ਧਰਮ ਖੰਡ ਕਾ ਏਹੋ ਧਰਮੁ ॥
This is righteous living in the realm of Dharma.
ਧਰਮ ਖੰਡ ਦਾ ਨਿਰਾ ਇਹੀ ਕਰਤੱਬ ਹੈ, (ਜੋ ਉੱਪਰ ਦੱਸਿਆ ਗਿਆ ਹੈ)। ਧਰਮੁ = ਮਨਤਵ, ਕਰਤੱਬ। ਆਖਹੁ = ਦੱਸੋ, ਵਰਣਨ ਕਰੋ, ਸਮਝ ਲਵੋ।
ਗਿਆਨ ਖੰਡ ਕਾ ਆਖਹੁ ਕਰਮੁ ॥
And now we speak of the realm of spiritual wisdom.
ਹੁਣ ਗਿਆਨ ਖੰਡ ਦਾ ਕਰਤੱਬ (ਭੀ) ਸਮਝ ਲਵੋ (ਜੋ ਅਗਲੀਆਂ ਤੁਕਾਂ ਵਿਚ ਹੈ)। ਕਰਮ = ਕੰਮ, ਕਰਤੱਬ। ਏਹੋ = ਇਹੀ ਜੋ ਉਪਰ ਦਸਿਆ ਗਿਆ ਹੈ।
ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥
So many winds, waters and fires; so many Krishnas and Shivas.
(ਅਕਾਲ ਪੁਰਖ ਦੀ ਰਚਨਾ ਵਿਚ) ਕਈ ਪ੍ਰਕਾਰ ਦੇ ਪਉਣ, ਪਾਣੀ ਤੇ ਅਗਨੀਆਂ ਹਨ, ਕਈ ਕ੍ਰਿਸ਼ਨ ਹਨ ਤੇ ਕਈ ਸ਼ਿਵ ਹਨ। ਕੇਤੇ = ਕਈ, ਬੇਅੰਤ। ਵੈਸੰਤਰ = ਅਗਨੀਆਂ। ਮਹੇਸ = (ਕਈ) ਸ਼ਿਵ।
ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥
So many Brahmas, fashioning forms of great beauty, adorned and dressed in many colors.
ਕਈ ਬ੍ਰਹਮੇ ਪੈਦਾ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਕਈ ਰੂਪ, ਕਈ ਰੰਗ ਤੇ ਕਈ ਵੇਸ ਹਨ। ਬਰਮੇ = ਕਈ ਬ੍ਰਹਮਾ। ਘਾੜਤਿ ਘੜੀਅਹਿ = ਘਾੜਤ ਵਿਚ ਘੜੀਦੇ ਹਨ, ਪੈਦਾ ਕੀਤੇ ਜਾ ਰਹੇ ਹਨ। ਕੇ ਵੇਸ = ਕਈ ਵੇਸਾਂ ਦੇ (ਇਸ 'ਕੇ' ਦੇ ਅਰਥ ਲਈ ਵੇਖੋ ਪਿਛਲੀ ਪਉੜੀ ਨੰ:੩੪)।
ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥
So many worlds and lands for working out karma. So very many lessons to be learned!
(ਅਕਾਲ ਪੁਰਖ ਦੀ ਕੁਦਰਤਿ ਵਿਚ) ਬੇਅੰਤ ਧਰਤੀਆਂ ਹਨ, ਬੇਅੰਤ ਮੇਰੂ ਪਰਬਤ, ਬੇਅੰਤ ਧ੍ਰੂਅ ਭਗਤ ਤੇ ਉਹਨਾਂ ਦੇ ਉਪਦੇਸ਼ ਹਨ। ਕੇਤੀਆ = ਕਈ, ਬੇਅੰਤ। ਕਰਮ ਭੂਮੀ = ਕੰਮ ਕਰਨ ਦੀਆਂ ਭੂਮੀਆਂ, ਧਰਤੀਆਂ। ਮੇਰ = ਮੇਰੁ ਪਰਬਤ। ਧੂ = ਧ੍ਰੂ ਭਗਤ। ਉਪਦੇਸ਼ = ਉਹਨਾਂ ਧਰੂ ਭਗਤਾਂ ਦੇ ਉਪਦੇਸ਼।
ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥
So many Indras, so many moons and suns, so many worlds and lands.
ਬੇਅੰਤ ਇੰਦਰ ਦੇਵਤੇ, ਚੰਦ੍ਰਮਾ, ਬੇਅੰਤ ਸੂਰਜ ਅਤੇ ਬੇਅੰਤ ਭਵਨ-ਚੱਕਰ ਹਨ। ਇੰਦ = ਇੰਦਰ ਦੇਵਤੇ। ਚੰਦ = ਚੰਦਰਮਾ। ਸੂਰ = ਸੂਰਜ। ਮੰਡਲ ਦੇਸ = ਭਵਣ-ਚਕੱਰ।
ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥
So many Siddhas and Buddhas, so many Yogic masters. So many goddesses of various kinds.
ਬੇਅੰਤ ਸਿੱਧ ਹਨ, ਬੇਅੰਤ ਬੁਧ ਅਵਤਾਰ ਹਨ, ਬੇਅੰਤ ਨਾਥ ਹਨ ਅਤੇ ਬੇਅੰਤ ਦੇਵੀਆਂ ਦੇ ਪਹਿਰਾਵੇ ਹਨ। ਬੁਧ = ਬੁਧ ਅਵਤਾਰ। ਦੇਵੀ ਵੇਸ = ਦੇਵੀਆਂ ਦੇ ਪਹਿਰਾਵੇ। (ਨੋਟ: 'ਕੇਤੇ' ਪੁਲਿੰਗ ਹੈ ਜੋ 'ਵੇਸ' ਸ਼ਬਦ ਨਾਲ ਵਰਤਿਆ ਗਿਆ ਹੈ। ਇਸ ਵਾਸਤੇ 'ਦੇਵੀ ਵੇਸ' ਦਾ ਅਰਥ ਕਰਨਾ ਹੈ 'ਦੇਵੀਆਂ ਦੇ ਪਹਿਰਾਵੇ')।
ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥
So many demi-gods and demons, so many silent sages. So many oceans of jewels.
(ਅਕਾਲ ਪੁਰਖ ਦੀ ਰਚਨਾ ਵਿਚ) ਬੇਅੰਤ ਦੇਵਤੇ ਅਤੇ ਦੈਂਤ ਹਨ, ਬੇਅੰਤ ਮੁਨੀ ਹਨ, ਬੇਅੰਤ ਪਰਕਾਰ ਦੇ ਰਤਨ ਤੇ (ਰਤਨਾਂ ਦੇ) ਸਮੁੰਦਰ ਹਨ। ਦਾਨਵ = ਰਾਖਸ਼, ਦੈਂਤ। ਮੁਨਿ = ਮੋਨ-ਧਾਰੀ ਰਿਸ਼ੀ। ਰਤਨ ਸੁਮੰਦ = ਰਤਨ ਅਤੇ ਸਮੁੰਦਰ।
ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥
So many ways of life, so many languages. So many dynasties of rulers.
(ਜੀਵ-ਰਚਨਾ ਦੀਆਂ) ਬੇਅੰਤ ਖਾਣੀਆਂ ਹਨ, (ਜੀਵਾਂ ਦੀਆਂ ਬੋਲੀਆਂ ਭੀ ਚਾਰ ਨਹੀਂ) ਬੇਅੰਤ ਬਾਣੀਆਂ ਹਨ, ਬੇਅੰਤ ਪਾਤਸ਼ਾਹ ਤੇ ਰਾਜੇ ਹਨ, ਪਾਤ = ਪਾਤਸ਼ਾਹ। ਨਰਿੰਦ = ਰਾਜੇ।
ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
So many intuitive people, so many selfless servants. O Nanak, His limit has no limit! ||35||
ਬੇਅੰਤ ਪਰਕਾਰ ਦੇ ਧਿਆਨ ਹਨ (ਜੋ ਜੀਵ ਮਨ ਦੁਆਰਾ ਲਾਂਦੇ ਹਨ), ਬੇਅੰਤ ਸੇਵਕ ਹਨ। ਹੇ ਨਾਨਕ! ਕੋਈ ਅੰਤ ਨਹੀਂ ਪੈ ਸਕਦਾ ॥੩੫॥ ਸੁਰਤੀ = ਸੁਰਤਾਂ, ਲਿਵ। (ਨੋਟ: ਇਸ ਸਾਰੀ ਪਉੜੀ ਵਲ ਰਤਾ ਧਿਆਨ ਦਿੱਤਿਆਂ ਇਹ ਸਪੱਸ਼ਟ ਮਲੂਮ ਹੋ ਜਾਂਦਾ ਹੈ ਕਿ 'ਕੇਤੇ' ਪੁਲਿੰਗ ਸ਼ਬਦਾਂ ਨਾਲ ਵਰਤਿਆ ਗਿਆ ਹੈ ਅਤੇ 'ਕੇਤੀਆ' ਇਸਤ੍ਰੀ-ਲਿੰਗ ਸ਼ਬਦਾਂ ਨਾਲ। ਸੋ 'ਸੁਰਤੀ' ਇਸਤ੍ਰੀ-ਲਿੰਗ ਹੈ, ਤੇ 'ਸੁਰਤਿ' ਦਾ ਬਹੁ-ਵਚਨ ਹੈ) ॥੩੪॥