ਭੈਰਉ ਮਹਲਾ ੫ ॥
Bhairao, Fifth Mehl:
ਭੈਰਉ ਪੰਜਵੀਂ ਪਾਤਿਸ਼ਾਹੀ।
ਹਉਮੈ ਰੋਗੁ ਮਾਨੁਖ ਕਉ ਦੀਨਾ ॥
Mankind is afflicted with the disease of egotism.
(ਪਰਮਾਤਮਾ ਨੇ) ਮਨੁੱਖ ਨੂੰ ਹਉਮੈ ਦਾ ਰੋਗ ਦੇ ਰੱਖਿਆ ਹੈ, ਕਉ = ਨੂੰ।
ਕਾਮ ਰੋਗਿ ਮੈਗਲੁ ਬਸਿ ਲੀਨਾ ॥
The disease of sexual desire overwhelms the elephant.
ਕਾਮ-ਵਾਸਨਾ ਦੇ ਰੋਗ ਨੇ ਹਾਥੀ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਰੋਗਿ = ਰੋਗ ਨੇ। ਮੈਗਲੁ = ਹਾਥੀ। ਬਸਿ = ਵੱਸ ਵਿਚ।
ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥
Because of the disease of vision, the moth is burnt to death.
(ਦੀਵੇ ਦੀ ਲਾਟ ਨੂੰ) ਵੇਖਣ ਦੇ ਰੋਗ ਦੇ ਕਾਰਨ ਪਤੰਗੇ (ਦੀਵੇ ਦੀ ਲਾਟ ਉਤੇ) ਸੜ ਮਰਦੇ ਹਨ। ਰੋਗਿ = ਰੋਗ ਵਿਚ। ਪਚਿ ਮੁਏ = ਸੜ ਮੁਏ। ਦ੍ਰਿਸਟਿ ਰੋਗਿ = ਵੇਖਣ ਦੇ ਰੋਗ ਵਿਚ।
ਨਾਦ ਰੋਗਿ ਖਪਿ ਗਏ ਕੁਰੰਗਾ ॥੧॥
Because of the disease of the sound of the bell, the deer is lured to its death. ||1||
(ਘੰਡੇ ਹੇੜੇ ਦੀ) ਆਵਾਜ਼ (ਸੁਣਨ) ਦੇ ਰੋਗ ਦੇ ਕਾਰਨ ਹਿਰਨ ਖ਼ੁਆਰ ਹੁੰਦੇ ਹਨ ॥੧॥ ਨਾਦ = (ਘੰਡੇ ਹੇੜੇ ਦੀ) ਆਵਾਜ਼ (ਹਿਰਨਾਂ ਨੂੰ ਫੜਨ ਲਈ ਮੜ੍ਹੇ ਹੋਏ ਘੜੇ ਦੀ) ਆਵਾਜ਼। ਕੁਰੰਗਾ = ਹਿਰਨ ॥੧॥
ਜੋ ਜੋ ਦੀਸੈ ਸੋ ਸੋ ਰੋਗੀ ॥
Whoever I see is diseased.
ਜਿਹੜਾ ਜਿਹੜਾ ਜੀਵ (ਜਗਤ ਵਿਚ) ਦਿੱਸ ਰਿਹਾ ਹੈ, ਹਰੇਕ ਕਿਸੇ ਨ ਕਿਸੇ ਰੋਗ ਵਿਚ ਫਸਿਆ ਹੋਇਆ ਹੈ।
ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥
Only my True Guru, the True Yogi, is free of disease. ||1||Pause||
(ਅਸਲ) ਜੋਗੀ ਮੇਰਾ ਸਤਿਗੁਰੂ (ਸਭ) ਰੋਗਾਂ ਤੋਂ ਰਹਿਤ ਹੈ ॥੧॥ ਰਹਾਉ ॥ ਜੋਗੀ = (ਪ੍ਰਭੂ ਵਿਚ) ਜੁੜਿਆ ਹੋਇਆ ॥੧॥ ਰਹਾਉ ॥
ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥
Because of the disease of taste, the fish is caught.
ਜੀਭ ਦੇ ਰੋਗ ਦੇ ਕਾਰਨ ਮੱਛੀ ਫੜੀ ਜਾਂਦੀ ਹੈ, ਮੀਨੁ = ਮੱਛ {ਪੁਲਿੰਗ}। ਗ੍ਰਸਿਆਨੋ = ਪਕੜਿਆ ਹੋਇਆ।
ਬਾਸਨ ਰੋਗਿ ਭਵਰੁ ਬਿਨਸਾਨੋ ॥
Because of the disease of smell, the bumble bee is destroyed.
ਸੁਗੰਧੀ ਦੇ ਰੋਗ ਦੇ ਕਾਰਨ (ਫੁੱਲ ਦੀ ਸੁਗੰਧੀ ਲੈਣ ਦੇ ਰਸ ਦੇ ਕਾਰਨ) ਭੌਰਾ (ਫੁੱਲ ਵਿਚ ਮੀਟਿਆ ਜਾ ਕੇ) ਨਾਸ ਹੋ ਜਾਂਦਾ ਹੈ। ਬਾਸਨ = ਸੁਗੰਧੀ।
ਹੇਤ ਰੋਗ ਕਾ ਸਗਲ ਸੰਸਾਰਾ ॥
The whole world is caught in the disease of attachment.
ਸਾਰਾ ਜਗਤ ਮੋਹ ਦੇ ਰੋਗ ਦਾ ਸ਼ਿਕਾਰ ਹੋਇਆ ਪਿਆ ਹੈ, ਹੇਤ = ਮੋਹ।
ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥
In the disease of the three qualities, corruption is multiplied. ||2||
ਤ੍ਰਿਗੁਣੀ ਮਾਇਆ ਦੇ ਮੋਹ ਦੇ ਰੋਗ ਵਿਚ ਬੱਝੇ ਹੋਏ ਜੀਵ ਅਨੇਕਾਂ ਵਿਕਾਰ ਕਰਦੇ ਹਨ ॥੨॥ ਤ੍ਰਿਬਿਧਿ ਰੋਗ ਮਹਿ = ਤ੍ਰਿਗੁਣੀ ਮਾਇਆ ਦੇ ਮੋਹ ਵਿਚ। ਬਧੇ = ਬੱਝੇ ਹੋਏ। ਬਿਕਾਰਾ = ਵਿਕਾਰ, ਐਬ ॥੨॥
ਰੋਗੇ ਮਰਤਾ ਰੋਗੇ ਜਨਮੈ ॥
In disease the mortals die, and in disease they are born.
(ਮਨੁੱਖ ਕਿਸੇ ਨ ਕਿਸੇ ਆਤਮਕ) ਰੋਗ ਵਿਚ (ਫਸਿਆ ਹੋਇਆ) ਹੀ ਮਰ ਜਾਂਦਾ ਹੈ, (ਕਿਸੇ ਨ ਕਿਸੇ ਆਤਮਕ) ਰੋਗ ਵਿਚ (ਗ੍ਰਸਿਆ ਹੋਇਆ) ਹੀ ਜੰਮਦਾ ਹੈ, ਰੋਗੇ = ਰੋਗ ਵਿਚ ਹੀ।
ਰੋਗੇ ਫਿਰਿ ਫਿਰਿ ਜੋਨੀ ਭਰਮੈ ॥
In disease they wander in reincarnation again and again.
ਉਸ ਰੋਗ ਦੇ ਕਾਰਨ ਹੀ ਮੁੜ ਮੁੜ ਜੂਨਾਂ ਵਿਚ ਭਟਕਦਾ ਰਹਿੰਦਾ ਹੈ। ਫਿਰਿ ਫਿਰਿ = ਮੁੜ ਮੁੜ। ਭਰਮੈ = ਭਟਕਦਾ ਹੈ।
ਰੋਗ ਬੰਧ ਰਹਨੁ ਰਤੀ ਨ ਪਾਵੈ ॥
Entangled in disease, they cannot stay still, even for an instant.
ਰੋਗ ਦੇ ਬੰਧਨਾਂ ਦੇ ਕਾਰਨ (ਜੂਨਾਂ ਵਿਚ) ਭਟਕਣ ਤੋਂ ਰਤਾ ਭਰ ਭੀ ਖ਼ਲਾਸੀ ਨਹੀਂ ਪਾ ਸਕਦਾ। ਬੰਧੁ = ਬੰਧਨ। ਰਹਨੁ = ਭਟਕਣਾ ਤੋਂ ਖ਼ਲਾਸੀ, ਸ਼ਾਂਤੀ, ਟਿਕਾਉ। ਰਤੀ = ਰਤਾ ਭਰ ਭੀ।
ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥
Without the True Guru, the disease is never cured. ||3||
ਗੁਰੂ ਦੀ ਸਰਨ ਤੋਂ ਬਿਨਾ (ਇਹ) ਰੋਗ ਕਿਸੇ ਤਰ੍ਹਾਂ ਭੀ ਦੂਰ ਨਹੀਂ ਹੁੰਦਾ ॥੩॥ ਕਤਹਿ = ਕਿਸੇ ਤਰ੍ਹਾਂ ਭੀ ॥੩॥
ਪਾਰਬ੍ਰਹਮਿ ਜਿਸੁ ਕੀਨੀ ਦਇਆ ॥
When the Supreme Lord God grants His Mercy,
ਜਿਸ ਮਨੁੱਖ ਉਤੇ ਪਰਮਾਤਮਾ ਨੇ ਮਿਹਰ ਕਰ ਦਿੱਤੀ, ਪਾਰਬ੍ਰਹਮਿ = ਪਾਰਬ੍ਰਹਮ ਨੇ।
ਬਾਹ ਪਕੜਿ ਰੋਗਹੁ ਕਢਿ ਲਇਆ ॥
He grabs hold of the mortal's arm, and pulls him up and out of the disease.
ਉਸ ਨੂੰ ਉਸ ਨੇ ਬਾਂਹ ਫੜ ਕੇ ਰੋਗ ਵਿਚੋਂ ਬਚਾ ਲਿਆ। ਪਕੜਿ = ਫੜ ਕੇ। ਰੋਗਹੁ = ਰੋਗ ਤੋਂ।
ਤੂਟੇ ਬੰਧਨ ਸਾਧਸੰਗੁ ਪਾਇਆ ॥
Reaching the Saadh Sangat, the Company of the Holy, the mortal's bonds are broken.
ਜਦੋਂ ਉਸ ਨੇ ਗੁਰੂ ਦੀ ਸੰਗਤ ਪ੍ਰਾਪਤ ਕੀਤੀ, ਉਸ ਦੇ (ਆਤਮਕ ਰੋਗਾਂ ਦੇ ਸਾਰੇ) ਬੰਧਨ ਟੁੱਟ ਗਏ।
ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥
Says Nanak, the Guru cures him of the disease. ||4||7||20||
ਨਾਨਕ ਆਖਦਾ ਹੈ- (ਜਿਹੜਾ ਭੀ ਮਨੁੱਖ ਗੁਰੂ ਦੀ ਸਰਨ ਪਿਆ) ਗੁਰੂ ਨੇ (ਉਸ ਦਾ) ਰੋਗ ਮਿਟਾ ਦਿੱਤਾ ॥੪॥੭॥੨੦॥ ਗੁਰਿ = ਗੁਰੂ ਨੇ ॥੪॥੭॥੨੦॥