ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥
O mind, listening to the Guru's Teachings, you shall obtain the treasure of virtue.
ਹੇ ਮਨ! ਗੁਰੂ ਦੀ ਸਿੱਖਿਆ ਆਪਣੇ ਅੰਦਰ ਵਸਾ (ਇਸ ਤਰ੍ਹਾਂ) ਤੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਲੱਭ ਲਏਂਗਾ। ਏ ਮਨ = ਹੇ ਮਨ। ਸਿਖ = ਸਿੱਖ, ਸਿੱਖਿਆ। ਪਾਇਹਿ = ਤੂੰ ਲੱਭ ਲਏਂਗਾ। ਗੁਣੀ ਨਿਧਾਨੁ = ਗੁਣਾਂ ਦਾ ਖ਼ਜ਼ਾਨਾ ਪਰਮਾਤਮਾ।
ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥
The Giver of peace shall dwell in your mind; you shall be rid of egotism and pride.
(ਸਾਰੇ) ਸੁਖ ਦੇਣ ਵਾਲਾ ਪਰਮਾਤਮਾ ਤੈਨੂੰ ਤੇਰੇ ਆਪਣੇ ਅੰਦਰ ਵੱਸਦਾ ਦਿੱਸ ਪਏਗਾ (ਤੇਰੇ ਅੰਦਰੋਂ) ਹਉਮੈ ਅਹੰਕਾਰ ਦੂਰ ਹੋ ਜਾਇਗਾ। ਤੇਰੈ ਮਨਿ = ਤੇਰੇ ਮਨ ਵਿਚ। ਵਸੈ = ਵੱਸ ਪਏਗਾ, ਵੱਸਦਾ ਦਿੱਸ ਪਏਗਾ। ਜਾਇ = ਦੂਰ ਹੋ ਜਾਇਗਾ।
ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥
O Nanak, by His Grace, one is blessed with the Ambrosial Nectar of the treasure of virtue. ||2||
ਹੇ ਨਾਨਕ! ਆਤਮਕ ਜੀਵਨ ਦੇਣ ਵਾਲਾ ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ (ਗੁਰੂ ਦੀ ਰਾਹੀਂ ਆਪਣੀ) ਮਿਹਰ ਦੀ ਨਿਗਾਹ ਨਾਲ (ਹੀ) ਮਿਲਦਾ ਹੈ ॥੨॥ ਨਦਰੀ = ਮਿਹਰ ਦੀ ਨਿਗਾਹ ਨਾਲ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ॥੨॥