ਜਹ ਅਛਲ ਅਛੇਦ ਅਭੇਦ ਸਮਾਇਆ ॥

When the Undeceiveable, Impenetrable, Inscrutable One was self-absorbed,

ਜਿਸ ਅਵਸਥਾ ਵਿਚ ਅਛੱਲ ਅਬਿਨਾਸੀ ਤੇ ਅਭੇਦ ਪ੍ਰਭੂ (ਆਪਣੇ ਆਪ ਵਿਚ) ਟਿਕਿਆ ਹੋਇਆ ਹੈ, ਅਛਲ = ਜੋ ਛਲਿਆ ਨਾਹ ਜਾ ਸਕੇ, ਜਿਸ ਨੂੰ ਧੋਖਾ ਨਾਹ ਦਿੱਤਾ ਜਾ ਸਕੇ। ਅਛੇਦ = ਜੋ ਛੇਦਿਆ ਨਾਹ ਜਾਹ ਸਕੇ, ਨਾਸ-ਰਹਿਤ। ਅਭੇਦ = ਜਿਸ ਦਾ ਭੇਤ ਨ ਪਾਇਆ ਜਾ ਸਕੇ।

ਊਹਾ ਕਿਸਹਿ ਬਿਆਪਤ ਮਾਇਆ ॥

then who was swayed by Maya?

ਓਥੇ ਕਿਸ ਨੂੰ ਮਾਇਆ ਪੋਹ ਸਕਦੀ ਹੈ? ਊਹਾ = ਓਥੇ। ਕਿਸਹਿ = ਕਿਸ ਨੂੰ?

ਆਪਸ ਕਉ ਆਪਹਿ ਆਦੇਸੁ ॥

When He paid homage to Himself,

(ਤਦੋਂ) ਪ੍ਰਭੂ ਆਪਣੇ ਆਪ ਨੂੰ ਆਪ ਹੀ ਨਮਸਕਾਰ ਕਰਦਾ ਹੈ, ਆਪਸ ਕਉ = ਆਪਣੇ ਆਪ ਨੂੰ। ਆਪਹਿ = ਆਪ ਹੀ। ਆਦੇਸੁ = ਨਮਸਕਾਰ, ਪ੍ਰਣਾਮ।

ਤਿਹੁ ਗੁਣ ਕਾ ਨਾਹੀ ਪਰਵੇਸੁ ॥

then the three qualities were not prevailing.

(ਮਾਇਆ ਦੇ) ਤਿੰਨ ਗੁਣਾਂ ਦਾ (ਉਸ ਉਤੇ) ਅਸਰ ਨਹੀਂ ਪੈਂਦਾ। ਪਰਵੇਸੁ = ਦਖ਼ਲ, ਪ੍ਰਭਾਵ।

ਜਹ ਏਕਹਿ ਏਕ ਏਕ ਭਗਵੰਤਾ ॥

When there was only the One, the One and Only Lord God,

ਜਦੋਂ ਭਗਵਾਨ ਕੇਵਲ ਇਕ ਆਪ ਹੀ ਸੀ,

ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥

then who was not anxious, and who felt anxiety?

ਤਦੋਂ ਕੌਣ ਬੇ-ਫ਼ਿਕਰ ਸੀ ਤੇ ਕਿਸ ਨੂੰ ਕੋਈ ਚਿੰਤਾ ਲੱਗਦੀ ਸੀ। ਅਚਿੰਤੁ = ਬੇ-ਫ਼ਿਕਰ।

ਜਹ ਆਪਨ ਆਪੁ ਆਪਿ ਪਤੀਆਰਾ ॥

When He Himself was satisfied with Himself,

ਜਦੋਂ ਆਪਣੇ ਆਪ ਨੂੰ ਪਤਿਆਉਣ ਵਾਲਾ ਪ੍ਰਭੂ ਆਪ ਹੀ ਸੀ, ਆਪਨ ਆਪੁ = ਆਪਣੇ ਆਪ ਨੂੰ। ਪਤੀਆਰਾ = ਪਤਿਆਉਣ ਵਾਲਾ।

ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥

then who spoke and who listened?

ਤਦੋਂ ਕੌਣ ਬੋਲਦਾ ਸੀ, ਤੇ ਕੌਣ ਸੁਣਨ ਵਾਲਾ ਸੀ?

ਬਹੁ ਬੇਅੰਤ ਊਚ ਤੇ ਊਚਾ ॥

He is vast and infinite, the highest of the high.

ਪ੍ਰਭੂ ਬੜਾ ਬੇਅੰਤ ਹੈ, ਸਭ ਤੋਂ ਉੱਚਾ ਹੈ,

ਨਾਨਕ ਆਪਸ ਕਉ ਆਪਹਿ ਪਹੂਚਾ ॥੬॥

O Nanak, He alone can reach Himself. ||6||

ਹੇ ਨਾਨਕ! ਆਪਣੇ ਆਪ ਤਕ ਆਪ ਹੀ ਅੱਪੜਨ ਵਾਲਾ ਹੈ ॥੬॥ ਪਹੂਚਾ = ਪਹੁੰਚਿਆ ਹੋਇਆ ਹੈ ॥੬॥