ਰਾਗੁ ਬਿਲਾਵਲੁ ਮਹਲਾ ੫ ਘਰੁ ੪ ॥
Raag Bilaaval, Fifth Mehl, Fourth House:
ਰਾਗ ਬਿਲਾਵਲੁ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਏਕ ਰੂਪ ਸਗਲੋ ਪਾਸਾਰਾ ॥
The entire Universe is the form of the One Lord.
ਹੇ ਭਾਈ! ਇਹ ਸਾਰਾ ਜਗਤ-ਖਿਲਾਰਾ ਉਸ ਇੱਕ (ਪਰਮਾਤਮਾ ਦੇ ਹੀ ਅਨੇਕਾਂ) ਰੂਪ ਹਨ। ਏਕ ਰੂਪ = ਇਕ (ਪਰਮਾਤਮਾ ਦੇ ਅਨੇਕਾਂ) ਰੂਪ। ਸਗਲੋ = ਸਾਰਾ। ਪਾਸਾਰਾ = ਜਗਤ-ਖਿਲਾਰਾ।
ਆਪੇ ਬਨਜੁ ਆਪਿ ਬਿਉਹਾਰਾ ॥੧॥
He Himself is the trade, and He Himself is the trader. ||1||
(ਸਭ ਜੀਵਾਂ ਵਿਚ ਵਿਆਪਕ ਹੋ ਕੇ) ਪ੍ਰਭੂ ਆਪ ਹੀ (ਜਗਤ ਦਾ) ਵਣਜ-ਵਿਹਾਰ ਕਰ ਰਿਹਾ ਹੈ ॥੧॥ ਆਪੇ = ਆਪ ਹੀ ॥੧॥
ਐਸੋ ਗਿਆਨੁ ਬਿਰਲੋ ਈ ਪਾਏ ॥
How rare is that one who is blessed with such spiritual wisdom.
ਪਰ ਇਹ ਸੂਝ ਕੋਈ ਵਿਰਲਾ ਮਨੁੱਖ ਹੀ ਹਾਸਲ ਕਰਦਾ ਹੈ, ਗਿਆਨੁ = ਸੂਝ। ਈ = ਹੀ। ਬਿਰਲੋ ਈ = ਕੋਈ ਵਿਰਲਾ ਮਨੁੱਖ ਹੀ।
ਜਤ ਜਤ ਜਾਈਐ ਤਤ ਦ੍ਰਿਸਟਾਏ ॥੧॥ ਰਹਾਉ ॥
Wherever I go, there I see Him. ||1||Pause||
ਹੇ ਭਾਈ! ਜਗਤ ਵਿਚ ਜਿਸ ਜਿਸ ਪਾਸੇ ਚਲੇ ਜਾਈਏ, ਹਰ ਪਾਸੇ ਪਰਮਾਤਮਾ ਹੀ ਨਜ਼ਰੀਂ ਆਉਂਦਾ ਹੈ ॥੧॥ ਰਹਾਉ ॥ ਜਤ ਜਤ = ਜਿੱਥੇ ਜਿੱਥੇ। ਦ੍ਰਿਸਟਾਏ = ਦਿੱਸਦਾ ਹੈ ॥੧॥ ਰਹਾਉ ॥
ਅਨਿਕ ਰੰਗ ਨਿਰਗੁਨ ਇਕ ਰੰਗਾ ॥
He manifests many forms, while still unmanifest and absolute, and yet He has One Form.
ਹੇ ਭਾਈ! ਸਦਾ ਇਕ-ਰੰਗ ਰਹਿਣ ਵਾਲੇ ਅਤੇ ਮਾਇਆ ਦੇ ਤਿੰਨ ਗੁਣਾਂ ਤੋਂ ਨਿਰਲੇਪ ਪਰਮਾਤਮਾ ਦੇ ਹੀ (ਜਗਤ ਵਿਚ ਦਿੱਸ ਰਹੇ) ਅਨੇਕਾਂ ਰੰਗ-ਤਮਾਸ਼ੇ ਹਨ। ਨਿਰਗੁਨ = ਜਿਸ ਉਤੇ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਨਹੀਂ ਪੈਂਦਾ।
ਆਪੇ ਜਲੁ ਆਪ ਹੀ ਤਰੰਗਾ ॥੨॥
He Himself is the water, and He Himself is the waves. ||2||
ਉਹ ਪ੍ਰਭੂ ਆਪ ਹੀ ਪਾਣੀ ਹੈ, ਤੇ, ਆਪ ਹੀ (ਪਾਣੀ ਵਿਚ ਉਠ ਰਹੀਆਂ) ਲਹਿਰਾਂ ਹੈ {ਜਿਵੇਂ ਪਾਣੀ ਅਤੇ ਪਾਣੀ ਦੀਆਂ ਲਹਿਰਾਂ ਇੱਕੋ ਰੂਪ ਹਨ, ਤਿਵੇਂ ਪਰਮਾਤਮਾ ਤੋਂ ਹੀ ਜਗਤ ਦੇ ਅਨੇਕਾਂ ਰੂਪ ਰੰਗ ਬਣੇ ਹਨ} ॥੨॥ ਤਰੰਗਾ = ਲਹਿਰਾਂ ॥੨॥
ਆਪ ਹੀ ਮੰਦਰੁ ਆਪਹਿ ਸੇਵਾ ॥
He Himself is the temple, and He Himself is selfless service.
ਹੇ ਭਾਈ! ਪ੍ਰਭੂ ਆਪ ਹੀ ਮੰਦਰ ਹੈ, ਆਪ ਹੀ ਸੇਵਾ-ਭਗਤੀ ਹੈ, ਆਪ ਹੀ = ਆਪਿ ਹੀ {ਲਫ਼ਜ਼ 'ਆਪਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਆਪਹਿ = ਆਪ ਹਿ; ਆਪਿ ਹੀ।
ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥
He Himself is the worshipper, and He Himself is the idol. ||3||
ਆਪ ਹੀ (ਮੰਦਰ ਵਿਚ) ਦੇਵਤਾ ਹੈ, ਤੇ ਆਪ ਹੀ (ਦੇਵਤੇ ਦਾ) ਪੁਜਾਰੀ ਹੈ ॥੩॥ ਦੇਵਾ = ਦੇਵਤਾ ॥੩॥
ਆਪਹਿ ਜੋਗ ਆਪ ਹੀ ਜੁਗਤਾ ॥
He Himself is the Yoga; He Himself is the Way.
ਹੇ ਭਾਈ! ਪ੍ਰਭੂ ਆਪ ਹੀ ਜੋਗੀ ਹੈ, ਆਪ ਹੀ ਜੋਗ ਦੇ ਸਾਧਨ ਹੈ। ਜੋਗ = ਜੋਗੀ। ਜੁਗਤਾ = ਜੁਗਤਿ, ਜੋਗ ਦੀ ਜੁਗਤੀ, ਜੋਗ ਦੇ ਸਾਧਨ।
ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥
Nanak's God is forever liberated. ||4||1||6||
(ਸਭ ਜੀਵਾਂ ਵਿਚ ਵਿਆਪਕ ਹੁੰਦਾ ਹੋਇਆ ਭੀ) ਨਾਨਕ ਦਾ ਪਰਮਾਤਮਾ ਸਦਾ ਹੀ ਨਿਰਲੇਪ ਹੈ ॥੪॥੧॥੬॥ ਮੁਕਤਾ = ਨਿਰਲੇਪ ॥੪॥੧॥੬॥