ਸਲੋਕੁ

Salok:

ਸਲੋਕ।

ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ

O mind, meditate on the One, who holds everything in His hands.

ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਤਾ ਕਉ = ਉਸ (ਪ੍ਰਭੂ ਦੇ ਨਾਮ) ਨੂੰ। ਸਭ ਬਿਧਿ = ਹਰੇਕ ਕਿਸਮ ਦੀ ਜੁਗਤਿ। ਹਾਥਿ = ਹੱਥ ਵਿਚ। ਜਾ ਕੈ ਹਾਥਿ = ਜਿਸ ਦੇ ਹੱਥ ਵਿਚ।

ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥

Gather the wealth of the Lord's Name; O Nanak, it shall always be with You. ||3||

ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ ॥੩॥ ਸੰਚੀਐ = ਇਕੱਠਾ ਕਰਨਾ ਚਾਹੀਦਾ ਹੈ। ਨਿਬਹੈ = ਸਾਥ ਕਰਦਾ ਹੈ। ਸਾਥਿ = ਨਾਲ ॥੩॥