ਸਲੋਕੁ ॥
Salok:
ਸਲੋਕ।
ਉਰਿ ਧਾਰੈ ਜੋ ਅੰਤਰਿ ਨਾਮੁ ॥
One who enshrines the Naam within the heart,
ਜੋ ਮਨੁੱਖ ਸਦਾ ਆਪਣੇ ਹਿਰਦੇ ਵਿਚ ਅਕਾਲ ਪੁਰਖ ਦਾ ਨਾਮ ਟਿਕਾ ਰੱਖਦਾ ਹੈ, ਉਰਿ = ਹਿਰਦੇ ਵਿਚ। ਅੰਤਰਿ = ਅੰਦਰ, ਮਨ ਵਿਚ। ਧਾਰੈ = ਟਿਕਾਏ।
ਸਰਬ ਮੈ ਪੇਖੈ ਭਗਵਾਨੁ ॥
who sees the Lord God in all,
ਅਤੇ ਭਗਵਾਨ ਨੂੰ ਸਭਨਾਂ ਵਿਚ ਵਿਆਪਕ ਵੇਖਦਾ ਹੈ, ਮੈ = (Skt. मय) 'ਮੈ' ਵਿਆਕਰਣ ਦਾ ਇਕ 'ਪਿਛੇਤਰ' ਹੈ, ਜਿਸ ਦਾ ਭਾਵ ਹੈ 'ਮਿਲਿਆ ਹੋਇਆ, ਭਰਿਆ ਹੋਇਆ, ਵਿਆਪਕ'। ਸਰਬ ਮੈ = ਸਾਰਿਆਂ ਵਿਚ ਵਿਆਪਕ।
ਨਿਮਖ ਨਿਮਖ ਠਾਕੁਰ ਨਮਸਕਾਰੈ ॥
who, each and every moment, bows in reverence to the Lord Master
ਜੋ ਪਲ ਪਲ ਆਪਣੇ ਪ੍ਰਭੂ ਨੂੰ ਜੁਹਾਰਦਾ ਹੈ; ਨਿਮਖ = ਅੱਖ ਦਾ ਫਰਕਣਾ।
ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥
- O Nanak, such a one is the true 'touch-nothing Saint', who emancipates everyone. ||1||
ਹੇ ਨਾਨਕ! ਉਹ (ਅਸਲੀ) ਅਪਰਸ ਹੈ ਅਤੇ ਉਹ ਸਭ ਜੀਵਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈਂਦਾ ਹੈ ॥੧॥ ਅਪਰਸੁ = ਅਛੋਹ, (Skt. अस्पर्श) ਜੋ ਕਿਸੇ ਨਾਲ ਨਾਹ ਛੋਹੇ ॥੧॥
ਅਸਟਪਦੀ ॥
Ashtapadee:
ਅਸ਼ਟਪਦੀ।
ਮਿਥਿਆ ਨਾਹੀ ਰਸਨਾ ਪਰਸ ॥
One whose tongue does not touch falsehood;
ਜੋ ਮਨੁੱਖ ਜੀਭ ਨਾਲ ਝੂਠ ਨੂੰ ਛੋਹਣ ਨਹੀਂ ਦੇਂਦਾ, ਮਿਥਿਆ = ਝੂਠ। ਪਰਸ = ਛੋਹ।
ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥
whose mind is filled with love for the Blessed Vision of the Pure Lord,
ਮਨ ਵਿਚ ਅਕਾਲ ਪੁਰਖ ਦੇ ਦੀਦਾਰ ਦੀ ਤਾਂਘ ਰੱਖਦਾ ਹੈ; ਪ੍ਰੀਤਿ ਨਿਰੰਜਨ ਦਰਸ = ਅੰਜਨ (ਕਾਲਖ਼)-ਰਹਿਤ ਪ੍ਰਭੂ ਦੇ ਦਰਸਨ ਦੀ ਪ੍ਰੀਤਿ।
ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥
whose eyes do not gaze upon the beauty of others' wives,
ਜੋ ਪਰਾਈ ਇਸਤ੍ਰੀ ਦੇ ਹੁਸਨ ਨੂੰ ਆਪਣੀਆਂ ਅੱਖਾਂ ਨਾਲ ਨਹੀਂ ਤੱਕਦਾ, ਤ੍ਰਿਅ ਰੂਪੁ = ਇਸਤ੍ਰੀ ਦਾ ਰੂਪ।
ਸਾਧ ਕੀ ਟਹਲ ਸੰਤਸੰਗਿ ਹੇਤ ॥
who serves the Holy and loves the Saints' Congregation,
ਭਲੇ ਮਨੁੱਖਾਂ ਦੀ ਟਹਲ (ਕਰਦਾ ਹੈ) ਤੇ ਸੰਤ ਜਨਾਂ ਦੀ ਸੰਗਤਿ ਵਿਚ ਪ੍ਰੀਤ (ਰੱਖਦਾ ਹੈ); ਹੇਤ = ਪਿਆਰ।
ਕਰਨ ਨ ਸੁਨੈ ਕਾਹੂ ਕੀ ਨਿੰਦਾ ॥
whose ears do not listen to slander against anyone,
ਜੋ ਕੰਨਾਂ ਨਾਲ ਕਿਸੇ ਦੀ ਭੀ ਨਿੰਦਿਆ ਨਹੀਂ ਸੁਣਦਾ, ਕਰਨ = ਕੰਨਾਂ ਨਾਲ। ਕਾਹੂ ਕੀ = ਕਿਸੇ ਦੀ ਭੀ।
ਸਭ ਤੇ ਜਾਨੈ ਆਪਸ ਕਉ ਮੰਦਾ ॥
who deems himself to be the worst of all,
(ਸਗੋਂ) ਸਾਰਿਆਂ ਨਾਲੋਂ ਆਪਣੇ ਆਪ ਨੂੰ ਮਾੜਾ ਸਮਝਦਾ ਹੈ;
ਗੁਰ ਪ੍ਰਸਾਦਿ ਬਿਖਿਆ ਪਰਹਰੈ ॥
who, by Guru's Grace, renounces corruption,
ਜੋ ਗੁਰੂ ਦੀ ਮੇਹਰ ਦਾ ਸਦਕਾ ਮਾਇਆ (ਦਾ ਪ੍ਰਭਾਵ) ਪਰੇ ਹਟਾ ਦੇਂਦਾ ਹੈ, ਬਿਖਿਆ = ਮਾਇਆ। ਪਰਹਰੈ = ਤਿਆਗ ਦੇਵੇ।
ਮਨ ਕੀ ਬਾਸਨਾ ਮਨ ਤੇ ਟਰੈ ॥
who banishes the mind's evil desires from his mind,
ਤੇ ਜਿਸ ਦੇ ਮਨ ਦੀ ਵਾਸਨਾ ਮਨ ਤੋਂ ਟਲ ਜਾਂਦੀ ਹੈ; ਬਾਸਨਾ = ਵਾਸਨਾ, ਫੁਰਨਾ। ਟਰੈ = ਟਲ ਜਾਏ।
ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥
who conquers his sexual instincts and is free of the five sinful passions
ਜੋ ਆਪਣੇ ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਰੱਖ ਕੇ ਕਾਮਾਦਿਕ ਪੰਜੇ ਹੀ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ, ਇੰਦ੍ਰੀਜਿਤ = ਗਿਆਨ-ਇੰਦ੍ਰਿਆਂ ਨੂੰ ਜਿੱਤਣ ਵਾਲਾ। ਦੋਖ = ਵਿਕਾਰ। ਪੰਚ ਦੋਖ = ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ।
ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥
- O Nanak, among millions, there is scarcely one such 'touch-nothing Saint'. ||1||
ਹੇ ਨਾਨਕ! ਕਰੋੜਾਂ ਵਿਚੋਂ ਕੋਈ ਇਹੋ ਜਿਹਾ ਵਿਰਲਾ ਬੰਦਾ "ਅਪਰਸ" (ਕਿਹਾ ਜਾ ਸਕਦਾ ਹੈ) ॥੧॥ ਕੋਟਿ = ਕਰੋੜ। ਮਧੇ = ਵਿਚ। ਕੋ = ਕੋਈ ਵਿਰਲਾ ॥੧॥
ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥
The true Vaishnaav, the devotee of Vishnu, is the one with whom God is thoroughly pleased.
ਜਿਸ ਉਤੇ ਪ੍ਰਭੂ ਆਪ ਤ੍ਰੁਠਦਾ ਹੈ, ਉਹ ਹੈ ਅਸਲੀ ਵੈਸ਼ਨੋ, ਬੈਸਨੋ = (Skt. वैष्णव) ਵਿਸ਼ਨੂ ਦਾ ਪੁਜਾਰੀ।
ਬਿਸਨ ਕੀ ਮਾਇਆ ਤੇ ਹੋਇ ਭਿੰਨ ॥
He dwells apart from Maya.
ਜੋ ਮਨੁੱਖ ਪ੍ਰਭੂ ਦੀ ਮਾਇਆ ਦੇ ਅਸਰ ਤੋਂ ਬੇ-ਦਾਗ਼ ਹੈ। ਬਿਸਨ = {Skt. विष्णु The second deity of the Sacred Hindu Triad, entrusted with the preservation of the world, which duty he is represented to have duly discharged by his various incarnations; The word is thus popularly derived: यस्माद्विश्वमिदं सर्वं तस्य शक्त्यः महात्मना ॥ तस्मादेवोच्यते विष्णुर्विशधातोः प्रवेशनात् ॥ ਜਗਤ = ਪਾਲਕ।
ਕਰਮ ਕਰਤ ਹੋਵੈ ਨਿਹਕਰਮ ॥
Performing good deeds, he does not seek rewards.
ਜੋ (ਧਰਮ ਦੇ) ਕੰਮ ਕਰਦਾ ਹੋਇਆ ਇਹਨਾਂ ਕੰਮਾਂ ਦੇ ਫਲ ਦੀ ਇੱਛਾ ਨਹੀਂ ਰੱਖਦਾ, ਨਿਹਕਰਮ = ਕਰਮ-ਰਹਿਤ, ਕੀਤੇ ਹੋਏ ਕੰਮਾਂ ਦੇ ਫਲ ਦੀ ਇੱਛਾ ਨਾਹ ਰੱਖਦਾ ਹੋਇਆ।
ਤਿਸੁ ਬੈਸਨੋ ਕਾ ਨਿਰਮਲ ਧਰਮ ॥
Spotlessly pure is the religion of such a Vaishnaav;
ਉਸ ਵੈਸ਼ਨੋ ਦਾ ਧਰਮ (ਭੀ) ਪਵਿਤ੍ਰ ਹੈ ।
ਕਾਹੂ ਫਲ ਕੀ ਇਛਾ ਨਹੀ ਬਾਛੈ ॥
he has no desire for the fruits of his labors.
ਜੋ ਮਨੁੱਖ ਕਿਸੇ ਭੀ ਫਲ ਦੀ ਖ਼ਾਹਸ਼ ਨਹੀਂ ਕਰਦਾ; ਬਾਛੈ = ਚਾਹੁੰਦਾ ਹੈ।
ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥
He is absorbed in devotional worship and the singing of Kirtan, the songs of the Lord's Glory.
ਨਿਰਾ ਭਗਤੀ ਤੇ ਕੀਰਤਨ ਵਿਚ ਮਸਤ ਰਹਿੰਦਾ ਹੈ,
ਮਨ ਤਨ ਅੰਤਰਿ ਸਿਮਰਨ ਗੋਪਾਲ ॥
Within his mind and body, he meditates in remembrance on the Lord of the Universe.
ਜਿਸ ਦੇ ਮਨ ਤਨ ਵਿਚ ਪ੍ਰਭੂ ਦਾ ਸਿਮਰਨ ਵੱਸ ਰਿਹਾ ਹੈ,
ਸਭ ਊਪਰਿ ਹੋਵਤ ਕਿਰਪਾਲ ॥
He is kind to all creatures.
ਜੋ ਸਭ ਜੀਵਾਂ ਉਤੇ ਦਇਆ ਕਰਦਾ ਹੈ,
ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥
He holds fast to the Naam, and inspires others to chant it.
ਜੋ ਆਪ (ਪ੍ਰਭੂ ਦੇ ਨਾਮ ਨੂੰ) ਆਪਣੇ ਮਨ ਵਿਚ ਟਿਕਾਉਂਦਾ ਹੈ ਤੇ ਹੋਰਨਾਂ ਨੂੰ ਨਾਮ ਜਪਾਉਂਦਾ ਹੈ, ਦ੍ਰਿੜੈ = ਪੱਕਾ ਕਰਦਾ ਹੈ, ਚੰਗੀ ਤਰ੍ਹਾਂ ਮਨ ਵਿਚ ਟਿਕਾਉਂਦਾ ਹੈ।
ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥
O Nanak, such a Vaishnaav obtains the supreme status. ||2||
ਹੇ ਨਾਨਕ! ਉਹ ਵੈਸ਼ਨੋ ਉੱਚਾ ਦਰਜਾ ਹਾਸਲ ਕਰਦਾ ਹੈ ॥੨॥
ਭਗਉਤੀ ਭਗਵੰਤ ਭਗਤਿ ਕਾ ਰੰਗੁ ॥
The true Bhagaautee, the devotee of Adi Shakti, loves the devotional worship of God.
ਭਗਵਾਨ ਦਾ (ਅਸਲੀ) ਉਪਾਸ਼ਕ (ਉਹ ਹੈ ਜਿਸ ਦੇ ਹਿਰਦੇ ਵਿਚ) ਭਗਵਾਨ ਦੀ ਭਗਤੀ ਦਾ ਪਿਆਰ ਹੈ, ਭਗਉਤੀ = (Skt. भगवत्) ਭਗਵਾਨ ਦਾ ਉਪਾਸ਼ਕ, ਪਵਿਤ੍ਰ-ਆਤਮਾ। ਕਰਿ
ਸਗਲ ਤਿਆਗੈ ਦੁਸਟ ਕਾ ਸੰਗੁ ॥
He forsakes the company of all wicked people.
ਤੇ ਜੋ ਸਭ ਮੰਦ-ਕਰਮੀਆਂ ਦੀ ਸੁਹਬਤ ਛੱਡ ਦੇਂਦਾ ਹੈ; ਸਗਲ = ਸਗਲ ਕਰਿ, ਸਭ ਥਾਈਂ ਵਿਆਪਕ ਜਾਣ ਕੇ।
ਮਨ ਤੇ ਬਿਨਸੈ ਸਗਲਾ ਭਰਮੁ ॥
All doubts are removed from his mind.
ਜਿਸ ਦੇ ਮਨ ਵਿਚੋਂ ਹਰ ਤਰ੍ਹਾਂ ਦਾ ਵਹਿਮ ਮਿਟ ਜਾਂਦਾ ਹੈ,
ਕਰਿ ਪੂਜੈ ਸਗਲ ਪਾਰਬ੍ਰਹਮੁ ॥
He performs devotional service to the Supreme Lord God in all.
ਜੋ ਅਕਾਲ ਪੁਰਖ ਨੂੰ ਹਰ ਥਾਂ ਮੌਜੂਦ ਜਾਣ ਕੇ ਪੂਜਦਾ ਹੈ,
ਸਾਧਸੰਗਿ ਪਾਪਾ ਮਲੁ ਖੋਵੈ ॥
In the Company of the Holy, the filth of sin is washed away.
ਜੋ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪਾਪਾਂ ਦੀ ਮੈਲ (ਮਨ ਤੋਂ) ਦੂਰ ਕਰਦਾ ਹੈ,
ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥
The wisdom of such a Bhagaautee becomes supreme.
ਉਸ ਭਗਉਤੀ ਦੀ ਮਤਿ ਉੱਚੀ ਹੁੰਦੀ ਹੈ।
ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥
He constantly performs the service of the Supreme Lord God.
ਜੋ ਨਿੱਤ ਭਗਵਾਨ ਦਾ ਸਿਮਰਨ ਕਰਦਾ ਹੈ,
ਮਨੁ ਤਨੁ ਅਰਪੈ ਬਿਸਨ ਪਰੀਤਿ ॥
He dedicates his mind and body to the Love of God.
ਜੋ ਪ੍ਰਭੂ-ਪਿਆਰ ਤੋਂ ਆਪਣਾ ਮਨ ਤੇ ਤਨ ਕੁਰਬਾਨ ਕਰ ਦੇਂਦਾ ਹੈ; ਅਰਪੈ = ਸਦਕੇ ਕਰਦਾ ਹੈ, ਕੁਰਬਾਨ ਕਰਦਾ ਹੈ।
ਹਰਿ ਕੇ ਚਰਨ ਹਿਰਦੈ ਬਸਾਵੈ ॥
The Lotus Feet of the Lord abide in his heart.
ਜੋ ਪ੍ਰਭੂ ਦੇ ਚਰਨ (ਸਦਾ ਆਪਣੇ) ਹਿਰਦੇ ਵਿਚ ਵਸਾਉਂਦਾ ਹੈ।
ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥
O Nanak, such a Bhagaautee attains the Lord God. ||3||
ਹੇ ਨਾਨਕ! ਅਜੇਹਾ ਭਗਉਤੀ ਭਗਵਾਨ ਨੂੰ ਲੱਭ ਲੈਂਦਾ ਹੈ ॥੩॥
ਸੋ ਪੰਡਿਤੁ ਜੋ ਮਨੁ ਪਰਬੋਧੈ ॥
He is a true Pandit, a religious scholar, who instructs his own mind.
(ਅਸਲੀ) ਪੰਡਿਤ ਉਹ ਹੈ ਜੋ ਆਪਣੇ ਮਨ ਨੂੰ ਸਿੱਖਿਆ ਦੇਂਦਾ ਹੈ, ਪਰਬੋਧੈ = ਜਗਾਉਂਦਾ ਹੈ।
ਰਾਮ ਨਾਮੁ ਆਤਮ ਮਹਿ ਸੋਧੈ ॥
He searches for the Lord's Name within his own soul.
ਅਤੇ ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ ਭਾਲਦਾ ਹੈ। ਆਤਮ ਮਹਿ = ਆਪਣੇ ਆਪ ਵਿਚ, ਆਪਣੇ ਆਤਮਾ ਵਿਚ। ਸੋਧੈ = ਪੜਤਾਲ ਕਰਦਾ ਹੈ, ਜਾਚਦਾ ਹੈ।
ਰਾਮ ਨਾਮ ਸਾਰੁ ਰਸੁ ਪੀਵੈ ॥
He drinks in the Exquisite Nectar of the Lord's Name.
ਜੋ ਪ੍ਰਭੂ-ਨਾਮ ਦਾ ਮਿੱਠਾ ਸੁਆਦ ਚੱਖਦਾ ਹੈ, ਸਾਰੁ = ਸ੍ਰੇਸ਼ਟ, ਚੰਗਾ, ਮਿੱਠਾ।
ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥
By that Pandit's teachings, the world lives.
ਉਸ ਪੰਡਿਤ ਦੇ ਉਪਦੇਸ਼ ਨਾਲ (ਸਾਰਾ) ਸੰਸਾਰ ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ। ਉਪਦੇਸਿ = ਉਪਦੇਸ ਨਾਲ। ਜੀਵੈ = ਜੀਊਂਦਾ ਹੈ, ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ।
ਹਰਿ ਕੀ ਕਥਾ ਹਿਰਦੈ ਬਸਾਵੈ ॥
He implants the Sermon of the Lord in his heart.
ਜੋ ਅਕਾਲ ਪੁਰਖ (ਦੀ ਸਿਫ਼ਤ-ਸਾਲਾਹ) ਦੀਆਂ ਗੱਲਾਂ ਆਪਣੇ ਹਿਰਦੇ ਵਿਚ ਵਸਾਉਂਦਾ ਹੈ,
ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥
Such a Pandit is not cast into the womb of reincarnation again.
ਉਹ ਪੰਡਿਤ ਮੁੜ ਜਨਮ (ਮਰਨ) ਵਿਚ ਨਹੀਂ ਆਉਂਦਾ।
ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥
He understands the fundamental essence of the Vedas, the Puraanas and the Simritees.
ਜੋ ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਸਭ ਧਰਮ-ਪੁਸਤਕਾਂ) ਦਾ ਮੁੱਢ (ਪ੍ਰਭੂ ਨੂੰ) ਸਮਝਦਾ ਹੈ, ਮੂਲ = ਮੁੱਢ। ਪੁਰਾਨ = ਵਿਆਸ ਰਿਸ਼ੀ ਦੇ ਲਿਖੇ ਹੋਏ ੧੮ ਧਰਮ ਪੁਸਤਕ।
ਸੂਖਮ ਮਹਿ ਜਾਨੈ ਅਸਥੂਲੁ ॥
In the unmanifest, he sees the manifest world to exist.
ਜੋ ਇਹ ਜਾਣਦਾ ਹੈ ਕਿ ਇਹ ਸਾਰਾ ਦਿੱਸਦਾ ਜਗਤ ਅਦ੍ਰਿਸ਼ਟ ਪ੍ਰਭੂ ਦੇ ਹੀ ਆਸਰੇ ਹੈ; ਸੂਖਮ = ਅਦ੍ਰਿਸ਼ਟ, ਨਾਹ ਦਿੱਸਣ ਵਾਲਾ ਪ੍ਰਭੂ। ਅਸਥੂਲੁ = (Skt. स्थुल) ਦ੍ਰਿਸ਼ਟਮਾਨ ਜਗਤ, ਇਹਨੀਂ ਅੱਖੀਂ ਦਿੱਸਦਾ ਸੰਸਾਰ।
ਚਹੁ ਵਰਨਾ ਕਉ ਦੇ ਉਪਦੇਸੁ ॥
He gives instruction to people of all castes and social classes.
ਜੋ (ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਨੂੰ ਸਿੱਖਿਆ ਦੇਂਦਾ ਹੈ,
ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥
O Nanak, to such a Pandit, I bow in salutation forever. ||4||
ਹੇ ਨਾਨਕ! (ਆਖ) ਉਸ ਪੰਡਿਤ ਅੱਗੇ ਅਸੀਂ ਸਦਾ ਸਿਰ ਨਿਵਾਉਂਦੇ ਹਾਂ ॥੪॥ ਅਦੇਸੁ = ਨਮਸਕਾਰ, ਪ੍ਰਣਾਮ ॥੪॥
ਬੀਜ ਮੰਤ੍ਰੁ ਸਰਬ ਕੋ ਗਿਆਨੁ ॥
The Beej Mantra, the Seed Mantra, is spiritual wisdom for everyone.
ਨਾਮ (ਹੋਰ ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ ਹੈ ਅਤੇ ਸਭ ਦਾ ਗਿਆਨ (ਦਾਤਾ) ਹੈ, ਬੀਜ ਮੰਤ੍ਰੁ = (ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ। ਕੋ = ਦਾ।
ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥
Anyone, from any class, may chant the Naam.
(ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਵਿਚੋਂ ਕੋਈ ਭੀ ਮਨੁੱਖ (ਪ੍ਰਭੂ ਦਾ) ਨਾਮ ਜਪ (ਕੇ ਵੇਖ ਲਏ)
ਜੋ ਜੋ ਜਪੈ ਤਿਸ ਕੀ ਗਤਿ ਹੋਇ ॥
Whoever chants it, is emancipated.
ਜੋ ਜੋ ਮਨੁੱਖ ਨਾਮ ਜਪਦਾ ਹੈ ਉਸ ਦੀ ਉੱਚੀ ਜ਼ਿੰਦਗੀ ਬਣ ਜਾਂਦੀ ਹੈ,
ਸਾਧਸੰਗਿ ਪਾਵੈ ਜਨੁ ਕੋਇ ॥
And yet, rare are those who attain it, in the Company of the Holy.
(ਪਰ) ਕੋਈ ਵਿਰਲਾ ਮਨੁੱਖ ਸਾਧ ਸੰਗਤਿ ਵਿਚ (ਰਹਿ ਕੇ) (ਇਸ ਨੂੰ) ਹਾਸਲ ਕਰਦਾ ਹੈ।
ਕਰਿ ਕਿਰਪਾ ਅੰਤਰਿ ਉਰ ਧਾਰੈ ॥
By His Grace, He enshrines it within.
(ਜੇ ਪ੍ਰਭੂ) ਮੇਹਰ ਕਰ ਕੇ (ਉਸ ਦੇ) ਹਿਰਦੇ ਵਿਚ (ਨਾਮ) ਟਿਕਾ ਦੇਵੇ, ਅੰਤਰਿ ਉਰ = ਉਰ ਅੰਤਰਿ, ਹਿਰਦੇ ਵਿਚ।
ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥
Even beasts, ghosts and the stone-hearted are saved.
ਪਸ਼ੂ, ਚੰਦਰੀ ਰੂਹ, ਮੂਰਖ, ਪੱਥਰ (-ਦਿਲ) (ਕੋਈ ਭੀ ਹੋਵੇ ਸਭ) ਨੂੰ (ਨਾਮ) ਤਾਰ ਦੇਂਦਾ ਹੈ। ਮੁਘਦ = ਮੁਗਧ, ਮੂਰਖ। ਪ੍ਰੇਤ = {Skt. प्रेत = 1. The departed spirit, the spirit before obsequial rites are performed, 2. A ghost, evil spirit.} ਚੰਦਰੀ ਰੂਹ।
ਸਰਬ ਰੋਗ ਕਾ ਅਉਖਦੁ ਨਾਮੁ ॥
The Naam is the panacea, the remedy to cure all ills.
ਪ੍ਰਭੂ ਦਾ ਨਾਮ ਸਾਰੇ ਰੋਗਾਂ ਦੀ ਦਵਾਈ ਹੈ, ਅਉਖਦੁ = ਦਵਾਈ।
ਕਲਿਆਣ ਰੂਪ ਮੰਗਲ ਗੁਣ ਗਾਮ ॥
Singing the Glory of God is the embodiment of bliss and emancipation.
ਪ੍ਰਭੂ ਦੇ ਗੁਣ ਗਾਉਣੇ ਚੰਗੇ ਭਾਗਾਂ ਤੇ ਸੁਖ ਦਾ ਰੂਪ ਹੈ। ਕਲਿਆਣ = ਸੁਖ। ਮੰਗਲ = ਚੰਗੇ ਭਾਗ। ਗਾਮ = ਗਾਉਣੇ।
ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥
It cannot be obtained by any religious rituals.
(ਪਰ ਇਹ ਨਾਮ ਹੋਰ) ਕਿਸੇ ਢੰਗ ਨਾਲ ਜਾਂ ਕਿਸੇ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ ਨਹੀਂ ਮਿਲਦਾ; ਕਾਹੂ ਧਰਮਿ = ਕਿਸੇ ਭੀ ਧਰਮ ਦੁਆਰਾ, ਕਿਸੇ ਭੀ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ।
ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥
O Nanak, he alone obtains it, whose karma is so pre-ordained. ||5||
ਹੇ ਨਾਨਕ! (ਇਹ ਨਾਮ) ਉਸ ਮਨੁੱਖ ਨੂੰ ਮਿਲਦਾ ਹੈ ਜਿਸ (ਦੇ ਮੱਥੇ ਤੇ) ਧੁਰੋਂ (ਪ੍ਰਭੂ ਦੀ) ਮੇਹਰ ਅਨੁਸਾਰ ਲਿਖਿਆ ਜਾਂਦਾ ਹੈ ॥੫॥ ਧੁਰਿ = ਧੁਰੋਂ, ਰੱਬ ਵਲੋਂ। ਕਰਮਿ = ਮੇਹਰ ਅਨੁਸਾਰ ॥੫॥
ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥
One whose mind is a home for the Supreme Lord God
ਜਿਸ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ,
ਤਿਸ ਕਾ ਨਾਮੁ ਸਤਿ ਰਾਮਦਾਸੁ ॥
- his name is truly Ram Das, the Lord's servant.
ਉਸ ਮਨੁੱਖ ਦਾ ਨਾਮ ਅਸਲੀ (ਅਰਥਾਂ ਵਿਚ) 'ਰਾਮਦਾਸੁ' (ਪ੍ਰਭੂ ਦਾ ਸੇਵਕ) ਹੈ; ਸਤਿ = {सत्य = true, real, genuine.} ਅਸਲੀ। ਰਾਮਦਾਸੁ = ਰਾਮ ਦਾ ਦਾਸ, ਪ੍ਰਭੂ ਦਾ ਸੇਵਕ।
ਆਤਮ ਰਾਮੁ ਤਿਸੁ ਨਦਰੀ ਆਇਆ ॥
He comes to have the Vision of the Lord, the Supreme Soul.
ਉਸ ਨੂੰ ਸਰਬ-ਵਿਆਪੀ ਪ੍ਰਭੂ ਦਿੱਸ ਪੈਂਦਾ ਹੈ, ਆਤਮ ਰਾਮੁ = ਸਭ ਵਿਚ ਵਿਆਪਕ ਪ੍ਰਭੂ।
ਦਾਸ ਦਸੰਤਣ ਭਾਇ ਤਿਨਿ ਪਾਇਆ ॥
Deeming himself to be the slave of the Lord's slaves, he obtains it.
ਦਾਸਾਂ ਦਾ ਦਾਸ ਹੋਣ ਦੇ ਸੁਭਾਉ ਨਾਲ ਉਸ ਨੇ ਪ੍ਰਭੂ ਨੂੰ ਲੱਭਾ ਹੈ। ਭਾਇ = ਭਾਵਨਾ ਨਾਲ, ਸੁਭਾਉ ਦੀ ਰਾਹੀਂ। ਦਾਸ ਦਸੰਤਣ ਭਾਇ = ਦਾਸਾਂ ਦਾ ਦਾਸ ਹੋਣ ਦੀ ਭਾਵਨਾ ਨਾਲ। ਤਿਨਿ = ਉਸ (ਮਨੁੱਖ) ਨੇ।
ਸਦਾ ਨਿਕਟਿ ਨਿਕਟਿ ਹਰਿ ਜਾਨੁ ॥
He knows the Lord to be Ever-present, close at hand.
ਜੋ (ਮਨੁੱਖ) ਸਦਾ ਪ੍ਰਭੂ ਨੂੰ ਨੇੜੇ ਜਾਣਦਾ ਹੈ, ਨਿਕਟਿ = ਨੇੜੇ। ਜਾਨੁ = (ਜੋ) ਜਾਣਦਾ ਹੈ।
ਸੋ ਦਾਸੁ ਦਰਗਹ ਪਰਵਾਨੁ ॥
Such a servant is honored in the Court of the Lord.
ਉਹ ਸੇਵਕ ਦਰਗਾਹ ਵਿਚ ਕਬੂਲ ਹੁੰਦਾ ਹੈ।
ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥
To His servant, He Himself shows His Mercy.
ਪ੍ਰਭੂ ਉਸ ਸੇਵਕ ਉਤੇ ਆਪ ਮੇਹਰ ਕਰਦਾ ਹੈ,
ਤਿਸੁ ਦਾਸ ਕਉ ਸਭ ਸੋਝੀ ਪਰੈ ॥
Such a servant understands everything.
ਤੇ ਉਸ ਸੇਵਕ ਨੂੰ ਸਾਰੀ ਸਮਝ ਆ ਜਾਂਦੀ ਹੈ। ਸੋਝੀ = ਸਮਝ। ਪਰੈ = ਪੜੈ, ਪੈਂਦੀ ਹੈ।
ਸਗਲ ਸੰਗਿ ਆਤਮ ਉਦਾਸੁ ॥
Amidst all, his soul is unattached.
ਸਾਰੇ ਪਰਵਾਰ ਵਿਚ (ਰਹਿੰਦਾ ਹੋਇਆ ਭੀ) ਉਹ ਅੰਦਰੋਂ ਨਿਰਮੋਹ ਹੁੰਦਾ ਹੈ; ਆਤਮ ਉਦਾਸੁ = ਅੰਦਰੋਂ ਨਿਰਮੋਹ।
ਐਸੀ ਜੁਗਤਿ ਨਾਨਕ ਰਾਮਦਾਸੁ ॥੬॥
Such is the way, O Nanak, of the Lord's servant. ||6||
ਹੇ ਨਾਨਕ! ਇਹੋ ਜਿਹੀ (ਜੀਵਨ-) ਜੁਗਤੀ ਨਾਲ ਉਹ (ਅਸਲੀ) "ਰਾਮਦਾਸ" (ਰਾਮ ਦਾ ਦਾਸ ਬਣ ਜਾਂਦਾ ਹੈ) ॥੬॥
ਪ੍ਰਭ ਕੀ ਆਗਿਆ ਆਤਮ ਹਿਤਾਵੈ ॥
One who, in his soul, loves the Will of God,
ਜੋ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਮਨ ਵਿਚ ਮਿੱਠੀ ਕਰ ਕੇ ਮੰਨਦਾ ਹੈ, ਆਗਿਆ = ਹੁਕਮ, ਰਜ਼ਾ। ਆਤਮ = ਆਪਣੇ ਅੰਦਰ। ਹਿਤਾਵੈ = ਹਿਤ ਵਾਲੀ ਜਾਣੇ, ਮਿੱਠੀ ਕਰ ਕੇ ਮੰਨੇ।
ਜੀਵਨ ਮੁਕਤਿ ਸੋਊ ਕਹਾਵੈ ॥
is said to be Jivan Mukta - liberated while yet alive.
ਉਹੀ ਜੀਊਂਦਾ ਮੁਕਤ ਅਖਵਾਉਂਦਾ ਹੈ; ਜੀਵਨ ਮੁਕਤਿ = (ਉਹ ਮਨੁੱਖ ਜਿਸ ਨੂੰ) ਜੀਊਂਦਿਆਂ ਹੀ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਮਿਲ ਗਈ ਹੈ।
ਤੈਸਾ ਹਰਖੁ ਤੈਸਾ ਉਸੁ ਸੋਗੁ ॥
As is joy, so is sorrow to him.
ਉਸ ਨੂੰ ਖ਼ੁਸ਼ੀ ਤੇ ਗ਼ਮੀ ਇਕੋ ਜਿਹੀ ਹੈ, ਹਰਖੁ = ਖ਼ੁਸ਼ੀ। ਸੋਗੁ = ਗਮੀ।
ਸਦਾ ਅਨੰਦੁ ਤਹ ਨਹੀ ਬਿਓਗੁ ॥
He is in eternal bliss, and is not separated from God.
ਉਸ ਨੂੰ ਸਦਾ ਆਨੰਦ ਹੈ (ਕਿਉਂਕਿ) ਓਥੇ (ਭਾਵ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਤੋਂ) ਵਿਛੋੜਾ ਨਹੀਂ ਹੈ। ਬਿਓਗੁ = ਵਿਛੋੜਾ।
ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥
As is gold, so is dust to him.
ਸੋਨਾ ਤੇ ਮਿੱਟੀ (ਭੀ ਉਸ ਮਨੁੱਖ ਵਾਸਤੇ) ਬਰਾਬਰ ਹੈ (ਭਾਵ, ਸੋਨਾ ਵੇਖ ਕੇ ਉਹ ਲੋਭ ਵਿਚ ਨਹੀਂ ਫਸਦਾ), ਸੁਵਰਨੁ = ਸੋਨਾ।
ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥
As is ambrosial nectar, so is bitter poison to him.
ਅੰਮ੍ਰਿਤ ਤੇ ਕਉੜੀ ਵਿਹੁ ਭੀ ਉਸ ਲਈ ਇਕ ਜੈਸੀ ਹੈ। ਬਿਖੁ = ਵਿਹੁ, ਜ਼ਹਰ। ਖਾਟੀ = ਕੌੜੀ, ਹਾਨੀਕਾਰਕ (Skt. कटु)।
ਤੈਸਾ ਮਾਨੁ ਤੈਸਾ ਅਭਿਮਾਨੁ ॥
As is honor, so is dishonor.
(ਕਿਸੇ ਵਲੋਂ) ਆਦਰ (ਦਾ ਵਰਤਾਉ ਹੋਵੇ) ਜਾਂ ਅਹੰਕਾਰ (ਦਾ) (ਉਸ ਮਨੁੱਖ ਵਾਸਤੇ) ਇਕ ਸਮਾਨ ਹੈ, ਮਾਨੁ = ਆਦਰ।
ਤੈਸਾ ਰੰਕੁ ਤੈਸਾ ਰਾਜਾਨੁ ॥
As is the beggar, so is the king.
ਕੰਗਾਲ ਤੇ ਸ਼ਹਨਸ਼ਾਹ ਭੀ ਉਸ ਦੀ ਨਜ਼ਰ ਵਿਚ ਬਰਾਬਰ ਹੈ। ਰੰਕੁ = ਕੰਗਾਲ।
ਜੋ ਵਰਤਾਏ ਸਾਈ ਜੁਗਤਿ ॥
Whatever God ordains, that is his way.
ਜੋ (ਰਜ਼ਾ ਪ੍ਰਭੂ) ਵਰਤਾਉਂਦਾ ਹੈ, ਉਹੀ (ਉਸ ਵਾਸਤੇ) ਜ਼ਿੰਦਗੀ ਦਾ ਗਾਡੀ-ਰਾਹ ਹੈ; ਜੁਗਤਿ = ਰਾਹ, ਰਸਤਾ, ਤਰੀਕਾ।
ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥
O Nanak, that being is known as Jivan Mukta. ||7||
ਹੇ ਨਾਨਕ! ਉਹ ਮਨੁੱਖ ਜੀਊਂਦਾ ਮੁਕਤ ਕਿਹਾ ਜਾ ਸਕਦਾ ਹੈ ॥੭॥
ਪਾਰਬ੍ਰਹਮ ਕੇ ਸਗਲੇ ਠਾਉ ॥
All places belong to the Supreme Lord God.
ਸਾਰੇ ਥਾਂ (ਸਰੀਰ-ਰੂਪ ਘਰ) ਅਕਾਲ ਪੁਰਖ ਦੇ ਹੀ ਹਨ, ਸਗਲੇ = ਸਾਰੇ। ਠਾਉ = ਥਾਂ।
ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥
According to the homes in which they are placed, so are His creatures named.
ਜਿਸ ਜਿਸ ਥਾਂ ਜੀਵਾਂ ਨੂੰ ਰੱਖਦਾ ਹੈ, ਉਹੋ ਜਿਹਾ ਉਹਨਾਂ ਦਾ ਨਾਉਂ (ਪੈ ਜਾਂਦਾ ਹੈ)। ਜਿਤੁ = ਜਿਸ ਵਿਚ। ਜਿਤੁ ਘਰਿ = ਜਿਸ ਘਰ ਵਿਚ। ਤਿਨ = ਉਹਨਾਂ ਦਾ।
ਆਪੇ ਕਰਨ ਕਰਾਵਨ ਜੋਗੁ ॥
He Himself is the Doer, the Cause of causes.
ਪ੍ਰਭੂ ਆਪ ਹੀ (ਸਭ ਕੁਝ) ਕਰਨ ਦੀ (ਤੇ ਜੀਵਾਂ ਪਾਸੋਂ) ਕਰਾਉਣ ਦੀ ਤਾਕਤ ਰੱਖਦਾ ਹੈ, ਜੋਗੁ = ਸਮਰੱਥ, ਤਾਕਤ ਵਾਲਾ।
ਪ੍ਰਭ ਭਾਵੈ ਸੋਈ ਫੁਨਿ ਹੋਗੁ ॥
Whatever pleases God, ultimately comes to pass.
ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ। ਪ੍ਰਭ ਭਾਵੈ = (ਜੋ ਕੁਝ) ਪ੍ਰਭੂ ਨੂੰ ਭਾਉਂਦਾ ਹੈ। ਫੁਨਿ = ਫੇਰ, ਮੁੜ। ਹੋਗੁ = ਹੋਵੇਗਾ।
ਪਸਰਿਓ ਆਪਿ ਹੋਇ ਅਨਤ ਤਰੰਗ ॥
He Himself is All-pervading, in endless waves.
(ਜ਼ਿੰਦਗੀ ਦੀਆਂ) ਬੇਅੰਤ ਲਹਿਰਾਂ ਬਣ ਕੇ (ਅਕਾਲ ਪੁਰਖ) ਆਪ ਸਭ ਥਾਈਂ ਮੌਜੂਦ ਹੈ, ਪਸਰਿਓ = ਖਿਲਰਿਆ ਹੋਇਆ ਹੈ, ਵਿਆਪਕ ਹੈ। ਅਨਤ = ਅਨੰਤ, ਬੇਅੰਤ। ਤਰੰਗ = ਲਹਿਰਾਂ। ਹੋਇ ਅਨਤ ਤਰੰਗ = ਬੇਅੰਤ ਲਹਿਰਾਂ ਹੋ ਕੇ।
ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥
The playful sport of the Supreme Lord God cannot be known.
ਅਕਾਲ ਪੁਰਖ ਦੇ ਖੇਲ ਬਿਆਨ ਨਹੀਂ ਕੀਤੇ ਜਾ ਸਕਦੇ। ਲਖੇ ਨ ਜਾਹਿ = ਬਿਆਨ ਨਹੀਂ ਕੀਤੇ ਜਾ ਸਕਦੇ। ਰੰਗ = ਤਮਾਸ਼ੇ, ਖੇਲ।
ਜੈਸੀ ਮਤਿ ਦੇਇ ਤੈਸਾ ਪਰਗਾਸ ॥
As the understanding is given, so is one enlightened.
ਜਿਹੋ ਜਿਹੀ ਅਕਲ ਦੇਂਦਾ ਹੈ, ਉਹੋ ਜਿਹਾ ਜ਼ਹੂਰ (ਜੀਵ ਦੇ ਅੰਦਰ) ਹੁੰਦਾ ਹੈ; ਪਰਗਾਸ = ਚਾਨਣ, ਜ਼ਹੂਰ।
ਪਾਰਬ੍ਰਹਮੁ ਕਰਤਾ ਅਬਿਨਾਸ ॥
The Supreme Lord God, the Creator, is eternal and everlasting.
ਅਕਾਲ ਪੁਰਖ (ਆਪ ਸਭ ਕੁਝ) ਕਰਨ ਵਾਲਾ ਹੈ ਤੇ ਕਦੇ ਮਰਦਾ ਨਹੀਂ। ਅਬਿਨਾਸ = ਨਾਸ-ਰਹਿਤ।
ਸਦਾ ਸਦਾ ਸਦਾ ਦਇਆਲ ॥
Forever, forever and ever, He is merciful.
ਪ੍ਰਭੂ ਸਦਾ ਮੇਹਰ ਕਰਨ ਵਾਲਾ ਹੈ,
ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥
Remembering Him, remembering Him in meditation, O Nanak, one is blessed with ecstasy. ||8||9||
ਹੇ ਨਾਨਕ! (ਜੀਵ ਉਸ ਨੂੰ) ਸਦਾ ਸਿਮਰ ਕੇ (ਫੁੱਲ ਵਾਂਗ) ਖਿੜੇ ਰਹਿੰਦੇ ਹਨ ॥੮॥੯॥ ਭਏ ਨਿਹਾਲ = (ਜੀਵ) ਨਿਹਾਲ ਹੋ ਜਾਂਦੇ ਹਨ। {Skt. निहारिन् = 1. Diffusive, spreading wide (as fragrance), 2. Fragrant} ਸੁਗੰਧੀ ਦੇਣ ਵਾਲੇ, ਖਿੜੇ ਹੋਏ (ਫੁੱਲ ਵਾਂਗ) ॥੮॥