ਪਉੜੀ

Pauree:

ਪਉੜੀ।

ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ

You Yourself created the creation; You Yourself infused Your power into it.

(ਹੇ ਪ੍ਰਭੂ!) ਤੂੰ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ ਅਤੇ ਤੂੰ ਆਪ ਹੀ ਇਸ ਵਿਚ (ਜਿੰਦ ਰੂਪ) ਸੱਤਿਆ ਪਾਈ ਹੈ। ਕਰਣਾ = ਸਰੀਰ, ਕੀਤਾ ਹੋਇਆ ਅਕਾਰ, ਸ੍ਰਿਸ਼ਟੀ। ਤੈ = (ਹੇ ਪ੍ਰਭੂ!) ਤੂੰ।

ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ

You behold Your creation, like the losing and winning dice of the earth.

ਚੰਗੇ ਮੰਦੇ ਜੀਵਾਂ ਨੂੰ ਪੈਦਾ ਕਰ ਕੇ, ਆਪਣੇ ਪੈਦਾ ਕੀਤੇ ਹੋਇਆਂ ਦੀ ਤੂੰ ਆਪ ਹੀ ਸੰਭਾਲ ਕਰ ਰਿਹਾ ਹੈਂ। ਧਰਿ = ਧਰ ਕੇ, ਰੱਖ ਕੇ, (ਜਗਤ ਵਿਚ) ਰਚ ਕੇ। ਸਾਰੀ = ਨਰਦ, ਜੀਵ-ਰੂਪ ਨਰਦਾਂ। ਕਚੀ ਪਕੀ ਸਾਰੀਐ = ਕੱਚੀਆਂ ਪੱਕੀਆਂ ਨਰਦਾਂ ਨੂੰ, ਚੰਗੇ ਮੰਦੇ ਜੀਵਾਂ ਨੂੰ।

ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ

Whoever has come, shall depart; all shall have their turn.

ਜੋ ਸੰਸਾਰ ਤੇ ਜਨਮ ਲੈ ਕੇ ਆਇਆ ਹੈ, ਉਸ ਦੀ ਮੌਤ ਵੀ ਅਵੱਸ਼ ਹੋਵੇਗੀ। ਇਹ ਮਤ ਦੀ ਵਾਰੀ ਸਭ ਨੂੰ ਆਉਣ ਵਾਲੀ ਹੈ।

ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ

He who owns our soul, and our very breath of life - why should we forget that Lord and Master from our minds?

ਜਿਸ ਪ੍ਰਭੂ ਦੇ ਦਿੱਤੇ ਹੋਏ ਇਹ ਜਿੰਦ ਤੇ ਪ੍ਰਾਣ ਹਨ, ਉਸ ਮਾਲਕ ਨੂੰ ਮਨ ਤੋਂ ਕਦੇ ਭੁਲਾਣਾ ਨਹੀਂ ਚਾਹੀਦਾ। ਜਿਸ ਕੇ = ਜਿਸ ਪ੍ਰਭੂ ਦੇ।

ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥

With our own hands, let us resolve our own affairs. ||20||

(ਜਿਤਨਾ ਚਿਰ ਇਹ ਜਿੰਦ ਤੇ ਪ੍ਰਾਣ ਮਿਲੇ ਹੋਏ ਹਨ, ਉੱਦਮ ਕਰ ਕੇ) ਆਪਣੇ ਹੱਥਾਂ ਨਾਲ ਆਪਣਾ ਕੰਮ ਆਪ ਹੀ ਸੁਆਰਨਾ ਚਾਹੀਦਾ ਹੈ (ਭਾਵ, ਇਹ ਮਨੁੱਖਾ-ਜਨਮ ਹਰੀ ਦੇ ਸਿਮਰਨ ਨਾਲ ਸਫਲ ਕਰਨਾ ਚਾਹੀਦਾ ਹੈ) ॥੨੦॥