫਲ)।

ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ

Coming and going in reincarnation ceases, singing the Glorious Praises of the Lord.

ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਸ ਦਾ ਜੰਮਣ ਮਰਨ ਦਾ ਗੇੜ ਮੁੱਕ ਜਾਂਦਾ ਹੈ। ਆਵਣੁ ਜਾਣਾ = ਜੰਮਣਾ ਮਰਨਾ।

ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ

They save themselves, and save their companions; they save all their generations as well.

(ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ) ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਸਾਥੀਆਂ ਨੂੰ ਪਾਰ ਲੰਘਾ ਲੈਂਦੇ ਹਨ। (ਸਿਫ਼ਤ-ਸਾਲਾਹ ਕਰਨ ਵਾਲਾ ਮਨੁੱਖ ਆਪਣੇ) ਸਾਰੇ ਪਰਵਾਰ ਨੂੰ ਪਾਰ ਲੰਘਾ ਲੈਂਦਾ ਹੈ। ਤਰਹਿ = (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ। ਸੰਗੀ = ਸਾਥੀਆਂ ਨੂੰ। ਤਰਾਹਿ = ਪਾਰ ਲੰਘਾਂਦੇ ਹਨ। ਕੁਟੰਬੁ = ਪਰਵਾਰ। ਤਰਾਵੈ = ਪਾਰ ਲੰਘਾ ਲੈਂਦਾ ਹੈ।

ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ

Servant Nanak is a sacrifice to those who are pleasing to my Lord God. ||15||1|| Sudh||

ਦਾਸ ਨਾਨਕ ਉਸ ਮਨੁੱਖ ਤੋਂ ਸਦਕੇ ਜਾਂਦਾ ਹੈ ਜਿਹੜਾ (ਸਿਫ਼ਤ-ਸਾਲਾਹ ਕਰਨ ਦੀ ਬਰਕਤਿ ਨਾਲ) ਪਿਆਰੇ ਪ੍ਰਭੂ ਨੂੰ ਪਿਆਰਾ ਲੱਗਦਾ ਹੈ ॥੧੫॥੧॥ਸੁਧੁ ॥ ਪ੍ਰਭ ਭਾਵੈ = ਪ੍ਰਭੂ ਨੂੰ ਪਿਆਰਾ ਲੱਗਦਾ ਹੈ ॥੧੫॥੧॥ਸੁਧੁ ॥