ਛੰਤੁ ॥
Chhant:
ਛੰਤੁ। ਛੰਤੁ।
ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥
The Merciful Lord has eradicated my fears and troubles.
ਦਇਆ ਦੇ ਸੋਮੇ ਨਾਰਾਇਣ ਨੇ ਉਸ ਮਨੁੱਖ ਦੇ ਸਾਰੇ ਡਰ ਤੇ ਦੁੱਖ-ਕਲੇਸ਼ ਕੱਟ ਦਿੱਤੇ, ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}।
ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥
In ecstasy, I sing the Glorious Praises of the Lord; God is the Cherisher, the Master of the meek.
ਜਿਸ ਮਨੁੱਖ ਨੇ ਦੀਨਾਂ ਦੇ ਨਾਥ ਪਾਲਣਹਾਰ ਹਰੀ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕੀਤੇ। ਦੀਨਾਨਾਥ = ਕਮਜ਼ੋਰਾਂ ਦਾ ਰਾਖਾ। ਪ੍ਰਤਿਪਾਲ = ਪਾਲਣਹਾਰ।
ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥
The Cherishing Lord is imperishable, the One and only Primal Lord; I am imbued with His Love.
ਸਭ ਨੂੰ ਪਾਲਣ ਵਾਲਾ ਅਬਿਨਾਸ਼ੀ ਸਿਰਫ਼ ਅਕਾਲ ਪੁਰਖ ਹੀ ਹੈ, ਜਿਸ ਮਨੁੱਖ ਦਾ ਪਿਆਰ ਉਸ ਨਾਲ ਬਣ ਗਿਆ, ਅਚੁਤ = {ਅਚੁੱਤ। च्यु = To fall, ਡਿੱਗ ਪੈਣਾ} ਕਦੇ ਨਾਹ ਡਿੱਗਣ ਵਾਲਾ, ਅਬਿਨਾਸ਼ੀ। ਤਿਸਹਿ = {ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ}। ਸਿਉ = ਨਾਲ। ਰੰਗੁ = ਪ੍ਰੇਮ।
ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥
When I placed my hands and forehead upon His Feet, He blended me with Himself; I became awake and aware forever, night and day.
ਜਿਸ ਨੇ ਆਪਣੇ ਹੱਥ ਆਪਣਾ ਮੱਥਾ ਉਸ ਦੇ ਚਰਨਾਂ ਉੱਤੇ ਰੱਖ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣੇ ਨਾਲ ਜੋੜ ਲਿਆ, (ਮਾਇਆ ਦੇ ਹੱਲਿਆਂ ਵਲੋਂ ਉਹ) ਸਦਾ ਹਰ ਵੇਲੇ ਸੁਚੇਤ ਰਹਿਣ ਲੱਗ ਪਿਆ। ਕਰ = ਹੱਥ {ਬਹੁ-ਵਚਨ}। ਮਸਤਕ = ਮੱਥਾ। ਅਨਦਿਨੁ = ਹਰ ਰੋਜ਼, ਹਰ ਵੇਲੇ।
ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥
My soul, body, household and home belong to Him, along with my body, youth, wealth and property.
(ਸਾਡੀ ਇਹ) ਜਿੰਦ (ਸਾਡਾ ਇਹ) ਸਰੀਰ, ਘਰ, ਥਾਂ, ਤਨ, ਜੋਬਨ ਅਤੇ ਧਨ-ਮਾਲ ਸਭ ਕੁਝ ਉਸ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ। ਜੀਉ = ਜਿੰਦ। ਪਿੰਡੁ = ਸਰੀਰ। ਗ੍ਰਿਹੁ = ਘਰ।
ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥੨॥
Forever and ever, Nanak is a sacrifice to Him, who cherishes and nurtures all beings. ||2||
ਉਹ ਪ੍ਰਭੂ ਸਾਰੇ ਜੀਵਾਂ ਦਾ ਪਾਲਣ ਵਾਲਾ ਹੈ, ਨਾਨਕ ਉਸ ਤੋਂ ਸਦਾ ਹੀ ਸਦਕੇ ਜਾਂਦਾ ਹੈ ॥੨॥ ਬਲਿ ਜਾਇ = ਸਦਕੇ ਜਾਂਦਾ ਹੈ ॥੨॥