ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥
Dhanaasaree, First Mehl, Second House, Ashtpadheeyaa:
ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੁਰੁ ਸਾਗਰੁ ਰਤਨੀ ਭਰਪੂਰੇ ॥
The Guru is the ocean, filled with pearls.
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ।
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
The Saints gather in the Ambrosial Nectar; they do not go far away from there.
ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ।
ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
They taste the subtle essence of the Lord; they are loved by God.
ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ।
ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
Within this pool, the swans find their Lord, the Lord of their souls. ||1||
(ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥੧॥ ਪ੍ਰਾਨਪਤਿ = ਪਰਮਾਤਮਾ ॥੧॥
ਕਿਆ ਬਗੁ ਬਪੁੜਾ ਛਪੜੀ ਨਾਇ ॥
What can the poor crane accomplish by bathing in the mud puddle?
ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ।
ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
It sinks into the mire, and its filth is not washed away. ||1||Pause||
(ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ॥੧॥ ਰਹਾਉ ॥ ਕੀਚੜਿ = ਚਿੱਕੜ ਵਿਚ ॥੧॥ ਰਹਾਉ ॥
ਰਖਿ ਰਖਿ ਚਰਨ ਧਰੇ ਵੀਚਾਰੀ ॥
After careful deliberation, the thoughtful person takes a step.
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਰਖਿ ਰਖਿ = ਰੱਖ ਕੇ, ਰੱਖ ਕੇ, ਧਿਆਨ ਨਾਲ। ਵੀਚਾਰੀ = ਵੀਚਾਰ ਦੇ ਆਸਰੇ।
ਦੁਬਿਧਾ ਛੋਡਿ ਭਏ ਨਿਰੰਕਾਰੀ ॥
Forsaking duality, he becomes a devotee of the Formless Lord.
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਦੁਬਿਧਾ = ਕਿਸੇ ਹੋਰ ਆਸਰੇ ਦੀ ਭਾਲ।
ਮੁਕਤਿ ਪਦਾਰਥੁ ਹਰਿ ਰਸ ਚਾਖੇ ॥
He obtains the treasure of liberation, and enjoys the sublime essence of the Lord.
ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ।
ਆਵਣ ਜਾਣ ਰਹੇ ਗੁਰਿ ਰਾਖੇ ॥੨॥
His comings and goings end, and the Guru protects him. ||2||
ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ॥੨॥ ਰਹੇ = ਮੁੱਕ ਜਾਂਦੇ ਹਨ। ਗੁਰਿ = ਗੁਰੂ ਨੇ ॥੨॥
ਸਰਵਰ ਹੰਸਾ ਛੋਡਿ ਨ ਜਾਇ ॥
The swan do not leave this pool.
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ,
ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
In loving devotional worship, they merge in the Celestial Lord.
(ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਸਹਜਿ = ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ।
ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
The swans are in the pool, and the pool is in the swans.
ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ)-
ਅਕਥ ਕਥਾ ਗੁਰ ਬਚਨੀ ਆਦਰੁ ॥੩॥
They speak the Unspoken Speech, and they honor and revere the Guru's Word. ||3||
ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ॥੩॥ ਆਦਰੁ = ਇੱਜ਼ਤ ॥੩॥
ਸੁੰਨ ਮੰਡਲ ਇਕੁ ਜੋਗੀ ਬੈਸੇ ॥
The Yogi, the Primal Lord, sits within the celestial sphere of deepest Samaadhi.
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਸੁੰਨ ਮੰਡਲ = ਅਫੁਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ। ਜੋਗੀ = ਪ੍ਰਭੂ-ਚਰਨਾਂ ਵਿਚ ਜੁੜਿਆ ਹੋਇਆ।
ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
He is not male, and He is not female; how can anyone describe Him?
ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ)। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ?
ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
The three worlds continue to center their attention on His Light.
ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ, ਤ੍ਰਿਭਵਣ ਜੋਤਿ = ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ।
ਸੁਰਿ ਨਰ ਨਾਥ ਸਚੇ ਸਰਣਾਈ ॥੪॥
The silent sages and the Yogic masters seek the Sanctuary of the True Lord. ||4||
ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ॥੪॥ ਸੁਰਿ = ਦੇਵਤੇ ॥੪॥
ਆਨੰਦ ਮੂਲੁ ਅਨਾਥ ਅਧਾਰੀ ॥
The Lord is the source of bliss, the support of the helpless.
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਆਨੰਦ ਮੂਲੁ = ਆਨੰਦ ਦਾ ਸੋਮਾ।
ਗੁਰਮੁਖਿ ਭਗਤਿ ਸਹਜਿ ਬੀਚਾਰੀ ॥
The Gurmukhs worship and contemplate the Celestial Lord.
ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਭਗਤਿ ਵਛਲ = ਭਗਤੀ ਨਾਲ ਪਿਆਰ ਕਰਨ ਵਾਲਾ।
ਭਗਤਿ ਵਛਲ ਭੈ ਕਾਟਣਹਾਰੇ ॥
God is the Lover of His devotees, the Destroyer of fear.
ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ।
ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
Subduing ego, one meets the Lord, and places his feet on the Path. ||5||
ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ ॥੫॥ ਪਗੁ ਧਾਰੇ = (ਸਤਸੰਗ ਵਿਚ) ਪੈਰ ਟਿਕਾ ਕੇ, ਜਾ ਕੇ ॥੫॥
ਅਨਿਕ ਜਤਨ ਕਰਿ ਕਾਲੁ ਸੰਤਾਏ ॥
He makes many efforts, but still, the Messenger of Death tortures him.
ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ। ਕਰਿ = ਕਰ ਕੇ, ਕਰਨ ਤੇ ਭੀ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ।
ਮਰਣੁ ਲਿਖਾਇ ਮੰਡਲ ਮਹਿ ਆਏ ॥
Destined only to die, he comes into the world.
ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ)। ਮੰਡਲ = ਜਗਤ। ਮਰਣੁ = ਮੌਤ, ਆਤਮਕ ਮੌਤ।
ਜਨਮੁ ਪਦਾਰਥੁ ਦੁਬਿਧਾ ਖੋਵੈ ॥
He wastes this precious human life through duality.
ਉਹ ਮਨੁੱਖ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਖੋਵੈ = ਗਵਾ ਲੈਂਦਾ ਹੈ।
ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥
He does not know his own self, and trapped by doubts, he cries out in pain. ||6||
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ ॥੬॥ ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ ॥੬॥
ਕਹਤਉ ਪੜਤਉ ਸੁਣਤਉ ਏਕ ॥
Speak, read and hear of the One Lord.
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ, ਏਕ = ਇਕ ਪ੍ਰਭੂ ਦੀ (ਸਿਫ਼ਤ-ਸਾਲਾਹ)।
ਧੀਰਜ ਧਰਮੁ ਧਰਣੀਧਰ ਟੇਕ ॥
The Support of the earth shall bless you with courage, righteousness and protection.
ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ)। ਧਰਣੀਧਰ = ਧਰਤੀ ਦਾ ਆਸਰਾ ਪ੍ਰਭੂ।
ਜਤੁ ਸਤੁ ਸੰਜਮੁ ਰਿਦੈ ਸਮਾਏ ॥
Chastity, purity and self-restraint are infused into the heart,
ਜਤ ਸਤ ਤੇ ਸੰਜਮ ਉਸ ਮਨੁੱਖ ਦੇ ਹਿਰਦੇ ਵਿਚ (ਸੁਤੇ ਹੀ) ਲੀਨ ਰਹਿੰਦੇ ਹਨ,
ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥
when one centers his mind in the fourth state. ||7||
ਜੇ ਉਹ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ ॥੭॥ ਚਉਥਾ ਪਦ = ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ। ਪਤੀਆਇ = ਗਿਝਾ ਲਏ ॥੭॥
ਸਾਚੇ ਨਿਰਮਲ ਮੈਲੁ ਨ ਲਾਗੈ ॥
They are immaculate and true, and filth does not stick to them.
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ।
ਗੁਰ ਕੈ ਸਬਦਿ ਭਰਮ ਭਉ ਭਾਗੈ ॥
Through the Word of the Guru's Shabad, their doubt and fear depart.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।
ਸੂਰਤਿ ਮੂਰਤਿ ਆਦਿ ਅਨੂਪੁ ॥
The form and personality of the Primal Lord are incomparably beautiful.
ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ, ਸੂਰਤਿ = ਸ਼ਕਲ। ਮੂਰਤਿ = ਹਸਤੀ, ਵਜੂਦ, ਹੋਂਦ। ਅਨੂਪੁ = ਜੋ ਉਪਮਾ ਤੋਂ ਪਰੇ ਹੈ, ਜਿਸ ਵਰਗਾ ਹੋਰ ਕੋਈ ਨਹੀਂ।
ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
Nanak begs for the Lord, the Embodiment of Truth. ||8||1||
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ॥੮॥੧॥ ਸਾਚੁ ਸਰੂਪੁ = ਜਿਸ ਦਾ ਸਰੂਪ ਸਦਾ ਕਾਇਮ ਰਹਿਣ ਵਾਲਾ ਹੈ ॥੮॥੧॥