ਬਸੰਤੁ ਮਹਲਾ ੩ ॥
Basant, Third Mehl:
ਬਸੰਤ ਤੀਜੀ ਪਾਤਿਸ਼ਾਹੀ।
ਭਗਤਿ ਵਛਲੁ ਹਰਿ ਵਸੈ ਮਨਿ ਆਇ ॥
The Lord is the Lover of His devotees; He dwells within their minds,
ਭਗਤੀ ਨਾਲ ਪਿਆਰ ਕਰਨ ਵਾਲਾ ਪ੍ਰਭੂ ਉਸ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਵਛਲੁ = {वत्सल} ਪਿਆਰਾ। ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ। ਮਨਿ = ਮਨ ਵਿਚ। ਆਇ = ਆ ਕੇ।
ਗੁਰ ਕਿਰਪਾ ਤੇ ਸਹਜ ਸੁਭਾਇ ॥
by Guru's Grace, with intuitive ease.
ਜਿਹੜਾ ਗੁਰੂ ਦੀ ਕਿਰਪਾ ਨਾਲ ਆਤਮਕ ਅਡੋਲਤਾ ਵਿਚ ਪ੍ਰਭੂ ਦੇ ਪਿਆਰ ਵਿਚ ਲੀਨ ਰਹਿੰਦਾ ਹੈ। ਤੇ = ਤੋਂ। ਸਹਜ = ਆਤਮਕ ਅਡੋਲਤਾ। ਸੁਭਾਇ = ਪ੍ਰੇਮ ਵਿਚ।
ਭਗਤਿ ਕਰੇ ਵਿਚਹੁ ਆਪੁ ਖੋਇ ॥
Through devotional worship, self-conceit is eradicated from within,
ਜਦੋਂ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਪਰਮਾਤਮਾ ਦੀ ਭਗਤੀ ਕਰਦਾ ਹੈ, ਆਪੁ = ਆਪਾ-ਭਾਵ। ਖੋਹਿ = ਦੂਰ ਕਰ ਕੇ।
ਤਦ ਹੀ ਸਾਚਿ ਮਿਲਾਵਾ ਹੋਇ ॥੧॥
and then, one meets the True Lord. ||1||
ਤਦੋਂ ਹੀ ਸਦਾ-ਥਿਰ ਪਰਮਾਤਮਾ ਵਿਚ ਉਸ ਦਾ ਮਿਲਾਪ ਹੋ ਜਾਂਦਾ ਹੈ ॥੧॥ ਤਦ = ਤਦੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ ॥੧॥
ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥
His devotees are forever beauteous at the Door of the Lord God.
ਪਰਮਾਤਮਾ ਦੀ ਬੰਦਗੀ ਕਰਨ ਵਾਲੇ ਮਨੁੱਖ ਸਦਾ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਸੋਹਹਿ = ਸੋਭਦੇ ਹਨ। ਪ੍ਰਭ ਦੁਆਰਿ = ਪ੍ਰਭੂ ਦੇ ਦਰ ਤੇ।
ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥੧॥ ਰਹਾਉ ॥
Loving the Guru, they have love and affection for the True Lord. ||1||Pause||
ਉਹ ਸਦਾ ਗੁਰੂ ਦੇ ਪ੍ਰੇਮ ਵਿਚ ਸਦਾ-ਥਿਰ ਪ੍ਰਭੂ ਦੇ ਪ੍ਰੇਮ ਵਿਚ (ਜੁੜੇ ਰਹਿੰਦੇ ਹਨ) ॥੧॥ ਰਹਾਉ ॥ ਕੈ ਹੇਤਿ = ਦੇ ਪਿਆਰ ਵਿਚ। ਸਾਚੈ ਪਿਆਰਿ = ਸਦਾ-ਥਿਰ ਹਰੀ ਦੇ ਪਿਆਰ ਵਿਚ ॥੧॥ ਰਹਾਉ ॥
ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥
That humble being who worships the Lord with devotion becomes immaculate and pure.
ਜਿਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ, ਉਹ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਨਿਰਮਲੁ = ਪਵਿੱਤਰ ਜੀਵਨ ਵਾਲਾ।
ਗੁਰਸਬਦੀ ਵਿਚਹੁ ਹਉਮੈ ਖੋਇ ॥
Through the Word of the Guru's Shabad, egotism is eradicated from within.
ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ (ਭਗਤੀ ਵਿਚ ਜੁੜਦਾ ਹੈ)। ਗੁਰ ਸਬਦੀ = ਗੁਰੂ ਦੇ ਸ਼ਬਦ ਦੀ ਰਾਹੀਂ।
ਹਰਿ ਜੀਉ ਆਪਿ ਵਸੈ ਮਨਿ ਆਇ ॥
The Dear Lord Himself comes to dwell within the mind,
ਪ੍ਰਭੂ ਆਪ ਉਸ ਦੇ ਮਨ ਵਿਚ ਆ ਵੱਸਦਾ ਹੈ,
ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥
and the mortal remains immersed in peace, tranquility and intuitive ease. ||2||
ਉਸ ਦੇ ਅੰਦਰ ਸ਼ਾਂਤੀ ਬਣੀ ਰਹਿੰਦੀ ਹੈ, ਉਹ ਸਦਾ ਆਨੰਦ ਵਿਚ ਆਤਮਕ ਅਡਲੋਤਾ ਵਿਚ ਲੀਨ ਰਹਿੰਦਾ ਹੈ ॥੨॥ ਸੁਖਿ = ਸੁਖ ਵਿਚ। ਸਹਜਿ = ਆਤਮਕ ਅਡੋਲਤਾ ਵਿਚ ॥੨॥
ਸਾਚਿ ਰਤੇ ਤਿਨ ਸਦ ਬਸੰਤ ॥
Those who are imbued with Truth, are forever in the bloom of spring.
ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਰੰਗੇ ਜਾਂਦੇ ਹਨ, ਰਤੇ = ਰੰਗੇ ਹੋਏ। ਸਦ ਬਸੰਤ = ਸਦਾ ਕਾਇਮ ਰਹਿਣ ਵਾਲਾ ਖਿੜਾਉ।
ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥
Their minds and bodies are rejuvenated, uttering the Glorious Praises of the Lord of the Universe.
ਉਹਨਾਂ ਦੇ ਅੰਦਰ ਸਦਾ ਖਿੜਾਉ ਬਣਿਆ ਰਹਿੰਦਾ ਹੈ। ਗੋਬਿੰਦ ਦੇ ਗੁਣ ਯਾਦ ਕਰ ਕਰ ਕੇ ਉਹਨਾਂ ਦਾ ਮਨ ਉਹਨਾਂ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹਰਿਆ = ਆਤਮਕ ਜੀਵਨ ਨਾਲ ਭਰਪੂਰ। ਰਵਿ = ਸਿਮਰ ਕੇ।
ਬਿਨੁ ਨਾਵੈ ਸੂਕਾ ਸੰਸਾਰੁ ॥
Without the Lord's Name, the world is dry and parched.
ਪਰਮਾਤਮਾ ਦੇ ਨਾਮ ਤੋਂ ਬਿਨਾ ਜਗਤ ਨਿੱਕੇ ਜਿਹੇ ਵਿਤ ਵਾਲਾ ਹੋਇਆ ਰਹਿੰਦਾ ਹੈ, ਸੂਕਾ = ਆਤਮਕ ਜੀਵਨ ਤੋਂ ਸੱਖਣਾ।
ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥
It burns in the fire of desire, over and over again. ||3||
ਮੁੜ ਮੁੜ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਵਿਚ ਸੜਦਾ ਰਹਿੰਦਾ ਹੈ ॥੩॥ ਵਾਰੋ ਵਾਰ = ਮੁੜ ਮੁੜ ॥੩॥
ਸੋਈ ਕਰੇ ਜਿ ਹਰਿ ਜੀਉ ਭਾਵੈ ॥
One who does only that which is pleasing to the Dear Lord
ਜਿਹੜਾ ਮਨੁੱਖ ਉਹੀ ਕੁਝ ਕਰਦਾ ਹੈ ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ। ਜਿ = ਜਿਹੜੀ ਗੱਲ, ਜੋ ਕੁਝ। ਭਾਵੈ = ਪਸੰਦ ਆਉਂਦੀ ਹੈ।
ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥
- his body is forever at peace, and his consciousness is attached to the Lord's Will.
(ਜਿਹੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਤੁਰਦਾ ਹੈ), ਜਿਹੜਾ ਮਨੁੱਖ ਪਰਮਾਤਮਾ ਦੇ ਭਾਣੇ ਵਿਚ ਆਪਣਾ ਚਿੱਤ ਜੋੜਦਾ ਹੈ, ਉਸ ਦੇ ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ। ਸਰੀਰਿ = ਸਰੀਰ ਵਿਚ। ਭਾਣੈ = (ਪ੍ਰਭੂ ਦੀ) ਰਜ਼ਾ ਵਿਚ।
ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥
He serves His God with intuitive ease.
ਜਿਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ-ਪਿਆਰ ਵਿਚ ਜੁੜ ਕੇ ਪਰਮਾਤਮਾ ਦੀ ਭਗਤੀ ਕਰਦਾ ਹੈ, ਸਹਜਿ = ਆਤਮਕ ਅਡੋਲਤਾ ਵਿਚ (ਟਿਕ ਕੇ)। ਸੁਭਾਇ = ਪ੍ਰਭੂ ਦੇ ਪ੍ਰੇਮ ਵਿਚ।
ਨਾਨਕ ਨਾਮੁ ਵਸੈ ਮਨਿ ਆਇ ॥੪॥੫॥
O Nanak, the Naam, the Name of the Lord, comes to abide in his mind. ||4||5||
ਹੇ ਨਾਨਕ! ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਆ ਵੱਸਦਾ ਹੈ ॥੪॥੫॥