ਪਉੜੀ

Pauree:

ਪਉੜੀ।

ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ

He Himself created the four sources of creation, and He Himself fashioned speech; He Himself formed the worlds and solar systems.

ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈ। ਖਾਣੀ = ਜਗਤ ਦੀ ਉਤਪੱਤੀ ਦੇ ਵਸੀਲੇ (ਅੰਡਜ, ਜੇਰਜ, ਸੇਤਜ, ਉਤਭੁਜ)। ਬਾਣੀ = ਬੋਲੀਆਂ। ਖੰਡ = ਜਗਤ ਦੇ ਹਿੱਸੇ।

ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ

He Himself is the ocean, and He Himself is the sea; He Himself puts the pearls in it.

ਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨ।

ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ

By His Grace, the Lord enables the Gurmukh to find these pearls.

ਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈ।

ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ

He Himself is the terrifying world-ocean, and He Himself is the boat; He Himself is the boatman, and He Himself ferries us across.

ਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ। ਬੋਹਿਥ = ਜਹਾਜ਼। ਖੇਵਟੁ = ਮਲਾਹ।

ਆਪੇ ਕਰੇ ਕਰਾਏ ਕਰਤਾ ਅਵਰੁ ਦੂਜਾ ਤੁਝੈ ਸਰੇ ॥੯॥

The Creator Himself acts, and causes us to act; no one else can equal You, Lord. ||9||

ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ। ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ ॥੯॥ ਸਰੇ = ਬਰਾਬਰ ॥੯॥