ਸਲੋਕੁ

Salok:

ਸਲੋਕ।

ਉਰਿ ਧਾਰੈ ਜੋ ਅੰਤਰਿ ਨਾਮੁ

One who enshrines the Naam within the heart,

ਜੋ ਮਨੁੱਖ ਸਦਾ ਆਪਣੇ ਹਿਰਦੇ ਵਿਚ ਅਕਾਲ ਪੁਰਖ ਦਾ ਨਾਮ ਟਿਕਾ ਰੱਖਦਾ ਹੈ, ਉਰਿ = ਹਿਰਦੇ ਵਿਚ। ਅੰਤਰਿ = ਅੰਦਰ, ਮਨ ਵਿਚ। ਧਾਰੈ = ਟਿਕਾਏ।

ਸਰਬ ਮੈ ਪੇਖੈ ਭਗਵਾਨੁ

who sees the Lord God in all,

ਅਤੇ ਭਗਵਾਨ ਨੂੰ ਸਭਨਾਂ ਵਿਚ ਵਿਆਪਕ ਵੇਖਦਾ ਹੈ, ਮੈ = (Skt. मय) 'ਮੈ' ਵਿਆਕਰਣ ਦਾ ਇਕ 'ਪਿਛੇਤਰ' ਹੈ, ਜਿਸ ਦਾ ਭਾਵ ਹੈ 'ਮਿਲਿਆ ਹੋਇਆ, ਭਰਿਆ ਹੋਇਆ, ਵਿਆਪਕ'। ਸਰਬ ਮੈ = ਸਾਰਿਆਂ ਵਿਚ ਵਿਆਪਕ।

ਨਿਮਖ ਨਿਮਖ ਠਾਕੁਰ ਨਮਸਕਾਰੈ

who, each and every moment, bows in reverence to the Lord Master

ਜੋ ਪਲ ਪਲ ਆਪਣੇ ਪ੍ਰਭੂ ਨੂੰ ਜੁਹਾਰਦਾ ਹੈ; ਨਿਮਖ = ਅੱਖ ਦਾ ਫਰਕਣਾ।

ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥

- O Nanak, such a one is the true 'touch-nothing Saint', who emancipates everyone. ||1||

ਹੇ ਨਾਨਕ! ਉਹ (ਅਸਲੀ) ਅਪਰਸ ਹੈ ਅਤੇ ਉਹ ਸਭ ਜੀਵਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈਂਦਾ ਹੈ ॥੧॥ ਅਪਰਸੁ = ਅਛੋਹ, (Skt. अस्पर्श) ਜੋ ਕਿਸੇ ਨਾਲ ਨਾਹ ਛੋਹੇ ॥੧॥