ਪਉੜੀ

Pauree:

ਪਉੜੀ।

ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ

You Yourself are all-pervading; You Yourself made the making.

ਹੇ ਪ੍ਰਭੂ! ਜਗਤ ਦੀ ਬਣਤਰ ਤੂੰ ਆਪ ਬਣਾਈ ਹੈ ਤੇ ਤੂੰ ਆਪ ਹੀ ਇਸ ਵਿਚ ਹਰ ਥਾਂ ਮੌਜੂਦ ਹੈਂ;

ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ

Without You, there is no other at all; You are permeating and pervading everywhere.

ਤੇਰੇ ਵਰਗਾ ਤੈਥੋਂ ਬਿਨਾ ਹੋਰ ਕੋਈ ਨਹੀਂ, ਤੂੰ ਹੀ ਹਰ ਥਾਂ ਗੁਪਤ ਵਰਤ ਰਿਹਾ ਹੈਂ।

ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ

You alone know Your state and extent. Only You can estimate Your worth.

ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ, ਆਪਣਾ ਮੁੱਲ ਤੂੰ ਆਪ ਹੀ ਪਾ ਸਕਦਾ ਹੈਂ। ਗਤਿ = ਹਾਲਤ। ਮਿਤਿ = ਮਾਪ। ਗਤਿ ਮਿਤਿ = ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ।

ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ

You are invisible, imperceptible and inaccessible. You are revealed through the Guru's Teachings.

ਤੂੰ ਅਦ੍ਰਿਸ਼ਟ ਹੈਂ, ਤੂੰ (ਮਾਨੁਖੀ) ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈਂ, ਤੂੰ ਅਪਹੁੰਚ ਹੈਂ, ਗੁਰੂ ਦੀ ਮੱਤ ਤੇਰਾ ਦੀਦਾਰ ਕਰਾਂਦੀ ਹੈ। ਅਗੋਚਰੁ = ਇੰਦ੍ਰਿਆਂ ਦੀ ਪਹੁੰਚ ਤੋਂ ਪਰੇ।

ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ

Deep within, there is ignorance, suffering and doubt; through the spiritual wisdom of the Guru, they are eradicated.

ਮਨੁੱਖ ਦੇ ਅੰਦਰ ਜੋ ਅਗਿਆਨ ਦੁੱਖ ਤੇ ਭਟਕਣਾ ਹੈ ਇਹ ਗੁਰੂ ਦੇ ਦਿੱਤੇ ਗਿਆਨ ਦੀ ਰਾਹੀਂ ਦੂਰ ਹੁੰਦੇ ਹਨ। ਗੁਰ ਗਿਆਨਿ = ਗੁਰੂ ਦੇ ਬਖ਼ਸ਼ੇ ਗਿਆਨ ਦੀ ਰਾਹੀਂ। ਅਗਿਆਨੁ = ਆਤਮਕ ਜੀਵਨ ਵਲੋਂ ਬੇ-ਸਮਝੀ। ਭਰਮੁ = ਭਟਕਣਾ।

ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ

He alone meditates on the Naam, whom You unite with Yourself, in Your Mercy.

ਹੇ ਪ੍ਰਭੂ! ਜਿਸ ਉਤੇ ਤੂੰ ਮਿਹਰ ਕਰਦਾ ਹੈਂ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈਂ ਉਹ ਤੇਰਾ ਨਾਮ ਸਿਮਰਦਾ ਹੈ।

ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ

You are the Creator, the Inaccessible Primal Lord God; You are all-pervading everywhere.

ਤੂੰ ਸਭ ਦਾ ਬਣਾਣ ਵਾਲਾ ਹੈਂ, ਸਭ ਵਿਚ ਮੌਜੂਦ ਹੈਂ (ਫਿਰ ਭੀ) ਅਪਹੁੰਚ ਹੈਂ, ਤੇ ਹੈਂ ਸਭ ਥਾਈਂ ਵਿਆਪਕ। ਰਵਿਆ = ਵਿਆਪਕ। ਪੁਰਖ = ਵਿਆਪਕ।

ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ

To whatever You link the mortal, O True Lord, to that he is linked. Nanak sings Your Glorious Praises. ||28||1|| Sudh||

ਹੇ ਨਾਨਕ! ਹੇ ਸੱਚੇ ਪ੍ਰਭੂ! ਜਿਧਰ ਤੂੰ ਜੀਵ ਨੂੰ ਲਾਂਦਾ ਹੈਂ ਓਧਰ ਹੀ ਉਹ ਲੱਗਦਾ ਹੈ ਤੂੰ (ਜਿਸ ਨੂੰ ਪ੍ਰੇਰਦਾ ਹੈਂ) ਉਹੀ ਤੇਰੇ ਗੁਣ ਗਾਂਦਾ ਹੈ ॥੨੮॥੧॥ਸੁਧੁ ਜਿਤੁ = ਜਿਸ (ਕੰਮ) ਵਿਚ। ਸਚਿਆ = ਹੇ ਸਦਾ ਕਾਇਮ ਰਹਿਣ ਵਾਲੇ! ਲਾਇਹਿ = ਤੂੰ ਲਾਂਦਾ ਹੈਂ। ਕੋ = ਕੋਈ ਜੀਵ। ਤਿਤੁ = ਉਸ (ਕੰਮ) ਵਿਚ ॥੨੮॥੧॥ਸੁਧੁ {