ਗਉੜੀ ਮਹਲਾ ੧ ॥
Gauree, First Mehl:
ਗਊੜੀ ਪਾਤਸ਼ਾਹੀ ਪਹਿਲੀ।
ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥
One whose consciousness is permeated with the Lord's Name
ਜਿਸ ਮਨੁੱਖ ਦਾ ਮਨ ਪਰਮਾਤਮਾ ਵਿਚ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗਿਆ ਹੋਇਆ ਹੈ, ਰਾਮਿ = ਰਾਮ ਵਿਚ। ਨਾਮਿ = ਨਾਮ ਵਿਚ। ਰਾਪੈ = ਰੰਗਿਆ ਜਾਂਦਾ ਹੈ। ਜਾ ਕਾ ਚਿਤੁ = ਜਿਸ (ਮਨੁੱਖ) ਦਾ ਚਿਤ।
ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥
- receive the blessing of his darshan in the early light of dawn. ||1||
ਉਸ ਦਾ ਦਰਸਨ ਨਿੱਤ ਸਵੇਰੇ ਉਠਦਿਆਂ ਹੀ ਕਰਨਾ ਚਾਹੀਦਾ ਹੈ (ਅਜੇਹੇ ਸੁਭਾਗੇ ਮਨੁੱਖ ਦੀ ਸੰਗਤਿ ਨਾਲ ਪਰਮਾਤਮਾ ਦਾ ਨਾਮ ਚੇਤੇ ਆਉਂਦਾ ਹੈ) ॥੧॥ ਉਪਜੰਪਿ = ਸਵੇਰੇ ਉਠਦਿਆਂ ਹੀ ॥੧॥
ਰਾਮ ਨ ਜਪਹੁ ਅਭਾਗੁ ਤੁਮਾਰਾ ॥
If you do not meditate on the Lord, it is your own misfortune.
ਹੇ ਭਾਈ! (ਜੇ) ਤੁਸੀ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਤਾਂ ਇਹ ਤੁਹਾਡੀ ਬਦ-ਕਿਸਮਤੀ ਹੈ। ਅਭਾਗੁ = ਬਦ-ਕਿਸਮਤੀ।
ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥੧॥ ਰਹਾਉ ॥
In each and every age, the Great Giver is my Lord God. ||1||Pause||
ਪਰਮਾਤਮਾ ਪ੍ਰਭੂ ਸਦਾ ਤੋਂ ਹੀ ਸਾਨੂੰ (ਸਭ ਜੀਵਾਂ ਨੂੰ) ਦਾਤਾਂ ਦੇਂਦਾ ਚਲਾ ਆ ਰਿਹਾ ਹੈ (ਅਜੇਹੇ ਦਾਤੇ ਨੂੰ ਭੁਲਾਣਾ ਮੰਗ-ਭਾਗਤਾ ਹੈ) ॥੧॥ ਰਹਾਉ ॥ ਜੁਗਿ ਜੁਗਿ = ਹਰੇਕ ਜੁਗ ਵਿਚ, ਸਦਾ ਹੀ ॥੧॥ ਰਹਾਉ ॥
ਗੁਰਮਤਿ ਰਾਮੁ ਜਪੈ ਜਨੁ ਪੂਰਾ ॥
Following the Guru's Teachings, the perfect humble beings meditate on the Lord.
ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਲੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਪੂਰਨ ਹੋ ਜਾਂਦਾ ਹੈ (ਉਸ ਦਾ ਮਨ ਮਾਇਆ ਦੇ ਮੋਹ ਵਿਚ ਡੋਲਦਾ ਨਹੀਂ)।
ਤਿਤੁ ਘਟ ਅਨਹਤ ਬਾਜੇ ਤੂਰਾ ॥੨॥
Within their hearts, the unstruck melody vibrates. ||2||
ਉਸ (ਦੇ) ਹਿਰਦੇ ਵਿਚ (ਖਿੜਾਉ ਹੀ ਖਿੜਾਉ ਬਣਿਆ ਰਹਿੰਦਾ ਹੈ, ਮਾਨੋ) ਇਕ-ਰਸ ਤੁਰਮਾਂ ਆਦਿਕ ਵਾਜੇ ਵੱਜਦੇ ਰਹਿੰਦੇ ਹਨ ॥੨॥ ਤਿਤੁ = ਉਸ ਵਿਚ। ਘਟਿ = ਘਟ ਵਿਚ। ਤਿਤੁ ਘਟਿ = ਉਸ ਹਿਰਦੇ ਵਿਚ। ਅਨਹਤ = {हन् = ਚੋਟ ਲਾਣੀ} ਬਿਨਾ ਚੋਟ ਲਾਇਆਂ, ਬਿਨਾ ਵਜਾਇਆਂ, ਇਕ-ਰਸ, ਲਗਾਤਾਰ। ਤੂਰਾ = ਤੁਰਮ ॥੨॥
ਜੋ ਜਨ ਰਾਮ ਭਗਤਿ ਹਰਿ ਪਿਆਰਿ ॥
Those who worship the Lord and love the Lord
ਜੇਹੜੇ ਬੰਦੇ ਹਰਿ ਪਰਮਾਤਮਾ ਦੀ ਭਗਤੀ ਦੇ ਪਿਆਰ ਵਿਚ (ਜੁੜਦੇ) ਹਨ, ਪਿਆਰਿ = ਪਿਆਰ ਵਿਚ।
ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥੩॥
- showering His Mercy, God protects them. ||3||
ਉਹਨਾਂ ਨੂੰ ਪ੍ਰਭੂ ਨੇ ਮਿਹਰ ਕਰ ਕੇ (ਹਉਮੈ ਆਦਿਕ ਤੋਂ) ਬਚਾ ਲਿਆ ਹੈ ॥੩॥ ਸੇ = ਉਹ ਬੰਦੇ। ਪ੍ਰਭਿ = ਪ੍ਰਭੂ ਨੇ। ਧਾਰਿ = ਧਾਰ ਕੇ, ਕਰ ਕੇ ॥੩॥
ਜਿਨ ਕੈ ਹਿਰਦੈ ਹਰਿ ਹਰਿ ਸੋਈ ॥
Those whose hearts are filled with the Lord, Har, Har
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਉਹ (ਦਇਆ-ਨਿਧਿ) ਪਰਮਾਤਮਾ ਵੱਸਦਾ ਹੈ,
ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥੪॥
- gazing upon the blessed vision of their darshan, peace is obtained. ||4||
ਉਹਨਾਂ ਦਾ ਦਰਸਨ ਕੀਤਿਆਂ (ਆਤਮਕ) ਆਨੰਦ ਮਿਲਦਾ ਹੈ ॥੪॥ ਪਰਸਿ = ਪਰਸ ਕੇ, ਛੁਹ ਕੇ, ਕਰ ਕੇ ॥੪॥
ਸਰਬ ਜੀਆ ਮਹਿ ਏਕੋ ਰਵੈ ॥
Among all beings, the One Lord is pervading.
ਸਭ ਜੀਵਾਂ ਦੇ ਅੰਦਰ ਇਕ ਪਰਮਾਤਮਾ ਹੀ ਵਿਆਪਕ ਹੈ। ਰਵੈ = ਵਿਆਪਕ ਹੈ।
ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥
The eogtistical, self-willed manmukhs wander in reincarnation. ||5||
(ਪਰ) ਮਨ ਦਾ ਮੁਰੀਦ ਮਨੁੱਖ (ਇਸ ਗੱਲ ਨੂੰ ਨਹੀਂ ਸਮਝਦਾ, ਉਹ ਇਹਨਾਂ ਵਿਚ ਰੱਬ ਵੱਸਦਾ ਨਹੀਂ ਵੇਖਦਾ, ਉਹ) ਜੀਵਾਂ ਨਾਲ ਅਹੰਕਾਰ-ਭਰਿਆ ਵਰਤਾਉ ਕਰਦਾ ਹੈ, ਤੇ ਮੁੜ ਮੁੜ ਜੂਨਾਂ ਵਿੱਚ ਭਟਕਦਾ ਹੈ ॥੫॥
ਸੋ ਬੂਝੈ ਜੋ ਸਤਿਗੁਰੁ ਪਾਏ ॥
They alone understand, who have found the True Guru.
ਜਿਸ ਮਨੁੱਖ ਨੂੰ ਸਤਿਗੁਰੂ ਮਿਲਦਾ ਹੈ ਉਹ ਸਮਝ ਲੈਂਦਾ ਹੈ (ਕਿ ਸਭ ਜੀਵਾਂ ਵਿਚ ਪਰਮਾਤਮਾ ਹੀ ਵੱਸਦਾ ਹੈ, ਇਸ ਵਾਸਤੇ)
ਹਉਮੈ ਮਾਰੇ ਗੁਰਸਬਦੇ ਪਾਏ ॥੬॥
Subduing their ego, they receive the Word of the Guru's Shabad. ||6||
ਉਹ (ਆਪਣੇ ਅੰਦਰੋਂ) ਹਉਮੈ ਮਾਰਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ (ਪਰਮਾਤਮਾ ਦਾ ਮੇਲ) ਪ੍ਰਾਪਤ ਕਰ ਲੈਂਦਾ ਹੈ ॥੬॥
ਅਰਧ ਉਰਧ ਕੀ ਸੰਧਿ ਕਿਉ ਜਾਨੈ ॥
How can anyone know of the Union between the being below and the Supreme Being above?
(ਸਿਮਰਨ ਤੋਂ ਵਾਂਜੇ ਰਿਹਾਂ, ਮਨੁੱਖ ਨੂੰ) ਜੀਵਾਤਮਾ ਤੇ ਪਰਮਾਤਮਾ ਦੇ ਮਿਲਾਪ ਦੀ ਪਛਾਣ ਨਹੀਂ ਆ ਸਕਦੀ, ਅਰਧ = {अधस्} ਹੇਠਲੇ ਲੋਕ ਨਾਲ ਸੰਬੰਧ ਰੱਖਣ ਵਾਲਾ, ਜੀਵਾਤਮਾ। ਉਰਧ = {ऊध्र्व} ਉੱਚੇ ਮੰਡਲਾਂ ਦਾ ਵਾਸੀ, ਪਰਮਾਤਮਾ।
ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥੭॥
The Gurmukhs obtain this Union; their minds are reconciliated. ||7||
(ਉਹੀ ਪਛਾਣਦਾ ਹੈ) ਜੋ ਗੁਰਮੁਖਾਂ ਦੀ ਸੰਗਤਿ ਵਿਚ ਮਿਲਦਾ ਹੈ, ਤੇ ਉਸ ਦਾ ਮਨ (ਸਿਮਰਨ ਵਿਚ) ਗਿੱਝ ਜਾਂਦਾ ਹੈ ॥੭॥ ਸੰਧਿ = ਮਿਲਾਪ। ਮਾਨੈ = ਪਤੀਜਦਾ ਹੈ ॥੭॥
ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥
I am a worthless sinner, without merit. What merit do I have?
ਹੇ ਪ੍ਰਭੂ! ਅਸੀਂ ਜੀਵ ਵਿਕਾਰੀ ਹਾਂ, ਗੁਣ-ਹੀਣ ਹਾਂ (ਆਪਣਾ ਨਾਮ ਸਿਮਰਨ ਦਾ) ਗੁਣ ਤੂੰ ਆਪ ਸਾਨੂੰ ਬਖ਼ਸ਼। ਕਉ = ਨੂੰ। ਕਰੀਐ = (ਕਿਰਪਾ ਕਰ ਕੇ) ਕਰੋ।
ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥੮॥੧੬॥
When God showers His Mercy, servant Nanak is emancipated. ||8||16||
ਹੇ ਨਾਨਕ! (ਆਖ-) ਹੇ ਪ੍ਰਭੂ! ਤੂੰ ਦਇਆਲ ਹੋ ਕੇ (ਜਦੋਂ ਨਾਮ ਦੀ ਦਾਤ ਬਖ਼ਸ਼ਦਾ ਹੈਂ, ਤਦੋਂ) ਤੇਰੇ ਦਾਸ (ਸੰਸਾਰ- ਸਮੁੰਦਰ ਤੋਂ) ਪਾਰ ਲੰਘ ਸਕਦੇ ਹਨ ॥੮॥੧੬॥
ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥
Sixteen Ashtpadheeyaa Of Gwaarayree Gauree||
ਸੋਲਾਂ ਅਸ਼ਟਪਦੀਆਂ ਗੁਆਰੇਰੀ ਗਊੜੀ ਦੀਆਂ।