ਸਲੋਕੁ

Salok:

ਸਲੋਕ।

ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ

Those who have come into the world without understanding are like animals and beasts.

ਜਗਤ ਵਿਚ ਉਹਨਾਂ ਬੰਦਿਆਂ ਨੇ ਸਿਰਫ਼ ਕਹਣ-ਮਾਤ੍ਰ ਹੀ ਮਨੁੱਖਾ ਜਨਮ ਲਿਆ, ਪਰ ਜੀਵਨ ਦਾ ਸਹੀ ਰਸਤਾ ਸਮਝਣ ਤੋਂ ਬਿਨਾ ਉਹ ਪਸ਼ੂ ਡੰਗਰ ਹੀ ਰਹੇ (ਪਸ਼ੂਆਂ ਵਾਲੀ ਜ਼ਿੰਦਗੀ ਹੀ ਗੁਜ਼ਾਰਦੇ ਰਹੇ)। ਢੋਰ = ਡੰਗਰ, ਮਹਾ ਮੂਰਖ। ਆਏ = ਜੰਮੇ।

ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥

O Nanak, those who become Gurmukh understand; upon their foreheads is such pre-ordained destiny. ||1||

ਹੇ ਨਾਨਕ! ਉਹ ਮਨੁੱਖ ਗੁਰੂ ਦੀ ਰਾਹੀਂ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਜਿਸ ਦੇ ਮੱਥੇ ਉਤੇ (ਪੂਰਬਲੇ ਕਰਮਾਂ ਦੇ ਚੰਗੇ ਕਰਮਾਂ ਦੇ) ਭਾਗ ਜਾਗ ਪੈਣ ॥੧॥ ਮਥੋਰ = ਮੱਥੇ ਉਤੇ ॥੧॥