ਸੂਹੀ ਮਹਲਾ ਘਰੁ

Soohee, First Mehl, Ninth House:

ਰਾਗ ਸੂਹੀ, ਘਰ ੯ ਵਿੱਚ ਗੁਰੂ ਨਾਨਕਦੇਵ ਜੀ ਦੀ ਵਾਲੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ

The color of safflower is transitory; it lasts for only a few days.

(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ।

ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ

Without the Name, the false woman is deluded by doubt and plundered by thieves.

ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ। ਭ੍ਰਮਿ = ਭਟਕਣਾ ਵਿਚ (ਪੈ ਕੇ)। ਠਗਿ = ਠੱਗੀ (ਜਾਂਦੀ ਹੈ)। ਮੁਠੀ = ਲੁੱਟੀ (ਜਾਂਦੀ) ਹੈ। ਕੂੜਿਆਰਿ = ਕੂੜ ਦੀ ਵਪਾਰਨ (ਜੀਵ-ਇਸਤ੍ਰੀ)।

ਸਚੇ ਸੇਤੀ ਰਤਿਆ ਜਨਮੁ ਦੂਜੀ ਵਾਰ ਜੀਉ ॥੧॥

But those who are attuned to the True Lord, are not reincarnated again. ||1||

ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ॥੧॥ ਸੇਤੀ = ਨਾਲ ॥੧॥

ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ

How can one who is already dyed in the color of the Lord's Love, be colored any other color?

ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ। ਕਿਆ ਰੰਗੀਐ = ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿੰਦੀ।

ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ

So serve God the Dyer, and focus your consciousness on the True Lord. ||1||Pause||

(ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ॥੧॥ ਰਹਾਉ ॥ ਸਚੇ ਸਿਉ = ਸਦਾ-ਥਿਰ ਪ੍ਰਭੂ ਨਾਲ ॥੧॥ ਰਹਾਉ ॥

ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ

You wander around in the four directions, but without the good fortune of destiny, you shall never obtain wealth.

ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ। ਕੁੰਡਾ = ਕੁੰਡਾਂ, ਪਾਸੇ, ਕੂੰਟਾਂ। ਭਵਹਿ = ਤੂੰ ਭਵੇਂ। ਧਨੁ = ਨਾਮ-ਧਨ।

ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਪਾਹਿ ਜੀਉ

If you are plundered by corruption and vice, you shall wander around, but like a fugitive, you shall find no place of rest.

ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ। ਬਧਿਕ = ਸ਼ਿਕਾਰੀ। ਥਾਇ ਨ ਪਾਹਿ = ਤੂੰ ਥਾਂ ਸਿਰ ਨਹੀਂ ਪਾਏਂਗੀ, ਤੂੰ ਪਰਵਾਨ ਨਹੀਂ ਹੋਵੇਂਗੀ।

ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥

Only those who are protected by the Guru are saved; their minds are attuned to the Word of the Shabad. ||2||

ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ ॥੨॥ ਗੁਰਿ = ਗੁਰੂ ਨੇ। ਉਬਰੇ = ਬਚ ਗਏ ॥੨॥

ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ

Those who wear white clothes, but have filthy and stone-hearted minds,

(ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ, ਕਠੋਰ = ਸਖ਼ਤ, ਨਿਰਦਈ।

ਤਿਨ ਮੁਖਿ ਨਾਮੁ ਊਪਜੈ ਦੂਜੈ ਵਿਆਪੇ ਚੋਰ ਜੀਉ

may chant the Lord's Name with their mouths, but they are engrossed in duality; they are thieves.

ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ। ਦੂਜੈ ਵਿਆਪੇ = ਮਾਇਆ ਦੇ ਮੋਹ ਵਿਚ ਦਬੇ ਹੋਏ, ਪ੍ਰਭੂ ਤੋਂ ਬਿਨਾ ਕਿਸੇ ਹੋਰ ਵਿਚ ਫਸੇ ਹੋਏ।

ਮੂਲੁ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥

They do not understand their own roots; they are beasts. They are just animals! ||3||

ਉਹ ਆਪਣੇ ਅਸਲੇ ਪਰਮਾਤਮਾ ਨੂੰ ਨਹੀਂ ਪਛਾਣਦੇ, ਇਸ ਕਰਕੇ ਉਹ ਪਸ਼ੂ ਬੁਧੀ ਵਾਲੇ ਮਹਾਂ ਮੂਰਖ ਮਨੁੱਖ ਹਨ ॥੩॥ ਢੋਰ = ਪਸ਼ੂ, ਮਹਾਂ ਮੂਰਖ ॥੩॥

ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ

Constantly, continually, the mortal seeks pleasures. Constantly, continually, he begs for peace.

(ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ,

ਕਰਤਾ ਚਿਤਿ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ

But he does not think of the Creator Lord, and so he is overtaken by pain, again and again.

ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ। ਚਿਤਿ = ਚਿੱਤ ਵਿਚ। ਆਵਈ = ਆਵਏ, ਆਵੈ, ਆਉਂਦਾ।

ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥

But one, within whose mind the Giver of pleasure and pain dwells - how can his body feel any need? ||4||

(ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ॥੪॥ ਤਿਤੁ ਤਨਿ = ਉਸ ਸਰੀਰ ਵਿਚ ॥੪॥

ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ

One who has a karmic debt to pay off is summoned, and the Messenger of Death smashes his head.

(ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ। ਬਾਕੀ ਵਾਲਾ = ਕਰਜ਼ਾਈ, ਜਿਸ ਨੇ ਵਿਕਾਰਾਂ-ਰੂਪ ਕਰਜ਼ੇ ਦੀ ਪੰਡ ਚੁੱਕੀ ਹੋਈ ਹੈ। ਤਲਬੀਐ = ਸੱਦਿਆ ਜਾਂਦਾ ਹੈ (ਲੇਖਾ ਦੇਣ ਵਾਸਤੇ)। ਸਿਰਿ = (ਉਸ ਦੇ) ਸਿਰ ਉਤੇ। ਜੰਦਾਰੁ = ਜੰਦਾਲ, ਅਵੈੜਾ, ਜਮ।

ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ

When his account is called for, it has to be given. After it is reviewed, payment is demanded.

ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ।

ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥

Only love for the True One will save you; the Forgiver forgives. ||5||

ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ ॥੫॥ ਲਿਵ = ਲਗਨ, ਖਿੱਚ ॥੫॥

ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ

If you make any friend other than God, you shall die and mingle with the dust.

ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ। ਕੋ = ਕੋਈ। ਅਨ = {अन्य} ਹੋਰ। ਕੀਜੈ = ਬਣਾਇਆ ਜਾਏ। ਮਰਿ ਜਾਇ = (ਆਤਮਕ ਮੌਤੇ) ਮਰ ਜਾਂਦਾ ਹੈ।

ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ

Gazing upon the many games of love, you are beguiled and bewildered; you come and go in reincarnation.

ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ। ਦੇਖਿ = ਵੇਖ ਕੇ।

ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥

Only by God's Grace can you be saved. By His Grace, He unites in His Union. ||6||

(ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ ॥੬॥ ਤੇ = ਤੋਂ, ਦੀ ਰਾਹੀਂ। ਨਦਰੀ = ਮੇਹਰ ਦੀ ਨਿਗਾਹ ਨਾਲ ॥੬॥

ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਭਾਲਿ ਜੀਉ

O careless one, you are totally lacking any wisdom; do not seek wisdom without the Guru.

ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ। ਗਾਫਲ = ਹੇ ਗ਼ਾਫ਼ਲ! ਹੇ ਬੇ-ਸਮਝ! ਹੇ ਲਾਪਰਵਾਹ ਬੰਦੇ! ਵਿਹੂਣਾ = ਸੱਖਣਾ।

ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ

By indecision and inner conflict, you shall come to ruin. Good and bad both pull at you.

ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ। ਖਿੰਚੋਤਾਣਿ = ਖਿੱਚਾ-ਖਿਚੀ ਵਿਚ। ਵਿਗੁਚੀਐ = ਖ਼ੁਆਰ ਹੋਈਦਾ ਹੈ। ਬੁਰਾ ਭਲਾ ਦੁਇ = ਨੇਕੀ ਤੇ ਬਦੀ ਦੋਵੇਂ।

ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥

Without being attuned to the Word of the Shabad and the Fear of God, all come under the gaze of the Messenger of Death. ||7||

ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ ॥੭॥ ਭੈ = ਸਹਿਮ ਵਿਚ। ਜੋਹੀ = ਤੱਕੀ, ਨਜ਼ਰ ਹੇਠ ਰੱਖੀ। ਕਾਲਿ = ਕਾਲ ਨੇ ॥੭॥

ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ

He who created the creation and sustains it, gives sustenance to all.

ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ। ਜਿਨਿ = ਜਿਸ (ਕਰਤਾਰ) ਨੇ। ਕਾਰਣੁ = ਜਗਤ। ਸਭਸੈ = ਹਰੇਕ ਜੀਵ ਨੂੰ। ਆਧਾਰੁ = ਆਸਰਾ।

ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ

How can you forget Him from your mind? He is the Great Giver, forever and ever.

ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ। ਮਨਹੁ = ਮਨ ਤੋਂ।

ਨਾਨਕ ਨਾਮੁ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥

Nanak shall never forget the Naam, the Name of the Lord, the Support of the unsupported. ||8||1||2||

ਹੇ ਨਾਨਕ! (ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ। ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ ॥੮॥੧॥੨॥ ਨਿਧਾਰਾ = ਨਿਆਸਰਿਆਂ ਦਾ ॥੮॥੧॥੨॥