ਮਾਝ ਮਹਲਾ ੫ ॥
Maajh, Fifth Mehl:
ਮਾਝ, ਪੰਜਵੀਂ ਪਾਤਸ਼ਾਹੀ।
ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥
The Ambrosial Naam, the Name of the Lord, is eternally pure.
ਹੇ ਮਨ! ਜੇਹੜਾ ਪਰਮਾਤਮਾ (ਜੀਵਾਂ ਨੂੰ) ਸੁੱਖ ਦੇਣ ਵਾਲਾ ਹੈ ਤੇ (ਜੀਵਾਂ ਦੇ) ਦੁੱਖ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ, ਨਿਰਮਲੀਆ = ਨਿਰਮਲ, ਸਾਫ਼, ਪਵਿਤ੍ਰ।
ਸੁਖਦਾਈ ਦੂਖ ਬਿਡਾਰਨ ਹਰੀਆ ॥
The Lord is the Giver of Peace and the Dispeller of sorrow.
ਉਸ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਐਸਾ ਜਲ ਹੈ ਜੋ ਸਦਾ ਹੀ ਸਾਫ਼ ਰਹਿੰਦਾ ਹੈ। ਦੂਖ ਬਿਡਾਰਨ = ਦੁੱਖ ਦੂਰ ਕਰਨ ਜੋਗਾ। ਹਰੀਆ = ਹਰੀ।
ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥
I have seen and tasted all other flavors, but to my mind, the Subtle Essence of the Lord is the sweetest of all. ||1||
ਹੇ ਮਨ! (ਦੁਨੀਆ ਦੇ ਪਦਾਰਥਾਂ ਦੇ) ਹੋਰ ਸਾਰੇ ਸੁਆਦ ਚੱਖ ਕੇ ਮੈਂ ਵੇਖ ਲਏ ਹਨ, ਪਰਮਾਤਮਾ ਦੇ ਨਾਮ ਦਾ ਸੁਆਦ ਹੋਰ ਸਭਨਾਂ ਤੋਂ ਮਿੱਠਾ ਹੈ ॥੧॥ ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ) ਹੋਰ। ਸਾਦ = ਸੁਆਦ। ਚਖਿ = ਚੱਖ ਕੇ। ਸਗਲੇ = ਸਾਰੇ। ਮਨ = ਹੇ ਮਨ ॥੧॥
ਜੋ ਜੋ ਪੀਵੈ ਸੋ ਤ੍ਰਿਪਤਾਵੈ ॥
Whoever drinks this in, is satisfied.
(ਹੇ ਭਾਈ!) ਜੇਹੜਾ ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਨਾਮ ਦਾ ਰਸ ਪ੍ਰਾਪਤ ਕਰਦਾ ਹੈ, ਉਹ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ। ਤ੍ਰਿਪਤਾਵੈ = ਰੱਜ ਜਾਂਦਾ ਹੈ।
ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥
Whoever obtains the Sublime Essence of the Naam becomes immortal.
ਉਸ ਨੂੰ ਆਤਮਕ ਮੌਤ ਕਦੇ ਭੀ ਪੋਹ ਨਹੀਂ ਸਕਦੀ। ਅਮਰੁ = {ਅ-ਮਰੁ} ਮੌਤ-ਰਹਿਤ, ਜਿਸ ਨੂੰ ਆਤਮਕ ਮੌਤ ਨਾਹ ਆਵੇ।
ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥
The Treasure of the Naam is obtained by one whose mind is filled with the Word of the Guru's Shabad. ||2||
(ਪਰ ਪ੍ਰਭੂ-) ਨਾਮ ਦੇ ਖ਼ਜ਼ਾਨੇ ਸਿਰਫ਼ ਉਸ ਨੂੰ ਮਿਲਦੇ ਹਨ, ਜਿਸ ਦੇ ਮਨ ਵਿਚ ਗੁਰੂ ਦਾ ਸ਼ਬਦ ਆ ਵੱਸਦਾ ਹੈ ॥੨॥ ਨਿਧਾਨ = ਖ਼ਜ਼ਾਨੇ {'ਨਿਧਾਨ' = ਖ਼ਜ਼ਾਨਾ}। ਜਿਸੁ ਮਨਿ = ਜਿਸ ਦੇ ਮਨ ਵਿਚ ॥੨॥
ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥
One who obtains the Sublime Essence of the Lord is satisfied and fulfilled.
ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਰਸ ਚੱਖਿਆ ਹੈ, ਉਹ ਪੂਰਨ ਤੌਰ ਤੇ ਰੱਜ ਗਿਆ ਹੈ (ਉਸ ਦੀ ਮਾਇਆ ਵਾਲੀ ਤ੍ਰੇਹ ਭੁੱਖ ਮਿਟ ਗਈ ਹੈ।) ਜਿਨਿ = ਜਿਸ ਨੇ। ਅਘਾਨਾ = ਰੱਜ ਗਿਆ।
ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥
One who obtains this Flavor of the Lord does not waver.
ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹ (ਮਾਇਆ ਦੇ ਹੱਲਿਆਂ ਵਿਕਾਰਾਂ ਦੇ ਹੱਲਿਆਂ ਦੇ ਸਾਹਮਣੇ) ਕਦੇ ਡੋਲਦਾ ਨਹੀਂ। ਸਾਦ = ਸੁਆਦ {'ਸਾਦੁ' ਇਕ-ਵਚਨ, 'ਸਾਦ' ਬਹੁ-ਵਚਨ}।
ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥
One who has this destiny written on his forehead obtains the Name of the Lord, Har, Har. ||3||
(ਪਰ) ਪਰਮਾਤਮਾ ਦਾ ਇਹ ਨਾਮ ਸਿਰਫ਼ ਉਸ ਮਨੁੱਖ ਨੂੰ ਮਿਲਦਾ ਹੈ; ਜਿਸ ਦੇ ਮੱਥੇ ਉਤੇ ਚੰਗਾ ਭਾਗ (ਜਾਗ ਪਏ) ॥੩॥ ਤਿਸਹਿ = ਉਸ ਨੂੰ ਹੀ {ਨੋਟ: ਲਫ਼ਜ਼ ਤਿਸੁ' ਦਾ (ੁ) ਕ੍ਰਿਆ ਵਿਸ਼ੇਸ਼ਣ 'ਹਿ' ਦੇ ਕਾਰਨ ਉਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਮਸਤਕਿ = ਮੱਥੇ ਉੱਤੇ। ਭਾਗੀਠਾ = ਚੰਗੇ ਭਾਗ ॥੩॥
ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥
The Lord has come into the hands of the One, the Guru, who has blessed so many with good fortune.
ਜਦੋਂ ਇਹ ਹਰਿ-ਨਾਮ ਇੱਕ (ਗੁਰੂ) ਦੇ ਹੱਥ ਵਿਚ ਆ ਜਾਂਦਾ ਹੈ ਤਾਂ (ਉਸ ਗੁਰੂ ਪਾਸੋਂ) ਅਨੇਕਾਂ ਬੰਦੇ ਲਾਭ ਉਠਾਂਦੇ ਹਨ। ਇਕਸੁ ਹਥਿ = ਇੱਕ ਦੇ ਹੱਥ ਵਿਚ। ਵਰਸਾਣੇ = ਲਾਭ ਉਠਾਂਦੇ ਹਨ।
ਤਿਸੁ ਲਗਿ ਮੁਕਤੁ ਭਏ ਘਣੇਰੇ ॥
Attached to Him, a great many have been liberated.
ਉਸ (ਗੁਰੂ ਦੀ) ਚਰਨੀਂ ਲੱਗ ਕੇ ਅਨੇਕਾਂ ਹੀ ਮਨੁੱਖ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ। ਮੁਕਤੁ = ਮਾਇਆ ਦੇ ਬੰਧਨਾਂ ਤੋਂ ਆਜ਼ਾਦ। ਘਣੇਰੇ = ਅਨੇਕਾਂ।
ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥
The Gurmukh obtains the Treasure of the Naam; says Nanak, those who see the Lord are very rare. ||4||15||22||
ਇਹ ਨਾਮ-ਖ਼ਜ਼ਾਨਾ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਨਾਨਕ ਆਖਦਾ ਹੈ- ਵਿਰਲਿਆਂ ਨੇ (ਇਸ ਨਾਮ ਖ਼ਜ਼ਾਨੇ ਦਾ) ਦਰਸਨ ਕੀਤਾ ਹੈ ॥੪॥੧੫॥੨੨॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੪॥