ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਮਨੋਰਥ ਪੂਰੇ ਸਤਿਗੁਰ ਆਪਿ ॥
The True Guru fulfills the mind's desires.
(ਸਰਨ ਪਏ ਮਨੁੱਖ ਦੀਆਂ) ਸਾਰੀਆਂ ਲੋੜਾਂ ਗੁਰੂ ਆਪ ਪੂਰੀਆਂ ਕਰਦਾ ਹੈ। ਮਨੋਰਥ = ਗ਼ਰਜ਼ਾਂ, ਲੋੜਾਂ। ਪੂਰੇ = ਪੂਰੀਆਂ ਕਰਦਾ ਹੈ।
ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥
All wealth and treasures are obtained by remembering Him in meditation; twenty-four hours a day, O my mind, meditate on Him. ||1||Pause||
ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਸਾਰੇ ਪਦਾਰਥ ਮਿਲਦੇ ਹਨ (ਗੁਰੂ ਦੀ ਸਰਨ ਪੈ ਕੇ) ਅੱਠੇ ਪਹਰ ਉਸ ਦਾ ਨਾਮ ਜਪਿਆ ਕਰ ॥੧॥ ਰਹਾਉ ॥ ਸਗਲ = ਸਾਰੇ। ਸਿਮਰਨਿ ਜਾ ਕੈ = ਜਿਸ ਦੇ ਸਿਮਰਨ ਦੀ ਰਾਹੀਂ। ਮਨ = ਹੇ ਮਨ! ॥੧॥ ਰਹਾਉ ॥
ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥
Your Name is Ambrosial Nectar, O my Lord and Master. Whoever drinks it in is satisfied.
ਹੇ ਮਾਲਕ-ਪ੍ਰਭੂ! ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਜਿਹੜਾ ਮਨੁੱਖ (ਇਹ ਨਾਮ ਜਲ) ਪੀਂਦਾ ਹੈ, ਉਸ ਨੂੰ ਸ਼ਾਂਤੀ ਮਿਲਦੀ ਹੈ, ਅੰਮ੍ਰਿਤ ਨਾਮੁ = ਆਤਮਕ ਜੀਵਨ ਦੇਣ ਵਾਲਾ ਨਾਮ। ਪੀਵੈ = ਪੀਂਦਾ ਹੈ {ਇਕ-ਵਚਨ}। ਤਿਸ ਹੀ = {ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ}। ਤ੍ਰਿਪਤਾਸ = ਤ੍ਰਿਪਤੀ, ਸ਼ਾਂਤੀ।
ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਖਲਾਸ ॥੧॥
The sins of countless incarnations are erased, and hereafter, he shall be saved and redeemed in the Court of the Lord. ||1||
ਉਸ ਦੇ ਅਨੇਕਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ, ਅਗਾਂਹ (ਤੇਰੀ) ਹਜ਼ੂਰੀ ਵਿਚ ਉਸ ਨੂੰ ਸੁਰਖ਼ਰੋਈ ਹਾਸਲ ਹੁੰਦੀ ਹੈ ॥੧॥ ਕਿਲਬਿਖ = ਪਾਪ। ਨਾਸਹਿ = {ਬਹੁ-ਵਚਨ} ਨਾਸ ਹੋ ਜਾਂਦੇ ਹਨ। ਆਗੈ = ਪਰਲੋਕ ਵਿਚ। ਖਲਾਸ = ਸੁਰਖ਼ਰੋਈ ॥੧॥
ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥
I have come to Your Sanctuary, O Creator, O Perfect Supreme Eternal Lord God.
ਹੇ ਕਰਤਾਰ! ਹੇ ਪਾਰਬ੍ਰਹਮ! ਹੇ ਸਰਬ-ਵਿਆਪਕ! ਹੇ ਨਾਸ-ਰਹਿਤ! ਮੈਂ ਤੇਰੀ ਸਰਨ ਆਇਆ ਹਾਂ। ਕਰਤੇ = ਹੇ ਕਰਤਾਰ! ਪੂਰਨ = ਹੇ ਸਰਬ-ਵਿਆਪਕ!
ਕਰਿ ਕਿਰਪਾ ਤੇਰੇ ਚਰਨ ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥੨॥੫॥੧੯॥
Please be kind to me, that I may meditate on Your Lotus Feet. O Nanak, my mind and body thirst for the Blessed Vision of Your Darshan. ||2||5||19||
ਮਿਹਰ ਕਰ, ਮੈਂ (ਸਦਾ) ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ, ਮੈਂ ਨਾਨਕ ਦੇ ਮਨ ਵਿਚ ਹਿਰਦੇ ਵਿਚ (ਤੇਰੇ) ਦਰਸਨ ਦੀ ਤਾਂਘ ਹੈ ॥੨॥੫॥੧੯॥ ਧਿਆਵਉ = ਧਿਆਵਉਂ, ਮੈਂ ਧਿਆਵਾਂ। ਨਾਨਕ ਮਨਿ ਤਨਿ = ਨਾਨਕ ਦੇ ਮਨ ਵਿਚ ਤਨ ਵਿਚ। ਪਿਆਸ = ਤਾਂਘ ॥੨॥੫॥੧੯॥