ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥
Whatever you do, do it for the Love of God.
(ਪ੍ਰਭੂ ਦਾ ਸੇਵਕ) ਜੋ ਕੁਝ ਕਰਦਾ ਹੈ, ਪ੍ਰਭੂ ਦੀ ਰਜ਼ਾ ਵਿਚ (ਰਹਿ ਕੇ) ਕਰਦਾ ਹੈ, ਰੰਗਿ = ਮੌਜ ਵਿਚ, ਰਜ਼ਾ ਵਿਚ।
ਸਦਾ ਸਦਾ ਬਸੈ ਹਰਿ ਸੰਗਿ ॥
Forever and ever, abide with the Lord.
ਤੇ ਸਦਾ ਹੀ ਪ੍ਰਭੂ ਦੀ ਹਜ਼ੂਰੀ ਵਿਚ ਵੱਸਦਾ ਹੈ।
ਸਹਜ ਸੁਭਾਇ ਹੋਵੈ ਸੋ ਹੋਇ ॥
By its own natural course, whatever will be will be.
ਸੁਤੇ ਹੀ ਜੋ ਕੁਝ ਹੁੰਦਾ ਹੈ ਉਸ ਨੂੰ ਪ੍ਰਭੂ ਦਾ ਭਾਣਾ ਜਾਣਦਾ ਹੈ, ਸਹਜ ਸੁਭਾਇ = ਸੁਤੇ ਹੀ, ਸੁਭਾਵਕ ਹੀ।
ਕਰਣੈਹਾਰੁ ਪਛਾਣੈ ਸੋਇ ॥
Acknowledge that Creator Lord;
ਤੇ ਸਭ ਕੁਝ ਕਰਨ ਵਾਲਾ ਪ੍ਰਭੂ ਨੂੰ ਹੀ ਸਮਝਦਾ ਹੈ।
ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥
God's doings are sweet to His humble servant.
(ਪ੍ਰਭੂ ਦੇ) ਸੇਵਕਾਂ ਨੂੰ ਪ੍ਰਭੂ ਦਾ ਕੀਤਾ ਹੋਇਆ ਮਿੱਠਾ ਲੱਗਦਾ ਹੈ, ਜਨ = ਸੇਵਕਾਂ ਨੂੰ। ਮੀਠ ਲਗਾਨਾ = ਮਿੱਠਾ ਲੱਗਦਾ ਹੈ।
ਜੈਸਾ ਸਾ ਤੈਸਾ ਦ੍ਰਿਸਟਾਨਾ ॥
As He is, so does He appear.
(ਕਿਉਂਕਿ) ਪ੍ਰਭੂ ਜਿਹੋ ਜਿਹਾ (ਸਰਬ-ਵਿਆਪਕ) ਹੈ ਉਹੋ ਜਿਹਾ ਉਹਨਾਂ ਨੂੰ ਨਜ਼ਰੀਂ ਆਉਂਦਾ ਹੈ। ਦ੍ਰਿਸਟਾਨਾ = ਦ੍ਰਿਸ਼ਟੀ ਆਉਂਦਾ ਹੈ।
ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥
From Him we came, and into Him we shall merge again.
ਜਿਸ ਪ੍ਰਭੂ ਤੋਂ ਉਹ ਸੇਵਕ ਪੈਦਾ ਹੋਏ ਹਨ, ਉਸੇ ਵਿਚ ਲੀਨ ਰਹਿੰਦੇ ਹਨ, ਉਪਜੇ = ਪੈਦਾ ਹੋਏ।
ਓਇ ਸੁਖ ਨਿਧਾਨ ਉਨਹੂ ਬਨਿ ਆਏ ॥
He is the treasure of peace, and so does His servant become.
ਉਹ ਸੁਖਾਂ ਦਾ ਖ਼ਜ਼ਾਨਾ ਹੋ ਜਾਂਦੇ ਹਨ ਤੇ ਇਹ ਦਰਜਾ ਫੱਬਦਾ ਭੀ ਉਹਨਾਂ ਨੂੰ ਹੀ ਹੈ। ਓਇ = ਪ੍ਰਭੂ ਦੇ ਉਹ ਸੇਵਕ। ਸੁਖ ਨਿਧਾਨ = ਸੁਖਾਂ ਦੇ ਖ਼ਜ਼ਾਨੇ। ਉਨਹੂ = ਉਹਨਾਂ ਨੂੰ ਹੀ। ਬਨਿ ਆਏ = ਫੱਬਦੀ ਹੈ।
ਆਪਸ ਕਉ ਆਪਿ ਦੀਨੋ ਮਾਨੁ ॥
Unto His own, He has given His honor.
(ਸੇਵਕ ਨੂੰ ਮਾਣ ਦੇ ਕੇ) ਪ੍ਰਭੂ ਆਪਣੇ ਆਪ ਨੂੰ ਆਪ ਮਾਣ ਦੇਂਦਾ ਹੈ (ਕਿਉਂਕਿ ਸੇਵਕ ਦਾ ਮਾਣ ਪ੍ਰਭੂ ਦਾ ਹੀ ਮਾਣ ਹੈ) ਆਪਸ ਕਉ = ਆਪਣੇ ਆਪ ਨੂੰ।
ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥
O Nanak, know that God and His humble servant are one and the same. ||8||14||
ਹੇ ਨਾਨਕ! ਪ੍ਰਭੂ ਤੇ ਪ੍ਰਭੂ ਦੇ ਸੇਵਕ ਨੂੰ ਇਕ ਰੂਪ ਸਮਝੋ ॥੮॥੧੪॥