ਮਾਝ ਮਹਲਾ

Maajh, Fifth Mehl:

ਮਾਝ, ਪੰਜਵੀਂ ਪਾਤਸ਼ਾਹੀ।

ਸਿਮਰਤ ਨਾਮੁ ਰਿਦੈ ਸੁਖੁ ਪਾਇਆ

Meditating on the Naam, the Name of the Lord, my heart is filled with peace.

ਉਸ ਨੇ ਹੀ ਨਾਮ ਸਿਮਰ ਕੇ ਹਿਰਦੇ ਵਿਚ ਆਤਮਕ ਆਨੰਦ ਮਾਣਿਆ ਹੈ, ਰਿਦੈ = ਹਿਰਦੇ ਵਿਚ। ਸੁਖੁ = ਆਤਮਕ ਆਨੰਦ।

ਕਰਿ ਕਿਰਪਾ ਭਗਤੀਂ︀ ਪ੍ਰਗਟਾਇਆ

By His Grace, His devotees become famous and acclaimed.

(ਜਿਸ ਮਨੁੱਖ ਦੇ ਹਿਰਦੇ ਵਿਚ) ਭਗਤ ਜਨਾਂ ਨੇ ਕਿਰਪਾ ਕਰ ਕੇ (ਪਰਮਾਤਮਾ ਦਾ ਨਾਮ) ਪਰਗਟ ਕਰ ਦਿੱਤਾ। ਭਗਤੀ = ਭਗਤਾਂ ਨੇ।

ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥੧॥

Joining the Society of the Saints, I chant the Name of the Lord, Har, Har; the disease of laziness has disappeared. ||1||

ਸਾਧ ਸੰਗਤਿ ਵਿਚ ਮਿਲ ਕੇ ਜਿਸ ਨੇ ਸਦਾ ਹਰੀ-ਨਾਮ ਜਪਿਆ, ਉੇਸ ਦੇ ਸਾਰੇ ਆਲਸ ਉਸ ਦੇ ਸਾਰੇ ਰੋਗ ਦੂਰ ਹੋ ਗਏ ॥੧॥ ਬਿਨਸੇ = ਨਾਸ ਹੋ ਗਏ ॥੧॥

ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ

O Siblings of Destiny, the nine treasures are found in the Home of the Lord;

ਹੇ ਭਾਈ! ਜਿਸ ਹਰੀ ਦੇ ਘਰ ਵਿਚ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਾ ਕੈ ਗ੍ਰਿਹਿ = ਜਿਸ ਹਰੀ ਦੇ ਘਰ ਵਿਚ। ਨਵ ਨਿਧਿ = ਨੌ ਖ਼ਜ਼ਾਨੇ।

ਤਿਸੁ ਮਿਲਿਆ ਜਿਸੁ ਪੁਰਬ ਕਮਾਈ

He comes to meet those who deserve it by their past actions.

ਉਹ ਹਰੀ ਉਸ ਮਨੁੱਖ ਨੂੰ ਮਿਲਦਾ ਹੈ (ਗੁਰੂ ਦੀ ਰਾਹੀਂ) ਜਿਸ ਦੀ ਪਹਿਲੇ ਜਨਮਾਂ ਵਿਚ ਕੀਤੀ ਨੇਕ ਕਮਾਈ ਦੇ ਸੰਸਕਾਰ ਜਾਗ ਪੈਂਦੇ ਹਨ। ਪੁਰਬ ਕਮਾਈ = ਪਹਿਲੇ ਜਨਮਾਂ ਵਿਚ ਕੀਤੀ ਨੇਕ ਕਮਾਈ (ਉੱਘੜ ਪਈ)।

ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥੨॥

The Perfect Transcendent Lord is spiritual wisdom and meditation. God is All-powerful to do all things. ||2||

ਉਸ ਦੀ ਪੂਰਨ ਪਰਮਾਤਮਾ ਨਾਲ ਡੂੰਘੀ ਸਾਂਝ ਬਣ ਜਾਂਦੀ ਹੈ, ਉਸ ਦੀ ਪੂਰਨ ਪ੍ਰਭੂ ਵਿਚ ਸੁਰਤ ਜੁੜੀ ਰਹਿੰਦੀ ਹੈ, ਉਸ ਨੂੰ ਯਕੀਨ ਹੋ ਜਾਂਦਾ ਹੈ ਕਿ ਪਰਮਾਤਮਾ ਸਭ ਕੰਮ ਕਰਨ ਦੀ ਸਮਰਥਾ ਰੱਖਦਾ ਹੈ ॥੨॥ ਗਿਆਨ = ਡੂੰਘੀ ਸਾਂਝ। ਧਿਆਨ = ਸਮਾਧੀ। ਜੋਗਾ = ਸਮਰੱਥ ॥੨॥

ਖਿਨ ਮਹਿ ਥਾਪਿ ਉਥਾਪਨਹਾਰਾ

In an instant, He establishes and disestablishes.

(ਹੇ ਭਾਈ!) ਪਰਮਾਤਮਾ (ਸਾਰਾ ਜਗਤ) ਰਚ ਕੇ ਇਕ ਖਿਨ ਵਿਚ (ਇਸ ਨੂੰ) ਨਾਸ ਕਰਨ ਦੀ ਭੀ ਤਾਕਤ ਰੱਖਦਾ ਹੈ। ਥਾਪਿ = ਥਾਪ ਕੇ, ਪੈਦਾ ਕਰ ਕੇ। ਉਥਾਪਨਹਾਰਾ = ਨਾਸ ਕਰਨ ਦੀ ਤਾਕਤ ਰੱਖਣ ਵਾਲਾ।

ਆਪਿ ਇਕੰਤੀ ਆਪਿ ਪਸਾਰਾ

He Himself is the One, and He Himself is the Many.

ਉਹ ਆਪ ਹੀ (ਨਿਰਗੁਣ-ਸਰੂਪ ਹੋ ਕੇ) ਇਕੱਲਾ (ਹੋ ਜਾਂਦਾ) ਹੈ, ਤੇ ਆਪ ਹੀ (ਆਪਣੇ ਆਪੇ ਤੋਂ ਸਰਗੁਣ ਰੂਪ ਧਾਰ ਕੇ) ਜਗਤ-ਰਚਨਾ ਕਰ ਦੇਂਦਾ ਹੈ। ਇਕੰਤੀ = ਇਕਾਂਤੀ, ਇਕੱਲਾ। ਪਸਾਰਾ = ਜਗਤ ਦਾ ਖਿਲਾਰਾ।

ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥

Filth does not stick to the Giver, the Life of the World. Gazing upon the Blessed Vision of His Darshan, the pain of separation departs. ||3||

ਉਸ ਕਰਤਾਰ ਨੂੰ, ਜਗਤ-ਦੇ-ਜੀਵਨ ਉਸ ਪ੍ਰਭੂ ਨੂੰ ਮਾਇਆ ਦਾ ਪ੍ਰਭਾਵ ਪੋਹ ਨਹੀਂ ਸਕਦਾ। ਉਸ ਦਾ ਦਰਸਨ ਕੀਤਿਆਂ ਸਾਰੇ ਵਿਛੋੜੇ ਲਹਿ ਜਾਂਦੇ ਹਨ (ਪ੍ਰਭੂ ਤੋਂ ਵਿਛੋੜਾ ਪਾਣ ਵਾਲੇ ਸਾਰੇ ਪ੍ਰਭਾਵ ਮਨ ਤੋਂ ਲਹਿ ਜਾਂਦੇ ਹਨ) ॥੩॥ ਲੇਪੁ = ਪ੍ਰਭਾਵ। ਲਹਨਿ = ਲਹਿ ਜਾਂਦੇ ਹਨ ॥੩॥

ਅੰਚਲਿ ਲਾਇ ਸਭ ਸਿਸਟਿ ਤਰਾਈ

Holding on to the hem of His Robe, the entire Universe is saved.

(ਹੇ ਭਾਈ! ਗੁਰੂ ਦੇ) ਪੱਲੇ ਲਾ ਕੇ (ਪ੍ਰਭੂ ਆਪ ਹੀ) ਸਾਰੀ ਸ੍ਰਿਸ਼ਟੀ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ, ਅੰਚਲਿ = ਪੱਲੇ ਨਾਲ। ਸਿਸਟਿ = ਸ੍ਰਿਸ਼ਟੀ, ਦੁਨੀਆ।

ਆਪਣਾ ਨਾਉ ਆਪਿ ਜਪਾਈ

He Himself causes His Name to be chanted.

ਪ੍ਰਭੂ (ਗੁਰੂ ਦੀ ਰਾਹੀਂ) ਆਪਣਾ ਨਾਮ ਆਪ ਹੀ (ਜੀਵਾਂ ਪਾਸੋਂ) ਜਪਾਂਦਾ ਹੈ।

ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥੪੧॥੪੮॥

The Boat of the Guru is found by His Grace; O Nanak, such blessed destiny is pre-ordained. ||4||41||48||

ਹੇ ਨਾਨਕ! ਪਰਮਾਤਮਾ ਦੀ ਧੁਰ-ਦਰਗਾਹ ਤੋਂ ਮਿਲਾਪ ਦੇ ਸਬਬ ਬਣਨ ਨਾਲ ਪਰਮਾਤਮਾ ਦੀ ਮਿਹਰ ਨਾਲ ਹੀ ਗੁਰੂ-ਜਹਾਜ਼ ਮਿਲਦਾ ਹੈ ॥੪॥੪੧॥੪੮॥ ਬੋਹਿਥੁ = ਜਹਾਜ਼। ਤੇ = ਨਾਲ, ਤੋਂ। ਧੁਰਿ = ਪ੍ਰਭੂ ਦੀ ਧੁਰ-ਦਰਗਾਹ ਤੋਂ ॥੪॥