ਕਈ ਕੋਟਿ ਖਾਣੀ ਅਰੁ ਖੰਡ ॥

Many millions are the fields of creation and the galaxies.

(ਧਰਤੀ ਦੇ ਨੌ) ਖੰਡਾਂ (ਚਹੁੰਆਂ) ਖਾਣੀਆਂ ਦੀ ਰਾਹੀਂ ਕਰੋੜਾਂ ਹੀ ਜੀਵ ਉਤਪੰਨ ਹੋਏ ਹਨ, ਖਾਣੀ = ਸਾਰੇ ਜਗਤ-ਜੀਵਾਂ ਦੀ ਉਤਪੱਤੀ ਦੇ ਚਾਰ ਵਸੀਲੇ (ਖਾਣਾਂ) ਮੰਨੇ ਗਏ ਹਨ, "ਅੰਡਜ", ਅੰਡੇ ਤੋਂ ਪੈਦਾ ਹੋਣ ਜੀਵ; "ਜੇਰਜ", ਜਿਓਰ ਤੋਂ ਪੈਦਾ ਹੋਣ ਵਾਲੇ; "ਸੇਤਜ" ਮੁੜ੍ਹਕੇ ਤੋਂ ਅਤੇ "ਉਤਭੁਜ", ਪਾਣੀ ਦੀ ਰਾਹੀਂ ਧਰਤੀ ਵਿਚੋਂ ਪੈਦਾ ਹੋਣ ਵਾਲੇ। ਅਰੁ = ਅਤੇ। ਖੰਡ = ਸਾਰੀ ਧਰਤੀ ਦੇ ਨੌ ਹਿੱਸੇ ਜਾਂ ਨੌ ਖੰਡ ਮੰਨੇ ਗਏ ਹਨ।

ਕਈ ਕੋਟਿ ਅਕਾਸ ਬ੍ਰਹਮੰਡ ॥

Many millions are the etheric skies and the solar systems.

ਸਾਰੇ ਆਕਾਸ਼ਾਂ ਬ੍ਰਹਮੰਡਾਂ ਵਿਚ ਕਰੋੜਾਂ ਹੀ ਜੀਵ ਹਨ;

ਕਈ ਕੋਟਿ ਹੋਏ ਅਵਤਾਰ ॥

Many millions are the divine incarnations.

ਕਰੋੜਾਂ ਹੀ ਪ੍ਰਾਣੀ ਪੈਦਾ ਹੋ ਰਹੇ ਹਨ; ਅਵਤਾਰ = ਪੈਦਾ ਕੀਤੇ ਹੋਏ ਜੀਵ

ਕਈ ਜੁਗਤਿ ਕੀਨੋ ਬਿਸਥਾਰ ॥

In so many ways, He has unfolded Himself.

ਕਈ ਤਰੀਕਿਆਂ ਨਾਲ ਪ੍ਰਭੂ ਨੇ ਜਗਤ ਦੀ ਰਚਨਾ ਕੀਤੀ ਹੈ; ਕਈ ਜੁਗਤਿ = ਕਈ ਜੁਗਤੀਆਂ ਨਾਲ।

ਕਈ ਬਾਰ ਪਸਰਿਓ ਪਾਸਾਰ ॥

So many times, He has expanded His expansion.

(ਪ੍ਰਭੂ ਨੇ) ਕਈ ਵਾਰੀ ਜਗਤ-ਰਚਨਾ ਕੀਤੀ ਹੈ, ਪਸਰਿਓ = ਖਿਲਾਰਿਆ ਹੈ। ਪਾਸਾਰ = {Skt. प्रसारः} ਖਿਲਾਰਾ।

ਸਦਾ ਸਦਾ ਇਕੁ ਏਕੰਕਾਰ ॥

Forever and ever, He is the One, the One Universal Creator.

(ਮੁੜ ਇਸ ਨੂੰ ਸਮੇਟ ਕੇ) ਸਦਾ-ਇਕ ਆਪ ਹੀ ਹੋ ਜਾਂਦਾ ਹੈ;

ਕਈ ਕੋਟਿ ਕੀਨੇ ਬਹੁ ਭਾਤਿ ॥

Many millions are created in various forms.

ਪ੍ਰਭੂ ਨੇ ਕਈ ਕਿਸਮਾਂ ਦੇ ਕਰੋੜਾਂ ਹੀ ਜੀਵ ਪੈਦਾ ਕੀਤੇ ਹੋਏ ਹਨ, ਭਾਤਿ = ਕਿਸਮ।

ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥

From God they emanate, and into God they merge once again.

ਜੋ ਪ੍ਰਭੂ ਤੋਂ ਪੈਦਾ ਹੋ ਕੇ ਫਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ। ਸਮਾਤਿ = ਲੀਨ ਹੋ ਜਾਂਦੇ ਹਨ।

ਤਾ ਕਾ ਅੰਤੁ ਨ ਜਾਨੈ ਕੋਇ ॥

His limits are not known to anyone.

ਉਸ ਪ੍ਰਭੂ ਦਾ ਅੰਤ ਕੋਈ ਬੰਦਾ ਨਹੀਂ ਜਾਣਦਾ;

ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥

Of Himself, and by Himself, O Nanak, God exists. ||7||

(ਕਿਉਂਕਿ) ਹੇ ਨਾਨਕ! ਉਹ ਪ੍ਰਭੂ (ਆਪਣੇ ਵਰਗਾ) ਆਪ ਹੀ ਆਪ ਹੈ ॥੭॥