ਸਲੋਕੁ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਸ਼ਾਹੀ।
ਕੂੜੁ ਬੋਲਿ ਮੁਰਦਾਰੁ ਖਾਇ ॥
Telling lies, they eat dead bodies.
(ਜੋ ਮਨੁੱਖ) ਝੂਠ ਬੋਲ ਕੇ (ਆਪ ਤਾਂ) ਦੂਜਿਆਂ ਦਾ ਹੱਕ ਖਾਂਦਾ ਹੈ, ਮੁਰਦਾਰੁ = ਹਰਾਮ, ਪਰਾਇਆ ਹੱਕ।
ਅਵਰੀ ਨੋ ਸਮਝਾਵਣਿ ਜਾਇ ॥
And yet, they go out to teach others.
ਤੇ ਹੋਰਨਾਂ ਨੂੰ ਸਿੱਖਿਆ ਦੇਣ ਜਾਂਦਾ ਹੈ (ਕਿ ਝੂਠ ਨਾਹ ਬੋਲੋ)।
ਮੁਠਾ ਆਪਿ ਮੁਹਾਏ ਸਾਥੈ ॥
They are deceived, and they deceive their companions.
(ਉਹ) ਆਪ ਤਾਂ ਠੱਗਿਆ ਜਾ ਹੀ ਰਿਹਾ ਹੈ, ਆਪਣੇ ਸਾਥ ਨੂੰ ਭੀ ਲੁਟਾਂਦਾ ਹੈ। ਮੁਠਾ = ਠੱਗਿਆ। ਮੁਹਾਏ = ਲੁਟਾਂਦਾ ਹੈ, ਠਗਾਂਦਾ ਹੈ। ਸਾਥੈ = ਸਾਥ ਨੂੰ।
ਨਾਨਕ ਐਸਾ ਆਗੂ ਜਾਪੈ ॥੧॥
O Nanak, such are the leaders of men. ||1||
ਹੇ ਨਾਨਕ! ਅਜੇਹਾ ਆਗੂ (ਅੰਤ ਇਉਂ) ਉੱਘੜਦਾ ਹੈ ॥੧॥ ਜਾਪੈ = ਜਾਪਦਾ ਹੈ,। ਉੱਘੜਦਾ ਹੈ ॥੧॥