ਸਲੋਕ ਮਃ ੫ ॥

Salok, Fifth Mehl:

ਸਲੋਕ ਪੰਜਵੀਂ ਪਾਤਸ਼ਾਹੀ।

ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥

They alone meditate on the Lord God, Har, Har, unto whom the Lord is Merciful.

ਜਿਨ੍ਹਾਂ ਮਨੁੱਖਾਂ ਤੇ ਪ੍ਰਭੂ ਜੀ ਕਿਰਪਾ ਕਰਦੇ ਹਨ ਉਹੀ ਹਰਿ-ਨਾਮ ਜਪਦੇ ਹਨ,

ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥

O Nanak, they enshrine love for the Lord, meeting the Saadh Sangat, the Company of the Holy. ||1||

ਤੇ, ਹੇ ਨਾਨਕ! ਸਾਧ ਸੰਗਤ ਵਿਚ ਮਿਲਣ ਕਰ ਕੇ ਪਰਮਾਤਮਾ ਨਾਲ ਉਹਨਾਂ ਦੀ ਪ੍ਰੀਤ ਬਣ ਜਾਂਦੀ ਹੈ ॥੧॥ ਤਿਨ = ਉਹਨਾਂ ਦੀ। ਭੇਟਤ = ਮਿਲਿਆਂ ॥੧॥